Search for:
  • Home/
  • Month: April 2024

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (05 ਅਪ੍ਰੈਲ, 2024)

ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲਤਰਿ ਗਇਆ ॥ ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥੭॥ ਸਲੋਕੁਮਃ੩॥ਜੋ ਮਨੁੱਖ ਸਤਿਗੁਰੂ ਵੱਲੋਂ ਮਨਮੁਖ ਹਨ, ਉਹ ਅੰਤ ਨੂੰ ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲਜਾਂਦੇ ਹਨ॥੧॥ ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਂਹ ਥਾਂ ਨਾਂਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਬਦਨਾਮ ਹੁੰਦੀਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ॥੨॥ ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹਵਿਚ ਸਨਮਾਨੇ ਜਾਂਦੇ ਹਨ; ਪਰ ਹੇ ਹਰੀ! ਜਿਨ੍ਹਾਂ ਉਤੇ ਤੇਰੀ ਮੇਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ। ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋਜਾਂਦੇ ਹਨ, (ਮੇਹਰ ਕਰ) ਹੇ ਪਿਆਰੇ! ਮੈਂ ਭੀ ਸਦਾ ਤੇਰੇ ਗੁਣ ਗਾਵਾਂ॥੭॥ ਧੰਨਵਾਦ [...]

ਆਟੋ ਡਰਾਈਵ ਕਾਰਾਂ ਤੋਂ ਬਾਅਦ ਹੁਣ ਜਲਦੀ ਸਕੂਟਰ ਦਿਸਣਗੇ ਸੜਕਾ ਤੇ,  ਦੇਖ ਕੇ ਰਹਿ ਜਾਵੋਗੇ ਹੈਰਾਨ

ਓਲਾ ਇਲੈਕਟ੍ਰਿਕ ਨੇ ਦੁਨੀਆ ਦਾ ਪਹਿਲਾ ਆਟੋਨੋਮਸ ਇਲੈਕਟ੍ਰਿਕ ਸਕੂਟਰ ਪੇਸ਼ ਕੀਤਾ ਹੈ। ਕੰਪਨੀ ਨੇ ਇਸ ਨੂੰ ਓਲਾ ਸੋਲੋ ਦਾ ਨਾਂ ਦਿੱਤਾ ਹੈ ਅਤੇ ਇਸ ਦੀ ਵੀਡੀਓ ਨੂੰ ਯੂਟਿਊਬ ਚੈਨਲ ਅਤੇ ਸੋਸ਼ਲ ਮੀਡੀਆ ਹੈਂਡਲ ‘ਤੇ ਵੀ ਸ਼ੇਅਰ ਕੀਤਾ ਗਿਆ ਹੈ।ਓਲਾ ਸੋਲੋ ਨੂੰ ਪਹਿਲੀ ਵਾਰ ਸੋਸ਼ਲ ਮੀਡੀਆ ਤੇ ਵੇਖਿਆ ਗਿਆ ਸੀ। ਭਾਵਿਸ਼ [...]

ਮਨੀਪੁਰ ਦੀ Bindyarani Devi ਵੇਟਲਿਫਟਿੰਗ World Cup ਵਿੱਚ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

ਭਾਰਤੀ ਵੇਟਲਿਫਟਰ Bindyarani Sorokhaibam ਨੇ ਫੁਕੇਟ, ਥਾਈਲੈਂਡ ਵਿੱਚ IWF World Cup ਵਿੱਚ ਲਚਕੀਲੇਪਣ ਅਤੇ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ, ਔਰਤਾਂ ਦੇ 59 ਕਿਲੋਗ੍ਰਾਮ ਮੁਕਾਬਲੇ ਵਿੱਚ ਇੱਕ Medal ਹਾਸਲ ਕੀਤਾ। ਸਨੈਚ ਪੜਾਅ ਵਿੱਚ ਇੱਕ ਚੁਣੌਤੀਪੂਰਨ ਸ਼ੁਰੂਆਤ ਦੇ ਬਾਵਜੂਦ, ਜਿੱਥੇ ਉਸਨੇ ਸ਼ੁਰੂਆਤ ਵਿੱਚ ਸੰਘਰਸ਼ ਕੀਤਾ, Bindyarani ਨੇ 196 ਕਿਲੋਗ੍ਰਾਮ ਦੀ ਕੁੱਲ ਲਿਫਟ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (04 ਅਪ੍ਰੈਲ, 2024)

ਧਨਾਸਰੀ ਮਹਲਾ ੪ ॥ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ [...]

ਭਾਰਤੀ ਸਾਰੇ ਖੇਤਰਾਂ ਵਿੱਚ ਅਗਵਾਈ ਕਰ ਰਹੇ ਹਨ’: ਬਿਲ ਗੇਟਸ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕੀਤੀ ਅਤੇ ਡਿਜੀਟਲ ਰੈਵੋਲਿਊਸ਼ਨ ‘ਤੇ ਚਰਚਾ ਕੀਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਤੋਂ ਲੈ ਕੇ ਔਰਤਾਂ ਦੇ ਸਸ਼ਕਤੀਕਰਨ ਤੱਕ ਕਈ ਨਾਜ਼ੁਕ ਮੁੱਦਿਆਂ ਨੂੰ ਕਵਰ ਕਰਨ ਲਈ ਇੱਕ ਪ੍ਰਭਾਵਸ਼ਾਲੀ ਚਰਚਾ ਕੀਤੀ। ਨੇਤਾਵਾਂ ਨੇ ਵਿਸ਼ਵ ਪੱਧਰ ‘ਤੇ ਤਕਨਾਲੋਜੀ, ਟਿਕਾਊਤਾ ਅਤੇ ਸਮਾਜਿਕ ਸਸ਼ਕਤੀਕਰਨ ਦੇ ਕਨਵਰਜੈਂਸ ਲਈ ਸਮਝ ਦੀ ਪੇਸ਼ਕਸ਼ ਕੀਤੀ।ਬਿਲ ਗੇਟਸ [...]

ਮਨਮੋਹਨ ਸਿੰਘ ਨੇ ਰਾਜ ਸਭਾ ਵਿੱਚ 33 ਸਾਲਾਂ ਦੀ ਪਾਰੀ ਦਾ ਅੰਤ ਕੀਤਾ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ 9 ਕੇਂਦਰੀ ਮੰਤਰੀਆਂ ਸਮੇਤ ਰਾਜ ਸਭਾ ਦੇ 54 ਮੈਂਬਰ 2 ਅਪ੍ਰੈਲ ਅਤੇ 3 ਅਪ੍ਰੈਲ ਨੂੰ ਸੇਵਾਮੁਕਤ ਹੋਣ ਵਾਲੇ ਹਨ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਬੁੱਧਵਾਰ (3 ਅਪ੍ਰੈਲ) ਨੂੰ ਰਾਜ ਸਭਾ ਵਿੱਚ ਆਪਣੀ 33 ਸਾਲਾਂ ਦੀ ਸੰਸਦੀ ਪਾਰੀ ਦਾ ਅੰਤ ਕੀਤਾ, ਜਿਵੇਂ ਕਿ ਪਾਰਟੀ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (03 ਅਪ੍ਰੈਲ, 2024)

ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (02 ਅਪ੍ਰੈਲ, 2024)

ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ), ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ ॥੧॥ ਰਹਾਉ॥ ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ [...]

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (01 ਅਪ੍ਰੈਲ, 2024)

ਇਹ ਜਗਿ ਮੀਤੁ ਨ ਦੇਖਿਓ ਕੋਈ ॥   ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥   ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥   ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ [...]