ਪੁਲਿਸ ਦੇ ਮੁਤਾਬਿਕ ਮ੍ਰਿਤਕ ਦੀ ਪਛਾਣ ਰਾਜਬੀਰ ਸਿੰਘ ਖਹਿਰਾ 24 ਵਜੋਂ ਹੋਈ ਹੈ। ਥਾਣਾ ਪੀਏਯੂ ਦੇ ਐਸਐਚਓ ਵਿਜੇ ਕੁਮਾਰ ਨੇ ਦੱਸਿਆ ਕਿ ਸਾਰੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਕਾਰੋਬਾਰੀ ਦੇ ਇੱਕਲੌਤੇ ਪੁੱਤ ਐਮਬੀਏ ਦੇ ਵਿਦਿਆਰਥੀ ਦੇ ਢਿੱਡ ਵਿੱਚ ਗੋਲੀ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਗਈ। ਥਾਣਾ ਪੀਏਯੂ ਦੇ ਇਲਾਕੇ ਅਧੀਨ ਆਉਂਦੇ ਪਿੰਡ ਤਲਵਾੜਾ ਵਿੱਚ ਹੋਏ ਇਸ ਕਤਲ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਥਾਣਾ ਪੀਏਯੂ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਕੇਸ ਦੀ ਪੜਤਾਲ ਸ਼ੁਰੂ ਕੀਤੀ। ਪੁਲਿਸ ਨੇ ਜ਼ਖਮੀ ਲੜਕੇ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਦਾਖਲ ਕਰਵਾਇਆ ਜਿੱਥੇ ਉਸ ਦੀ ਮੌਤ ਹੋ ਗਈ। ਇਹ ਸਨਸਨੀਖੇਜ਼ ਵਾਰਦਾਤ ਉਸ ਵੇਲੇ ਵਾਪਰੀ ਜਦੋਂ ਇਕ ਨੌਜਵਾਨ ਲੜਕੇ ਨੂੰ ਘਰ ਤੋਂ ਬੁਲਾ ਕੇ ਆਪਣੇ ਨਾਲ ਲੈ ਗਿਆ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਿਸ ਦੇ ਮੁਤਾਬਿਕ ਮ੍ਰਿਤਕ ਦੀ ਪਛਾਣ ਰਾਜਬੀਰ ਸਿੰਘ ਖਹਿਰਾ 24 ਵਜੋਂ ਹੋਈ ਹੈ। ਥਾਣਾ ਪੀਏਯੂ ਦੇ ਐਸਐਚਓ ਵਿਜੇ ਕੁਮਾਰ ਨੇ ਦੱਸਿਆ ਕਿ ਸਾਰੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
