CBI ਨੂੰ ਡੀਆਈਜੀ ਭੁੱਲਰ ਖ਼ਿਲਾਫ਼ ਕੇਸ ਚਲਾਉਣ ਲਈ ਗ੍ਰਹਿ ਮੰਤਰਾਲੇ ਨੇ ਦਿੱਤੀ ਮਨਜ਼ੂਰੀ: 22 ਫ਼ਰਵਰੀ ਨੂੰ ਹੋਵੇਗੀ ਅਗਲੀ ਸੁਣਵਾਈ !

ਹੁਣ ਚੰਡੀਗੜ੍ਹ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਇਹ ਮਾਮਲਾ ਚੱਲੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਫ਼ਰਵਰੀ ਨੂੰ ਹੋਵੇਗੀ। ਭੁੱਲਰ ਆਈਪੀਐਸ ਅਧਿਕਾਰੀ ਹਨ, ਇਸ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਚਲਾਉਣ ਲਈ ਸੀਬੀਆਈ ਨੂੰ ਕੇਂਦਰ ਸਰਕਾਰ ਤੋਂ ਮਨਜ਼ੂਰੀ ਲੈਣੀ ਲਾਜ਼ਮੀ ਸੀ। ਮੰਗਲਵਾਰ ਨੂੰ ਸੀਬੀਆਈ ਨੇ ਗ੍ਰਹਿ ਮੰਤਰਾਲੇ ਤੋਂ ਮਿਲੇ ਪ੍ਰੋਸੀਕਿਊਸ਼ਨ ਸੈਂਕਸ਼ਨ ਆਰਡਰ ਅਦਾਲਤ ਵਿੱਚ ਪੇਸ਼ ਕਰ ਦਿੱਤੇ।

ਰਿਸ਼ਵਤਕਾਂਡ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਲਈ ਸੀਬੀਆਈ ਨੂੰ ਗ੍ਰਹਿ ਮੰਤਰਾਲੇ ਤੋਂ ਮਨਜ਼ੂਰੀ ਮਿਲ ਗਈ ਹੈ। ਹੁਣ ਚੰਡੀਗੜ੍ਹ ਦੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਇਹ ਮਾਮਲਾ ਚੱਲੇਗਾ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਫ਼ਰਵਰੀ ਨੂੰ ਹੋਵੇਗੀ। ਭੁੱਲਰ ਆਈਪੀਐਸ ਅਧਿਕਾਰੀ ਹਨ, ਇਸ ਕਰਕੇ ਉਨ੍ਹਾਂ ਖ਼ਿਲਾਫ਼ ਕੇਸ ਚਲਾਉਣ ਲਈ ਸੀਬੀਆਈ ਨੂੰ ਕੇਂਦਰ ਸਰਕਾਰ ਤੋਂ ਮਨਜ਼ੂਰੀ ਲੈਣੀ ਲਾਜ਼ਮੀ ਸੀ। ਮੰਗਲਵਾਰ ਨੂੰ ਸੀਬੀਆਈ ਨੇ ਗ੍ਰਹਿ ਮੰਤਰਾਲੇ ਤੋਂ ਮਿਲੇ ਪ੍ਰੋਸੀਕਿਊਸ਼ਨ ਸੈਂਕਸ਼ਨ ਆਰਡਰ ਅਦਾਲਤ ਵਿੱਚ ਪੇਸ਼ ਕਰ ਦਿੱਤੇ।

ਸੀਬੀਆਈ ਨੇ ਭੁੱਲਰ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਵੀ ਦਾਖ਼ਲ ਕੀਤੀ ਹੈ, ਜਿਸ ਵਿੱਚ ਮਾਮਲੇ ਨਾਲ ਜੁੜੇ ਕੁਝ ਨਵੇਂ ਸਬੂਤ ਅਤੇ ਗਵਾਹ ਸ਼ਾਮਲ ਹਨ। ਇਸ ਤਰ੍ਹਾਂ ਸੀਬੀਆਈ ਕੇਸ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਜੁਟੀ ਹੋਈ ਹੈ। ਇਕ ਦਿਨ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੀ ਉਨ੍ਹਾਂ ਨੂੰ ਝਟਕਾ ਦਿੱਤਾ ਸੀ ਅਤੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ।

ਗ੍ਰਿਫ਼ਤਾਰੀ ਤੋਂ ਬਾਅਦ ਤੋਂ ਜੇਲ੍ਹ ਵਿੱਚ ਬੰਦ ਹਨ ਭੁੱਲਰ ਅਤੇ ਵਿਚੋਲਾ

ਭੁੱਲਰ ਅਤੇ ਉਨ੍ਹਾਂ ਦੇ ਵਿਚੋਲੇ ਕ੍ਰਿਸ਼ਨੂ ਸ਼ਾਰਦਾ ਨੂੰ ਸੀਬੀਆਈ ਨੇ 16 ਅਕਤੂਬਰ 2025 ਨੂੰ ਗ੍ਰਿਫ਼ਤਾਰ ਕੀਤਾ ਸੀ। ਕ੍ਰਿਸ਼ਨੂ ਭੁੱਲਰ ਦਾ ਕਰੀਬੀ ਸੀ ਅਤੇ ਉਹ ਨੇਸ਼ਨਲ ਹਾਕੀ ਖਿਡਾਰੀ ਵੀ ਰਹਿ ਚੁੱਕਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਦੋਵੇਂ ਜੇਲ੍ਹ ਵਿੱਚ ਹੀ ਬੰਦ ਹਨ।

ਭੁੱਲਰ ਅਤੇ ਕ੍ਰਿਸ਼ਨੂ ਉੱਤੇ ਮੰਡੀ ਗੋਬਿੰਦਗੜ੍ਹ ਦੇ ਇਕ ਕਾਰੋਬਾਰੀ ਤੋਂ ਅੱਠ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹਨ। ਸ਼ਿਕਾਇਤਕਰਤਾ ਆਕਾਸ਼ ਬੱਤਾ ਨੇ ਸੀਬੀਆਈ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਇਕ ਅਪਰਾਧਿਕ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਦਾ ਡਰ ਦਿਖਾ ਕੇ ਰਿਸ਼ਵਤ ਅਤੇ ਮਹੀਨੇਵਾਰ ਰਕਮ ਮੰਗੀ ਜਾ ਰਹੀ ਸੀ। ਤੰਗ ਆ ਕੇ ਉਨ੍ਹਾਂ ਨੇ ਸੀਬੀਆਈ ਕੋਲ ਸ਼ਿਕਾਇਤ ਦਰਜ ਕਰਵਾਈ ਸੀ।

ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਸੀਬੀਆਈ ਨੇ ਸੈਕਟਰ-40 ਸਥਿਤ ਭੁੱਲਰ ਦੇ ਘਰ ’ਤੇ ਛਾਪਾ ਮਾਰਿਆ ਸੀ। ਉੱਥੋਂ ਕਰੀਬ ਸਾਢੇ ਸੱਤ ਕਰੋੜ ਰੁਪਏ ਨਕਦ ਅਤੇ ਡੇਢ-ਦੋ ਕਿਲੋ ਸੋਨਾ ਬਰਾਮਦ ਹੋਇਆ ਸੀ। ਇਸ ਤੋਂ ਇਲਾਵਾ ਮਹਿੰਗੀਆਂ ਘੜੀਆਂ, ਸ਼ਰਾਬ ਅਤੇ ਜਾਇਦਾਦ ਦੇ ਕਾਗਜ਼ਾਤ ਵੀ ਮਿਲੇ ਸਨ। ਸੀਬੀਆਈ ਨੇ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਵੀ ਦਰਜ ਕਰ ਲਿਆ ਹੈ।

Leave a Reply

Your email address will not be published. Required fields are marked *