- admin
- Politics
ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ‘ਤੇ ਨੌਜਵਾਨ ਕਿਸਾਨ ਦੀ ਹੋਈ ਮੌਤ
- Posted on Feburary 22,2024 By Riya Puri

ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਸਿਰਫ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਪਿਛਲੇ ਤਿੰਨ ਚਾਰ ਦਿਨ ਪਹਿਲਾਂ ਕਿਸਾਨ ਅੰਦੋਲਨ ਵਿੱਚ ਖਨੌਰੀ ਪੰਜਾਬ-ਹਰਿਆਣਾ ਬਾਰਡਰ ‘ਤੇ ਗਿਆ ਸੀ। ਇਸ ਘਟਨਾ ਦੀ ਪੁਸ਼ਟੀ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੇ ਪੰਜਾਬ ਦੇ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਵਲੋਂ ਕੀਤੀ ਗਈ ਹੈ ਅਤੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਨੌਜਵਾਨ ਕਿਸਾਨ ਦੇ ਪਰਿਵਾਰਿਕ ਮੈਂਬਰਾਂ ਨੂੰ ਮੁਆਵਜ਼ੇ ਦੇ ਨਾਲ ਨਾਲ ਉਸ ਦਾ ਕਰਜਾ ਵੀ ਮੁਆਫ ਕੀਤਾ ਜਾਵੇ। ਫਿਲਹਾਲ ਸ਼ੁਭਕਰਨ ਦੀ ਲਾਸ਼ ਨੂੰ ਰਾਜਿੰਦਰ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ।
MSP ਨੂੰ ਲੈਕੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ, ਕਿਸਾਨਾਂ ਵੱਲੋਂ ਹਰਿਆਣਾ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਜਾਰੀ ਹੈ ਇਸੇ ਦੌਰਾਨ ਖਨੌਰੀ ਸਰਹੱਦ ‘ਤੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦਿੱਲੀ ਜਾਣ ਦੇ ਕੀਤੇ ਗਏ ਐਲਾਨ ਤੋਂ ਬਾਅਦ ਇੱਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਸ਼ੁਭਕਰਨ ਸਿੰਘ ਪੁੱਤਰ ਚਰਨਜੀਤ ਸਿੰਘ ਵਜੋਂ ਹੋਈ ਹੈ। ਉਹ ਬਠਿੰਡਾ ਦੇ ਰਾਮਪੁਰਾ ਇਲਾਕੇ ਦੇ ਪਿੰਡ ਬੱਲੋ ਦਾ ਰਹਿਣ ਵਾਲਾ ਸੀ। ਸ਼ੁਭਕਰਨ ਦੀ ਲਾਸ਼ ਨੂੰ ਰਾਜਿੰਦਰ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਲਿਆਂਦਾ ਗਿਆ ਹੈ। ਜਾਣਕਾਰੀ ਲਈ ਦਸਦੀਏ ਉਹ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਇਸ ਦੇ ਨਾਲ ਹੀ ਸ਼ੁਭਕਰਨ ਤੋਂ ਇਲਾਵਾ 12 ਹੋਰ ਕਿਸਾਨ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 2 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹੋ ਜਿਹੀਆਂ ਹੋਰ ਖਬਰਾਂ ਲਈ ਜੁੜੇ ਰਹੋ ਸਾਡੀ Website www.amritsarawaaz.com ਦੇ ਨਾਲ
ਧੰਨਵਾਦ
