Amritsar News : ਸੱਤ ਕਿਲੋਗ੍ਰਾਮ ਹੈਰੋਇਨ ਸਣੇ ਮੁਲਜ਼ਮ ਗ੍ਰਿਫ਼ਤਾਰ !

ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਮੰਗਲਵਾਰ ਸ਼ਾਮ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਤੋਂ ਸੱਤ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਮੰਗਲਵਾਰ ਸ਼ਾਮ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਤੋਂ ਸੱਤ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮ ਗੁਰਿੰਦਰ ਸਿੰਘ ਛੇਹਰਟਾ ਦਾ ਰਹਿਣ ਵਾਲਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਿੰਦਰ ਮੂਲ ਰੂਪ ਵਿਚ ਤਰਨਤਾਰਨ ਦੇ ਪਿੰਡ ਅਲਗੋਕੋਠੀ ਦਾ ਰਹਿਣ ਵਾਲਾ ਹੈ। ਇਸ ਵੇਲੇ ਜਾਂਚ ਏਜੰਸੀ ਨੂੰ ਉਸ ਵਿਰੁੱਧ ਕੋਈ ਹੋਰ ਅਪਰਾਧਿਕ ਮਾਮਲਾ ਨਹੀਂ ਮਿਲਿਆ ਹੈ।

ਐੱਨਸੀਬੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਵੱਡੇ ਨਸ਼ਾ ਤਸਕਰੀ ਮਾਮਲੇ ਵਿਚ ਇਕ ਪ੍ਰਮੁੱਖ ‘ਆਪ’ ਆਗੂ ਦਾ ਨਾਂ ਵੀ ਸਾਹਮਣੇ ਆ ਰਿਹਾ ਹੈ। ਹੁਣ ਤੱਕ ਤਿੰਨ ਦਿਨਾਂ ਵਿਚ 33 ਕਿਲੋਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਦੀ ਇਸ ਖੇਪ ਦੇ ਸਬੰਧ ਵਿਚ ਗ੍ਰਿਫ਼ਤਾਰ ਕੀਤੇ ਗਏ ਸੱਤ ਮੁਲਜ਼ਮਾਂ ਵਿਚੋਂ ਉਕਤ ਆਗੂ ਦਾ ਨਾਂ ਸਾਹਮਣੇ ਆਇਆ ਹੈ। ਠੋਸ ਸਬੂਤ ਮਿਲਣ ਤੋਂ ਬਾਅਦ ਐੱਨਸੀਬੀ ਉਸ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਇਸ ਸਮੇਂ ਐੱਨਸੀਬੀ ਦੀ ਹਿਰਾਸਤ ਵਿਚ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਤਿੰਨ ਦਿਨਾਂ ਵਿਚ ਐੱਨਸੀਬੀ ਨੇ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ ਸਾਢੇ ਚੌਵੀ ਕਿਲੋਗ੍ਰਾਮ ਹੈਰੋਇਨ, ਸਾਢੇ ਤਿੰਨ ਕਿਲੋਗ੍ਰਾਮ ਤੋਂ ਵੱਧ ਅਫੀਮ ਅਤੇ ਸਾਢੇ ਪੰਜ ਕਿਲੋਗ੍ਰਾਮ ਮੈਥਾਮਫੇਟਾਮਾਈਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਘਰਿੰਡਾ ਪੁਲਿਸ ਥਾਣੇ ਦੀ ਪੁਲਿਸ ਨੇ ਹੈਰੋਇਨ ਸਪਲਾਇਰਾਂ ਮਦਨ ਸਿੰਘ ਵਾਸੀ ਅਟਾਰੀ, ਕਰਣਜੀਤ ਸਿੰਘ ਵਾਸੀ ਨੇਸ਼ਟਾ, ਸੋਨੂੰ ਸਿੰਘ ਵਾਸੀ ਭਿੰਡੀਸੈਦਾਂ ਵਿਚ ਮਾਤਾ ਰਾਣੀ ਮੰਦਰ ਦੇ ਨੇੜੇ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਇਕ ਕਿਲੋਗ੍ਰਾਮ ਹੈਰੋਇਨ, ਤਿੰਨ ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਤਿੰਨਾਂ ਖ਼ਿਲਾਫ਼ ਘਰਿੰਡਾ ਪੁਲਿਸ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਹੈ। ਤਿੰਨੇ ਮੁਲਜ਼ਮ ਮੋਟਰਸਾਈਕਲ ‘ਤੇ ਨਸ਼ੀਲੇ ਪਦਾਰਥ ਪਹੁੰਚਾਉਣ ਜਾ ਰਹੇ ਸਨ। ਤਿੰਨਾਂ ਤੋਂ ਬਰਾਮਦ ਕੀਤੇ ਗਏ ਮੋਬਾਈਲ ਫੋਨਾਂ ਨੇ ਕਈ ਰਾਜ਼ ਉਜਾਗਰ ਕੀਤੇ ਹਨ, ਜਿਨ੍ਹਾਂ ਦੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *