ਪੁਲਿਸ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਜੋਤ ਸਿੰਘ, ਤਰਨਵੀਰ ਸਿੰਘ, ਦਯਾਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਤਿੰਨਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ
ਕੈਨੇਡਾ ਦੇ ਸਰੀ (Surrey) ਸ਼ਹਿਰ ਵਿੱਚ ਇੱਕ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਤਿੰਨ ਭਾਰਤੀ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਤਿੰਨਾਂ ‘ਤੇ ਹਥਿਆਰਾਂ ਨਾਲ ਜੁੜੇ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ ਅਤੇ ਅਦਾਲਤ ਨੇ ਉਨ੍ਹਾਂ ਨੂੰ 5 ਫਰਵਰੀ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਮੁਲਜ਼ਮਾਂ ਦੀ ਪਛਾਣ
ਪੁਲਿਸ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਜੋਤ ਸਿੰਘ, ਤਰਨਵੀਰ ਸਿੰਘ, ਦਯਾਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਤਿੰਨਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਨਾਲ ਜੁੜੀ ਕੋਈ ਜਾਣਕਾਰੀ, ਸੀਸੀਟੀਵੀ (CCTV) ਜਾਂ ਡੈਸ਼ਕੈਮ ਫੁਟੇਜ ਹੈ ਤਾਂ ਉਹ ਜਾਂਚ ਵਿੱਚ ਮਦਦ ਲਈ ਅੱਗੇ ਆਉਣ।
ਘਟਨਾ ਦਾ ਵੇਰਵਾ
ਇਹ ਘਟਨਾ 1 ਫਰਵਰੀ ਨੂੰ ਸਵੇਰੇ ਲਗਪਗ 3:50 ਵਜੇ ਸਰੀ ਦੇ ਕ੍ਰਿਸੈਂਟ ਰੋਡ ਅਤੇ 132 ਸਟ੍ਰੀਟ ਦੇ ਕੋਲ ਵਾਪਰੀ। ਪੁਲਿਸ ਨੂੰ ਇੱਕ ਘਰ ਦੇ ਬਾਹਰ ਗੋਲੀ ਚੱਲਣ ਅਤੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਘਟਨਾ ਦੇ ਤੁਰੰਤ ਬਾਅਦ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕੀਤੀ। ਤਿੰਨਾਂ ਮੁਲਜ਼ਮਾਂ ਨੂੰ 28 ਐਵੇਨਿਊ ਅਤੇ 140 ਸਟ੍ਰੀਟ ਦੇ ਕੋਲ ਇੱਕ ‘ਰਾਈਡਸ਼ੇਅਰ’ (ਟੈਕਸੀ) ਗੱਡੀ ਵਿੱਚ ਸਵਾਰ ਹੁੰਦੇ ਸਮੇਂ ਦਬੋਚ ਲਿਆ ਗਿਆ।
