Search for:
  • Home/
  • Education/
  • ਪੰਜਾਬ ਚ ਭਲਕੇ ਛੁੱਟੀ ਦਾ ਐਲਾਨ ਸਾਰੇ ਸਰਕਾਰੀ ਦਫਤਰ, ਬੋਰਡ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਚ ਭਲਕੇ ਛੁੱਟੀ ਦਾ ਐਲਾਨ ਸਾਰੇ ਸਰਕਾਰੀ ਦਫਤਰ, ਬੋਰਡ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਪੰਜਾਬ ਚ ਭਲਕੇ ਛੁੱਟੀ ਦਾ ਐਲਾਨ ਸਾਰੇ ਸਰਕਾਰੀ ਦਫਤਰ, ਬੋਰਡ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਭਲਕੇ ਸੂਬੇ ਵਿਚ ਜ਼ਿਮਨੀ ਚੋਣਾਂ ਲਈ ਵੋਟਿੰਗ ਹੋਣੀ ਹੈ ਜਿਸ ਨੂੰ ਮੁੱਖ ਰੱਖਦਿਆਂ ਬਰਨਾਲਾ, ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 20 ਨਵੰਬਰ ਤਰੀਕ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ 20 ਨਵੰਬਰ ਨੂੰ ਪੰਜਾਬ ਵਿੱਚ ਚਾਰ ਵਿਧਾਨ ਸਭਾ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਰਹੇਗੀ।


Notification ਵਿਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਹਲਕਿਆਂ ਦੀ ਵੋਟਰ ਸੂਚੀ ਵਿਚ ਵੋਟਰ ਹੈ ਅਤੇ ਪੰਜਾਬ ਦੇ ਕਿਸੇ ਹੋਰ ਜ਼ਿਲ੍ਹੇ ਵਿਚ ਕਿਸੇ ਵੀ ਸਰਕਾਰੀ ਦਫ਼ਤਰ ਜਾਂ ਵਿੱਦਿਅਕ ਅਦਾਰੇ ਵਿੱਚ ਕੰਮ ਕਰਦਾ ਹੈ ਤਾਂ ਉਹ ਵਿਸ਼ੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

Leave A Comment

All fields marked with an asterisk (*) are required