Site icon Amritsar Awaaz

ਦਿਲ ਕੰਬਾਊ ਹਾਦਸਾ : ਭਿਆਨਕ ਸੜਕ ਹਾਦਸੇ ਨੇ ਉਜਾੜੇ ਪਰਿਵਾਰ, 4 ਲੋਕਾਂ ਦੀ ਮੌਤ; 1 ਦੀ ਹਾਲਤ ਨਾਜ਼ੁਕ !

ਬੀਤੀ ਰਾਤ ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ ‘ਤੇ ਵਾਪਰੇ ਸੜਕ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।

ਹੁਣ ਤੱਕ ਪ੍ਰਾਪਤ ਵੇਰਵਿਆਂ ਮੁਤਾਬਕ ਬੀਤੀ ਰਾਤ ਸਥਾਨਕ ਕਿਸੇ ਮੈਰਿਜ ਪੈਲੇਸ ਵਿੱਚ ਕੰਮ ਕਰਨ ਵਾਲੇ 4 ਨੌਜਵਾਨ ਕੰਮ ਤੋਂ ਛੁੱਟੀ ਕਰ ਕੇ ਆਪਣੀ ਸਕੂਟੀ ‘ਤੇ ਸਵਾਰ ਹੋ ਕੇ ਜਦੋਂ ਵਾਪਸ ਪਰਤ ਰਹੇ ਸਨ ਤਾਂ ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ ‘ਤੇ ਮੁਕੇਰੀਆਂ ਦੀ ਭੰਗਾਲਾ ਚੁੰਗੀ ਨੇੜੇ ਇੱਕ ਹੁੰਡਾਈ ਵੈਨਿਊ ਕਾਰ ਨੇ ਪਿੱਛੇ ਤੋਂ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਟੱਕਰ ਤੋਂ ਬਾਅਦ ਸਕੂਟੀ ਮੂਹਰੇ ਇੱਕ ਖੜੇ ਟਰੱਕ ਨਾਲ ਜਾ ਟਕਰਾਈ, ਜਿਸਦੇ ਸਿੱਟੇ ਵਜੋਂ ਚਾਰਾਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਹਾਦਸੇ ਵਿੱਚ ਕਾਰ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਥਾਣਾ ਮੁਕੇਰੀਆਂ ਪੁਲਿਸ ਵੱਲੋਂ ਘਟਨਾ ਸਥਲ ਦਾ ਜਾਇਜਾ ਲੈਣ ਉਪਰੰਤ ਮ੍ਰਿਤਕ ਨੌਜਵਾਨਾਂ ਦੀ ਪਛਾਣ, ਕਾਰ ਚਾਲਕ ਅਤੇ ਹਾਦਸੇ ਬਾਰੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ।

Exit mobile version