Search for:
  • Home/
  • Education/
  • ਵਰਲਡ ਸਿੱਖ ਚੈਂਬਰ ਆਫ ਕਾਮਰਸ ਅਤੇ ਅੰਮ੍ਰਿਤਸਰ ਧਾਰਮਿਕ ਮੰਚ ਵੱਲੋਂ ਦੀਵਾਨ ਦੇ ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ ਅਤੇ ਐਡੀ.ਆਨਰੇਰੀ ਸਕੱਤਰ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ ਦਾ ਸਨਮਾਨ

ਵਰਲਡ ਸਿੱਖ ਚੈਂਬਰ ਆਫ ਕਾਮਰਸ ਅਤੇ ਅੰਮ੍ਰਿਤਸਰ ਧਾਰਮਿਕ ਮੰਚ ਵੱਲੋਂ ਦੀਵਾਨ ਦੇ ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ ਅਤੇ ਐਡੀ.ਆਨਰੇਰੀ ਸਕੱਤਰ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ ਦਾ ਸਨਮਾਨ

ਵਰਲਡ ਸਿੱਖ ਚੈਂਬਰ ਆਫ ਕਾਮਰਸ ਅਤੇ ਅੰਮ੍ਰਿਤਸਰ ਧਾਰਮਿਕ ਮੰਚ ਦੇ ਅਹੁਦੇਦਾਰਾਂ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਦਫ਼ਤਰ ਵਿਖੇ ਵਿਸੇ਼ਸ਼ ਤੌਰ ਤੇ ਪੁੱਜ ਕੇ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ ਗਈ। ਉਹਨਾਂ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ ਅਤੇ ਐਡੀ.ਆਨਰੇਰੀ ਸਕੱਤਰ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ ਵੱਲੋਂ ਕਾਨਫ਼ਰੰਸ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਹਿੱਤ ਕੀਤੀ ਗਈ ਵਧੀਆ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਹਨਾਂ ਨੂੰ ਵਰਲਡ ਸਿੱਖ ਚੈਂਬਰ ਆਫ ਕਾਮਰਸ ਅਤੇ ਅੰਮ੍ਰਿਤਸਰ ਧਾਰਮਿਕ ਮੰਚ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।

ਉਹਨਾਂ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸੰਕਟ ਦੇ ਦੌਰ ਵਿਚੋਂ ਲੰਘ ਰਹੀ ਮਾਤ—ਭਾਸ਼ਾ ਪੰਜਾਬੀ ਨੂੰ ਵਿਸ਼ਵ ਪੱਧਰ ਤੇ ਪ੍ਰਫੁਲਿਤ ਕਰਨ, ਉਸਦਾ ਬਣਦਾ ਮਾਣ—ਸਤਿਕਾਰ ਦੁਆਉਣ ਅਤੇ ਸਿੱਖ ਮੱਸਲਿਆ ਦੀ ਨੁਮਾਇੰਦਗੀ ਕਰਦਿਆਂ ਇਸਦੇ ਹੱਲ ਪ੍ਰਤੀ ਕੀਤੇ ਸਾਰਥਿਕ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ। 


ਇਸ ਮੋਕੇ ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ ਅਤੇ ਐਡੀ.ਆਨਰੇਰੀ ਸਕੱਤਰ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ ਨੇ ਸਾਂਝੇ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਪੁਰਾਤਨ ਰਿਵਾਇਤ ਅਨੁਸਾਰ ਹਰ ਦੋ ਵਰ੍ਹੇ ਬਾਅਦ ਚੀਫ਼ ਖ਼ਾਲਸਾ ਦੀਵਾਨ ਵੱਲੋਂ ਵੱਖ—ਵੱਖ ਥਾਵਾਂ ਤੇ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਆਯੋਜਿਤ ਕਰਕੇ ਨਵੇਂ ਸੀ.ਕੇ.ਡੀ ਸਕੂਲਾਂ ਦੀ ਲੜੀ ਵਿਚ ਵਾਧਾ ਕੀਤਾ ਜਾਂਦਾ ਹੈ ਅਤੇ ਵਰਤਮਾਣ ਸਮੇਂ ਵਿਚ ਚੀਫ਼ ਖ਼ਾਲਸਾ ਦੀਵਾਨ ਵਿਸ਼ਵ ਪੱਧਰ ਤੇ ਵਿਦਿਆ ਦਾ ਚਾਨਣ ਮੁਨਾਰਾ ਬਣ ਕੇ ਉਭਰ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਮੁਬੰਈ ਦੇ ਪ੍ਰਧਾਨ ਸ੍ਰ.ਗੁਰਿੰਦਰ ਸਿੰਘ ਬਾਵਾ ਵੱਲੋਂ ਕੀਤੀ ਗਈ ਬੇਨਤੀ ਨੂੰ ਪ੍ਰਵਾਨ ਕਰਦਿਆਂ ਅਗਲੀ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਸਾਲ 2026 ਵਿੱਚ ਮੁਬੰਈ ਵਿਖੇ ਆਯੋਜਿਤ ਕਰਨ ਦਾ ਫੈਸਲਾ ਲਿਆ ਗਿਆ ਹੈ।

ਇਸ ਮੋਕੇ ਵਰਲਡ ਸਿੱਖ ਚੈਂਬਰ ਆਫ ਕਾਮਰਸ ਦੇ ਚੇਅਰਮੈਨ ਅਤੇ ਅੰਮ੍ਰਿਤਸਰ ਧਾਰਮਿਕ ਮੰਚ ਦੇ ਕਨਵੀਨਰ ਸ੍ਰ.ਰਜਿੰਦਰ ਸਿੰਘ ਮਰਵਾਹਾ ਅਤੇ ਹੋਰਨਾਂ ਅਹੁਦੇਦਾਰਾਂ ਵੱਲੋਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਬੰਧਕਾਂ ਨੂੰ ਸਾਲ 2028 ਵਿੱਚ 70ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫ਼ਰੰਸ ਆਸਟਰੇਲੀਆ ਵਿਖੇ ਕਰਵਾਉਣ ਦੀ ਬੇਨਤੀ ਕੀਤੀ ਗਈ ਤਾਂ ਜੋ ਆਸਟਰੇਲੀਆ ਦੀ ਸਿੰਘ ਸਭਾਵਾਂ, ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੀ ਆਸਾਂ—ਮਨਸਾਂ ਅਨੁਸਾਰ ਵਿਦੇਸ਼ਾਂ ਵਿਚ ਵੀ ਚੀਫ਼ ਖ਼ਾਲਸਾ ਦੀਵਾਨ ਸਿੱਖਿਆ ਰਾਹੀਂ ਸਿੱਖੀ ਦਾ ਪ੍ਰਚਾਰ—ਪ੍ਰਸਾਰ ਕਰਕੇ ਨਵੀਂ ਪਨੀਰੀ ਨੂੰ ਨੈਤਿਕ ਗੁਣਾਂ ਦਾ ਧਾਰਨੀ ਬਣਾਉਂਦਿਆਂ ਆਪਣੀਆਂ ਜੜ੍ਹਾਂ ਨਾਲ ਜੋੜ ਸਕੇ। ਇਸ ਮੋਕੇ ਦੀਵਾਨ ਦੇ ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ ਅਤੇ ਐਡੀ.ਆਨਰੇਰੀ ਸਕੱਤਰ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ, ਵਰਲਡ ਸਿੱਖ ਚੈਂਬਰ ਆਫ ਕਾਮਰਸ ਦੇ ਚੇਅਰਮੈਨ ਸ੍ਰ.ਰਜਿੰਦਰ ਸਿੰਘ ਮਰਵਾਹਾ, ਮੀਤ ਪ੍ਰਧਾਨ ਡਾ.ਅਮਰਜੀਤ ਸਿੰਘ ਸੱਚਦੇਵਾ, ਜਨਰਲ ਸਕੱਤਰ ਸ੍ਰ.ਰੁਪਿੰਦਰ ਸਿੰਘ ਕਟਾਰੀਆ, ਸਕੱਤਰ ਸ੍ਰ.ਸੁਖਵਿੰਦਰ ਸਿੰਘ ਕੋਹਲੀ, ਐਡਵੋਕੇਟ ਪੀ.ਐਸ.ਤੇਗ, ਪ੍ਰਧਾਨ ਸੁਸਾਇਟੀ ਫਾਰ ਪੀਪਲਜ਼, ਸ੍ਰ.ਕੁਲਵਿੰਦਰ ਸਿੰਘ ਮਰਵਾਹਾ ਆਦਿ ਹਾਜ਼ਰ ਸਨ। 

Leave A Comment

All fields marked with an asterisk (*) are required