ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (16 ਮਾਰਚ, 2024)
ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ [...]