ਸ਼ਹਿਰ ਵਿਚ ਮੁੜ ਗੋਲੀਬਾਰੀ ਦੀ ਘਟਨਾ ਨੇ ਸਥਾਨਕ ਵਾਸੀਆਂ ਨੂੰ ਸਹਿਮ ਦੇ ਮਾਹੌਲ ਵਿਚ ਲੈ ਆਉਂਦਾ ਹੈ। ਇਹ ਘਟਨਾ ਮੋਗਾ ਨਗਰ-ਨਿਗਮ ਦੇ 3 ਵਾਰ ਕੌਂਸਲਰ ਰਹੇ ਸੀਨੀਅਰ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਸਿੱਧੂ ਦੇ ਘਰ ਵਾਪਰੀ ਹੈ। ਇਸ ਘਟਨਾ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਘਰ ਵਿਚ ਦਾਖਲ ਹੋ ਕੇ ਗੋਲ਼ੀਆਂ ਮਾਰ ਦਿੱਤੀਆਂ। ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋਏ ਨਰਿੰਦਰਪਾਲ ਸਿੰਘ ਸਿੱਧੂ ਨੂੰ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮੋਗਾ ਹਲਕੇ ਦੇ ਸੀਨੀਅਰ ਨੌਜਵਾਨ ਕਾਂਗਰਸੀ ਆਗੂ ਧਰਮਪਾਲ ਸਿੰਘ ਨਿਹਾਲ ਸਿੰਘ ਵਾਲਾ ਨੇ ਇਸ ਮਾਮਲੇ ਦੀ ਨਿੰਦ
ਸ਼ਹਿਰ ਵਿਚ ਮੁੜ ਗੋਲੀਬਾਰੀ ਦੀ ਘਟਨਾ ਨੇ ਸਥਾਨਕ ਵਾਸੀਆਂ ਨੂੰ ਸਹਿਮ ਦੇ ਮਾਹੌਲ ਵਿਚ ਲੈ ਆਉਂਦਾ ਹੈ। ਇਹ ਘਟਨਾ ਮੋਗਾ ਨਗਰ-ਨਿਗਮ ਦੇ 3 ਵਾਰ ਕੌਂਸਲਰ ਰਹੇ ਸੀਨੀਅਰ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਸਿੱਧੂ ਦੇ ਘਰ ਵਾਪਰੀ ਹੈ। ਇਸ ਘਟਨਾ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਘਰ ਵਿਚ ਦਾਖਲ ਹੋ ਕੇ ਗੋਲ਼ੀਆਂ ਮਾਰ ਦਿੱਤੀਆਂ।
ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋਏ ਨਰਿੰਦਰਪਾਲ ਸਿੰਘ ਸਿੱਧੂ ਨੂੰ ਮੋਗਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮੋਗਾ ਹਲਕੇ ਦੇ ਸੀਨੀਅਰ ਨੌਜਵਾਨ ਕਾਂਗਰਸੀ ਆਗੂ ਧਰਮਪਾਲ ਸਿੰਘ ਨਿਹਾਲ ਸਿੰਘ ਵਾਲਾ ਨੇ ਇਸ ਮਾਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਉਹ ਪਿਛਲੇ 6 ਮਹੀਨਿਆਂ ਤੋਂ ਪੁਲਸ ਪ੍ਰਸ਼ਾਸਨ ਤੋਂ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕਰਦੇ ਆ ਰਹੇ ਸਨ ਪਰ ਕਿਸੇ ਨੇ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।
