Site icon Amritsar Awaaz

ਪੰਜਾਬ ‘ਚ ਭਲਕੇ ਸਕੂਲ ਖੁੱਲ੍ਹਣਗੇ ਜਾਂ ਨਹੀਂ? ਛੁੱਟੀਆਂ ਵਧਾਉਣ ਬਾਰੇ ਜਾਣੋ ਕੀ ਹੈ Update

ਪੰਜਾਬ ‘ਚ ਭਲਕੇ ਸਕੂਲ ਖੁੱਲ੍ਹਣਗੇ ਜਾਂ ਨਹੀਂ? ਛੁੱਟੀਆਂ ਵਧਾਉਣ ਬਾਰੇ ਜਾਣੋ ਕੀ ਹੈ Update

ਪੰਜਾਬ ‘ਚ ਇਸ ਵੇਲੇ ਹੱਡ ਚੀਰਵੀਂ ਠੰਡ ਪੈ ਰਹੀ ਹੈ ਅਤੇ ਸਿਹਤ ਵਿਭਾਗ ਵਲੋਂ ਵੀ ਲੋਕਾਂ ਲਈ ਠੰਡ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਉੱਥੇ ਹੀ ਸਕੂਲੀ ਵਿਦਿਆਰਥੀਆਂ ਦੀਆਂ ਛੁੱਟੀਆਂ ਅੱਜ ਖ਼ਤਮ ਹੋ ਰਹੀਆਂ ਹਨ।

ਪੰਜਾਬ ਦੇ ਸਕੂਲਾਂ ‘ਚ 31 ਦਸੰਬਰ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਵੱਧ ਰਹੀ ਠੰਡ ਨੂੰ ਦੇਖਦੇ ਹੋਏ ਛੁੱਟੀਆਂ ‘ਚ ਹੋਰ ਵਾਧਾ ਕੀਤਾ ਜਾ ਸਕਦਾ ਹੈ।

ਇਸ ਸਮੇਂ ਪੂਰੇ ਪੰਜਾਬ ‘ਚ ਸੀਤ ਲਹਿਰ ਦਾ ਜ਼ੋਰ ਹੈ। ਇਸ ਦਰਮਿਆਨ ਮਾਪੇ, ਅਧਿਆਪਕ ਅਤੇ ਵਿਦਿਆਰਥੀ ਪਰੇਸ਼ਾਨੀ ‘ਚ ਹਨ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਛੁੱਟੀਆਂ ਬਾਰੇ ਕੋਈ ਫ਼ੈਸਲਾ ਲੈ ਸਕਦੀ ਹੈ।

ਜੇਕਰ ਸਰਕਾਰ ਛੁੱਟੀਆਂ ਵਧਾਉਂਦੀ ਹੈ ਤਾਂ ਇਹ ਵਾਧਾ ਕਿੰਨੇ ਦਿਨਾਂ ਦਾ ਹੋਵੇਗਾ, ਇਸ ਬਾਰੇ ਫਿਲਹਾਲ ਅਜੇ ਕੋਈ ਅਪਡੇਟ ਸਾਹਮਣੇ ਨਹੀਂ ਆਈ ਹੈ। ਮੌਸਮ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਦੇ ਆਲੇ-ਦੁਆਲੇ ਚੱਕਰਵਾਤੀ ਤੂਫ਼ਾਨ ਦੇ ਚੱਲਦੇ ਸੂਬੇ ‘ਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਇਸ ਕਾਰਨ ਵਿਜ਼ੀਬਿਲਟੀ ਜ਼ੀਰੋ ਤੱਕ ਪਹੁੰਚ ਸਕਦੀ ਹੈ। ਪਹਾੜਾਂ ‘ਤੇ ਬਰਫ਼ਬਾਰੀ ਜਾਰੀ ਹੈ। ਜਿਸ ਕਾਰਨ ਵੀ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਡ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਜਾਵੇਗੀ।

ਅਜਿਹੇ ‘ਚ ਸਵੇਰੇ-ਸਵੇਰੇ ਵਿਦਿਆਰਥੀਆਂ ਖ਼ਾਸ ਕਰਕੇ ਛੋਟੇ ਬੱਚਿਆਂ ਦਾ ਸਕੂਲ ਜਾਣਾ ਔਖਾ ਹੈ।

Exit mobile version