ਭਗਵੰਤ ਮਾਨ ’ਤੇ ਆਪਣੇ ਵਾਅਦੇ ਤੋਂ ਪਿੱਛੇ ਹਟਣ ਦਾ ਦੋਸ਼ ਲਾਉਂਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ- ਮਾਨ ਨੇ ਕਿਸਾਨਾਂ ਨਾਲ ਕੀਤਾ ਧੋਖਾ

ਉਨ੍ਹਾਂ ਕਿਹਾ ਕਿ ਮਾਨ ਕਿਸ ਗੱਲ ਦੀ ਉਡੀਕ ਕਰ ਰਹੇ ਹਨ ? ਉਹ ਸਾਡੇ ਅਗਵਾ ਕੀਤੇ ਗਏ ਨੌਜਵਾਨਾਂ ਦੇ ਮਾਮਲੇ ਵਿਚ ਕੀ ਕਰ ਰਹੇ ਹਨ ਅਤੇ ਕਿਸਾਨਾਂ ’ਤੇ ਹੰਝੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਨਾਲ ਹਮਲੇ ਕਰਨ ਦੇ ਮਾਮਲੇ ਵਿਚ ਉਨ੍ਹਾਂ ਖਿਲਾਫ ਕੀ ਕੀਤਾ ਹੈ ? ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਆਪਣੇ ਵਾਅਦੇ ਤੋਂ ਪਿੱਛੇ ਹਟਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕਿਸਾਨ ਸ਼ੁਭਕਰਨ ਸਿੰਘ ਦੇ ਕਤਲ ਦੇ ਮਾਮਲੇ ਵਿਚ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਖਿਲਾਫ ਕੇਸ ਦਰਜ਼ ਨਹੀਂ ਕੀਤਾ। ਮੰਤਰੀ ਨੇ ਸ਼ੁਭਕਰਨ ਦੇ ਕਤਲ ਲਈ ਜ਼ਿੰਮੇਵਾਰ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਖਿਲਾਫ ਕੇਸ ਦਰਜ ਨਾ ਕਰਕੇ ਸੁਮੁੱਚੇ ਕਿਸਾਨ ਵਰਗ ਨਾਲ ਧੋਖਾ ਕੀਤਾ ਹੈ

ਉਨ੍ਹਾਂ ਕਿਹਾ ਕਿ ਮਾਨ ਕਿਸ ਗੱਲ ਦੀ ਉਡੀਕ ਕਰ ਰਹੇ ਹਨ ? ਉਹ ਸਾਡੇ ਅਗਵਾ ਕੀਤੇ ਗਏ ਨੌਜਵਾਨਾਂ ਦੇ ਮਾਮਲੇ ਵਿਚ ਕੀ ਕਰ ਰਹੇ ਹਨ ਅਤੇ ਕਿਸਾਨਾਂ ’ਤੇ ਹੰਝੂ ਗੈਸ ਦੇ ਗੋਲੇ, ਪੈਲਟ ਗੰਨ ਤੇ ਰਬੜ ਦੀਆਂ ਗੋਲੀਆਂ ਨਾਲ ਹਮਲੇ ਕਰਨ ਦੇ ਮਾਮਲੇ ਵਿਚ ਉਨ੍ਹਾਂ ਖਿਲਾਫ ਕੀ ਕੀਤਾ ਹੈ ? ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਵਾਸਤੇ ਇਕ ਵਾਰ ਵੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨਹੀਂ ਕੀਤੀ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿਚ ਮਾਨ ਵੱਲੋਂ ਵਾਰ-ਵਾਰ ਕੀਤੇ ਵਾਅਦੇ ਮੁਤਾਬਕ 23 ਫਸਲਾਂ ’ਤੇ ਐਮ ਐਸ ਪੀ ਦੇਣ ਦਾ ਬਿਲ ਪਾਸ ਕਰਨ ਦੀ ਮੰਗ ਕੀਤੀ।

ਇਹੋ ਜਿਹੀਆਂ ਹੋਰ ਖਬਰਾਂ ਲਈ ਜੁੜੇ ਰਹੋ ਸਾਡੀ Website www.amritsarawaaz.com ਦੇ ਨਾਲ

ਧੰਨਵਾਦ

Leave a Reply

Your email address will not be published. Required fields are marked *