ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਸ ਮੰਦਭਾਗੀ ਘਟਨਾ ਦੀ ਖ਼ਬਰ ਲਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ ਤੇ ਪਹੁੰਚ ਗਏ । ਮੌਕੇ ਤੇ ਪਹੁੰਚੇ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਅਮਨਦੀਪ ਮਾਹੀ ਨੇ ਆਪਣੀ ਪਤਨੀ ਮਨਵੀਰ ਕੌਰ ਅਤੇ ਆਪਣੇ ਦੋ ਮਾਸੂਮ ਬੱਚਿਆਂ, ਜਿਨ੍ਹਾਂ ਦੀ ਉਮਰ ਮਹਿਜ਼ 10 ਅਤੇ 6 ਸਾਲ ਦੱਸੀ ਜਾ ਰਹੀ ਹੈ, ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਵੀ ਖਤਮ ਕਰ ਲਿਆ।
ਵੀਰਵਾਰ ਦੁਪਹਿਰ ਫਿਰੋਜ਼ਪੁਰ ਵਿਖੇ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਉਸ ਵੇਲੇ ਸਾਹਮਣੇ ਆਈ ਜਦੋਂ ਸ਼ਹਿਰ ਦੇ ਪ੍ਰੋਪਰਟੀ ਡੀਲਰ ਅਤੇ ਸੈਲੂਨ ਦੇ ਮਾਲਕ ਵੱਲੋਂ ਆਪਣੀ ਪਤਨੀ ਅਤੇ ਦੋ ਛੋਟੀਆਂ ਧੀਆਂ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਸਾਹਮਣੇ ਆਈ । ਸੈਲੂਨ ਮਾਲਕ ਦੀ ਪਛਾਣ ਅਮਨਦੀਪ ਸਿੰਘ ਉਰਫ ਮਾਹੀ ਸੋਢੀ ਵਜੋਂ ਹੋਈ ਹੈ । ਘਟਨਾ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਸ ਮੰਦਭਾਗੀ ਘਟਨਾ ਦੀ ਖ਼ਬਰ ਲੱਗਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ । ਮੌਕੇ ‘ਤੇ ਪਹੁੰਚੇ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਅਮਨਦੀਪ ਮਾਹੀ ਨੇ ਆਪਣੀ ਪਤਨੀ ਮਨਵੀਰ ਕੌਰ ਅਤੇ ਆਪਣੇ ਦੋ ਮਾਸੂਮ ਬੱਚਿਆਂ, ਜਿਨ੍ਹਾਂ ਦੀ ਉਮਰ ਮਹਿਜ਼ 10 ਅਤੇ 6 ਸਾਲ ਦੱਸੀ ਜਾ ਰਹੀ ਹੈ, ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਨੂੰ ਵੀ ਖਤਮ ਕਰ ਲਿਆ।
ਇਹ ਘਟਨਾ ਉਸ ਵੇਲੇ ਸਾਹਮਣੇ ਆਈ ਜਦੋਂ ਘਰ ਦੀ ਉਪਰਲੀ ਮੰਜ਼ਿਲ ’ਤੇ ਰਹਿ ਰਹੇ ਕਿਰਾਏਦਾਰਾਂ ਨੇ ਮਹਿਸੂਸ ਕੀਤਾ ਕਿ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਹੇਠਾਂ ਕੋਈ ਹਲਚਲ ਨਹੀਂ ਹੋ ਰਹੀ ਸੀ। ਜਦੋਂ ਪਰਿਵਾਰ ਦੇ ਕਿਸੇ ਮੈਂਬਰ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਕਿਰਾਏਦਾਰਾਂ ਨੇ ਸ਼ੱਕ ਹੋਣ ’ਤੇ ਗੁਆਂਢੀਆਂ ਨੂੰ ਇਕੱਠਾ ਕੀਤਾ। ਮੁਹੱਲਾ ਨਿਵਾਸੀਆਂ ਦੀ ਮਦਦ ਨਾਲ ਜਦੋਂ ਘਰ ਦਾ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋਏ, ਤਾਂ ਅੰਦਰ ਮਾਹੀ ਤੇ ਉਨ੍ਹਾਂ ਦੇ ਪਰਿਵਾਰ ਦੀਆਂ ਲਾਸ਼ਾਂ ਪਈਆਂ ਸਨ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਚਾਰੋਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਨਜ਼ਰੇ ਕਿ ਕਿਸੇ ਬਾਹਰੀ ਹਮਲੇ ਦਾ ਮਾਮਲਾ ਨਹੀਂ ਜਾਪ ਰਿਹਾ ਹੈ ਸਗੋਂ ਘਰੇਲੂ ਖੁਦਕੁਸ਼ੀ ਦਾ ਜਾਪਦਾ ਹੈ , ਪਰ ਫਿਰ ਵੀ ਪੁਲਿਸ ਵੱਲੋਂ ਹਰ ਐਂਗਲ ਤੋਂ ਜਾਂਚ ਕੀਤੀ ਜਾ ਰਹੀ ਹੈ । ਅਮਨਦੀਪ ਸਿੰਘ ਉਰਫ ਮਾਹੀ ਸ਼ਹਿਰ ਦਾ ਇਕ ਜਾਣਿਆਂ ਪਛਾਣਿਆ ਚਿਹਰਾ ਸੀ, ਜਿਸ ਕਾਰਨ ਇਸ ਘਟਨਾ ਤੋਂ ਬਾਅਦ ਫਿਰੋਜ਼ਪੁਰ ਵਿਚ ਭਾਰੀ ਸੋਗ ਪਾਇਆ ਜਾ ਰਿਹਾ ਹੈ। ਖੁਦਕੁਸ਼ੀ ਦੇ ਪਿੱਛੇ ਦੇ ਅਸਲ ਕਾਰਨਾਂ ਨੂੰ ਲੱਭਣ ਲਈ ਪੁਲਿਸ ਵੱਲੋਂ ਪਰਿਵਾਰਕ ਪਿਛੋਕੜ ਅਤੇ ਮੋਬਾਈਲ ਡਿਟੇਲਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
