- admin
- Politics
Punjab Buses Strike: ਪੰਜਾਬ `ਚ ਸਰਕਾਰੀ ਬੱਸਾਂ ਦੀ ਹੜਤਾਲ! ਜਾਣੋ ਸਾਰੀ ਖ਼ਬਰ

Punjab Buses Strike…ਪੰਜਾਬ ਵਿੱਚ ਅਕਸਰ ਲੋਕ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਦੇ ਹਨ। ਇਹ ਖ਼ਬਰ ਉਹਨਾਂ ਲੋਕਾਂ ਲਈ ਬੇਹੱਦ ਖਾਸ ਹੈ। ਪੰਜਾਬ ਦੀਆਂ ਸਰਕਾਰੀ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਲੋਕਾਂ ਨੂੰ ਅਗਲੇ 2 ਦਿਨਾਂ ਤੱਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕੱਲ੍ਹ 12 ਵਜੇ ਤੋਂ PRTC ਬੱਸਾਂ ਦਾ ਚੱਕਾ ਜਾਮ ਹੋਵੇਗਾ।

(PRTC Punbus Employees Strike) ਵੱਲੋਂ ਹੜਤਾਲ ਦੀ ਕਾਲ ਹੈ ਅਤੇ ਉਹਨਾਂ ਦੀ ਮੰਗ ਹੈ ਕਿ ਤਨਖਾਹ ਵਾਧਾ, ਕੱਚਾ ਮੁਲਾਜ਼ਮਾਂ ਨੂੰ ਪੱਕਾ, ਕਿਲੋਮੀਟਰ ਸਕੀਮ ਬੱਸਾਂ ਬੰਦ ਦੀ ਕੀਤੀ ਜਾ ਰਹੀ ਹੈ। 12 ਤੇ 13 ਮਾਰਚ ਨੂੰ ਬੱਸਾਂ ਨਾ ਚਲਾਉਣ ਦਾ ਐਲਾਨ ਵੀ ਕੀਤਾ ਗਿਆ। ਪਨਬੱਸ ਅਤੇ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਦੇ ਕੱਚੇ ਮੁਲਾਜ਼ਮਾਂ ਨੇ 12 ਅਤੇ 13 ਮਾਰਚ ਨੂੰ ਸਰਕਾਰੀ ਬੱਸਾਂ (Punjab Buses Strike) ਨਾ ਚਲਾਉਣ ਦਾ ਐਲਾਨ ਕੀਤਾ ਹੈ। (Punjab Buses Strike) ਸਰਕਾਰੀ ਬੱਸਾਂ ਦਾ ਚੱਕਾ ਜਾਮ

ਰਹੇਗਾ।ਮੁਲਜ਼ਮਾਂ ਵਲੋਂ ਕਿਹਾ ਗਿਆ ਕਿ ਹੜਤਾਲ ਤੋਂ ਬਾਅਦ ਭਰੋਸਾ ਦੇ ਕੇ ਵਾਪਸ ਭੇਜਿਆ ਜਾਂਦਾ ਹੈ ਪਰ ਮੰਗਾ ਨਹੀਂ ਪੂਰੀ ਕੀਤੀ ਜਾਂਦੀ ਹੈ l ਸਰਕਾਰੀ ਬੱਸਾਂ ਦੇ ਬੰਦ ਹੋਣ ਕਾਰਨ ਆਮ ਜਨਤਾ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮ ਪਿਛਲੇ ਕਈ ਦਿਨਾਂ ਤੋਂ ਆਪਣੇ ਠੋਸ ਕੰਮ ਦੀ ਮੰਗ ਨੂੰ ਲੈਕੇ ਧਰਨਾ ਦੇ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀ ਸੁਰੱਖਿਆ ਲਈ ਕੋਈ ਕਦਮ ਨਹੀਂ ਚੁੱਕ ਰਹੀ। ਹਰ ਵਾਰ ਹੜਤਾਲ ਤੋਂ ਬਾਅਦ ਭਰੋਸਾ ਦੇ ਕੇ ਵਾਪਸ ਭੇਜ ਦਿੱਤਾ ਜਾਂਦਾ ਹੈ। ਪਰ ਇਸ ਵਾਰ ਉਹ ਸਰਕਾਰ ਖਿਲਾਫ ਡਟ ਕੇ ਲੜਨਗੇ।

AmritsarAwaaz ਦੀ ਟੀਮ ਨਾਲ ਜੁੜੇ ਰਹੋ
ਧੰਨਵਾਦ