Site icon Amritsar Awaaz

ਕੱਲ 17 ਅਕਤੂਬਰ ਨੂੰ ਕਿਸਾਨਾਂ ਵੱਲੋਂ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਮੁਫ਼ਤ ਕਰਵਾ ਦਿੱਤਾ ਜਾਵੇਗਾ।

ਕੱਲ 17 ਅਕਤੂਬਰ ਨੂੰ ਕਿਸਾਨਾਂ ਵੱਲੋਂ ਸੂਬੇ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਮੁਫ਼ਤ ਕਰਵਾ ਦਿੱਤਾ ਜਾਵੇਗਾ।

ਇਹ ਫੈਸਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਲਿਆ ਗਿਆ ਹੈ। ਇਹ ਫੈਸਲਾ ਝੋਨੇ ਦੀ ਗਲਤ ਖਰੀਦ ਦੇ ਵਿਰੋਧ ਵਿੱਚ ਲਿਆ ਗਿਆ। ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਖਿਲਾਫ ਰੋਸ ਹੈ। ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ 17 ਅਕਤੂਬਰ ਤੋਂ ਪੂਰੇ ਪੰਜਾਬ ਟੋਲ ਪਲਾਜ਼ਿਆਂ ਨੂੰ ਮੁਫ਼ਤ ਕੀਤਾ ਜਾਵੇਗਾ ਤੇ 18 ਅਕਤੂਬਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਭਾਰਤੀ ਜਨਤਾ ਪਾਰਟੀ ਦੇ ਲੀਡਰਾਂ ਦੇ ਘਰਾਂ ਬਾਹਰ ਪੱਕਾ ਮੋਰਚਾ ਲਾਇਆ ਜਾਵੇਗਾ।

ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਜਥੇਬੰਦੀ ਦੀ 5 ਮੈਂਬਰੀ ਸੂਬਾ ਲੀਡਰਸ਼ਿਪ ਟੀਮ ਨੇ ਉਪਰੋਕਤ ਫੈਸਲਾ ਲਿਆ ਹੈ। ਫੈਸਲੇ ਅਨੁਸਾਰ ਦੋਵੇਂ ਤਰ੍ਹਾਂ ਦੇ ਮਾਰਚ ਦਿਨ-ਰਾਤ ਜਾਰੀ ਰਹਿਣਗੇ। ਇਹ ਰੋਸ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਖਿਲਾਫ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਐਲਾਨਿਆ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਝੋਨੇ ਦੀ ਨਿਰਵਿਘਨ ਖਰੀਦ ਨਹੀਂ ਹੁੰਦੀ। ਇਸ ਦੇ ਨਾਲ ਹੀ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਮੁਲਾਜ਼ਮ ਵੀ 21 ਅਕਤੂਬਰ ਨੂੰ ਬੱਸਾਂ ਦਾ ਚੱਕਾ ਜਾਮ ਕਰਨ ਜਾ ਰਹੇ ਹਨ।

Exit mobile version