ਮੋਟਰਸਾਈਕਲ ਤੇ ਐਕਟਿਵਾ ਵਿਚਾਲੇ ਹੋਈ ਟੱਕਰ ‘ਚ ਬਾਈਕ ਸਵਾਰ ਦੀ ਮੌਤ, 2 ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ!

ਬੀਤੀ ਰਾਤ ਜੰਡਿਆਲਾ ਗੁਰੂ ਤੋਂ ਦਰਦਨਾਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਰਘੁਨਾਥ ਗਰਲਜ਼ ਕਾਲਜ ਦੇ ਨੇੜੇ ਮੋਟਰਸਾਈਕਲ ਅਤੇ ਐਕਟਿਵਾ ਵਿਚਾਲੇ ਹੋਈ ਭਿਆਨਕ ਟੱਕਰ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਜਪਨਾਮ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਖੂਹ ਅਰਜਨ ਦੇਵ ਕਲੋਨੀ ਜੰਡਿਆਲਾ ਗੁਰੂ ਵਜੋਂ ਹੋਈ ਹੈ। ਜਪ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਸ ਦੀ ਸ਼ਾਦੀ ਕੁਝ ਮਹੀਨੇ ਪਹਿਲਾਂ ਹੀ ਹੋਈ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਨੌਜਵਾਨ ਨੂੰ ਲੱਗੀਆਂ ਗੰਭੀਰ ਸੱਟਾਂ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ।
ਉਨ੍ਹਾਂ ਦੱਸਿਆ ਕਿ ਜਪਨਾਮ ਸਿੰਘ ਮੋਟਰਸਾਈਕਲ ’ਤੇ ਆਪਣੇ ਘਰ ਵੱਲ ਆ ਰਿਹਾ ਸੀ, ਜਦੋਂ ਰੱਘੂਨਾਥ ਕਾਲਜ ਨੇੜੇ ਤੇਜ਼ ਰਫ਼ਤਾਰ ਮੋਪਡ ਨਾਲ ਉਸਦੀ ਟੱਕਰ ਹੋ ਗਈ। ਨੌਜਵਾਨ ਨੂੰ ਤੁਰੰਤ ਹਸਪਤਾਲ ਭੇਜਿਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਹਾਦਸੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *