Site icon Amritsar Awaaz

ਸੜਕ ਕਿਨਾਰੇ ਪੈਦਲ ਜਾ ਰਹੇ ਵਿਅਕਤੀ ਨੂੰ ਅਣਪਛਾਤੀ ਕਾਰ ਨੇ ਮਾਰੀ ਟੱਕਰ, ਮੌਤ; ਕਾਰ ਚਾਲਕ ਮੌਕੇ ਤੋਂ ਫ਼ਰਾਰ !

ਮੌਕੇ ‘ਤੇ ਪਹੁੰਚੀ ਐਸਐਸਐੱਫ ਟੀਮ ਦੇ ਇੰਚਾਰਜ ਏਐਸਆਈ ਰਣਧੀਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਦੀ ਹਾਲਤ ਕਾਫੀ ਨਾਜ਼ੁਕ ਸੀ ਅਤੇ ਉਕਤ ਗੰਭੀਰ ਜ਼ਖ਼ਮੀ ਵਿਅਕਤੀ ਨੂੰ ਐਬੂਲੈਂਸ ਦੀ ਮਦਦ ਰਾਹੀਂ ਸਿਵਿਲ ਹਸਪਤਾਲ ਕਾਲਾ ਬੱਕਰਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ।

ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਸਥਿਤ ਅੱਡਾ ਕਾਲਾ ਬੱਕਰਾ ਦੇ ਨਜ਼ਦੀਕ ਜਲੋਵਾਲ ਕਾਲੋਨੀ ਸਾਹਮਣੇ ਪੈਦਲ ਜਾ ਰਹੇ ਟਰੱਕ ਡਰਾਈਵਰ ਨੂੰ ਇੱਕ ਅਣਪਛਾਤੀ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਦੌਰਾਨ ਪੈਦਲ ਜਾ ਰਿਹਾ ਟਰੱਕ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ।

ਮਿਲੀ ਜਾਣਕਾਰੀ ਅਨੁਸਾਰ ਤੜਕਸਾਰ 5 ਵਜੇ ਦੇ ਕਰੀਬ ਰਾਹਗੀਰ ਤੋਂ ਸੂਚਨਾ ਮਿਲਣ ਉਪਰੰਤ ਐਸਐਸਐਫ ਟੀਮ ਨੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਪੈਦਲ ਜਾ ਰਿਹਾ ਟਰੱਕ ਡਰਾਈਵਰ ਅਬਦੁਲ ਗਨੀ ਗਾਫੀ ਭੱਟੀ ਪੁੱਤਰ ਸੈਫ ਉਦ ਦੀਨ ਭੱਟੀ ਵਾਸੀ ਸੇਨਾਬਤੀ ਰਾਮਬਾਨ ਜੰਮੂ ਕਸ਼ਮੀਰ ਜੋ ਕਿ ਆਪਣਾ ਟਰੱਕ ਸਾਈਡ ‘ਤੇ ਖੜ੍ਹਾ ਕਰਕੇ ਢਾਬੇ ਤੋਂ ਚਾਹ ਪੀ ਕੇ ਨਿਕਲਿਆ ਅਤੇ ਆਪਣੇ ਟਰੱਕ ਵੱਲ ਜਾ ਰਿਹਾ ਸੀ ਕਿ ਪਿੱਛੋਂ ਆ ਰਹੀ ਤੇਜ਼ ਰਫਤਾਰ ਅਣਪਛਾਤੀ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਜਿਸ ਦੌਰਾਨ ਉਕਤ ਟਰੱਕ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ ਅਤੇ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ‘ਤੇ ਪਹੁੰਚੀ ਐਸਐਸਐੱਫ ਟੀਮ ਦੇ ਇੰਚਾਰਜ ਏਐਸਆਈ ਰਣਧੀਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਵਿਅਕਤੀ ਦੀ ਹਾਲਤ ਕਾਫੀ ਨਾਜ਼ੁਕ ਸੀ ਅਤੇ ਉਕਤ ਗੰਭੀਰ ਜ਼ਖ਼ਮੀ ਵਿਅਕਤੀ ਨੂੰ ਐਬੂਲੈਂਸ ਦੀ ਮਦਦ ਰਾਹੀਂ ਸਿਵਿਲ ਹਸਪਤਾਲ ਕਾਲਾ ਬੱਕਰਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਜਿਸ ਦੀ ਹਾਲਤ ਜ਼ਿਆਦਾ ਗੰਭੀਰ ਹੁੰਦੀ ਦੇਖ ਕੇ ਸਿਵਲ ਹਸਪਤਾਲ ਕਾਲਾ ਬੱਕਰਾ ਵੱਲੋਂ ਉਸ ਨੂੰ ਜਲੰਧਰ ਸਿਵਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ। ਗੰਭੀਰ ਜ਼ਖ਼ਮੀ ਟਰੱਕ ਡਰਾਈਵਰ ਦੀ ਹਾਲਤ ਗੰਭੀਰ ਹੋਣ ਕਾਰਨ ਜ਼ੇਰੇ ਇਲਾਜ ਸਿਵਲ ਹਸਪਤਾਲ ਜਲੰਧਰ ਵਿਖੇ ਉਸ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਸੇਫਟੀ ਕੋਨਾਂ ਦੀ ਮਦਦ ਨਾਲ ਟਰੈਫਿਕ ਨੂੰ ਕੰਟਰੋਲ ਕੀਤਾ ਅਤੇ ਹਾਦਸੇ ਦੀ ਜਾਣਕਾਰੀ ਪੁਲਿਸ ਚੌਂਕੀ ਲਾਹਦੜਾ ਦੇ ਇੰਚਾਰਜ ਏਐਸਆਈ ਸਰਬਜੀਤ ਸਿੰਘ ਨੂੰ ਦਿੱਤੀ ਗਈ।

Exit mobile version