CBSE ਵੱਲੋਂ 9ਵੀਂ ਅਤੇ 11ਵੀਂ ਜਮਾਤ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਵਿਦਿਆਰਥੀ ਆਪਣੇ ਸਕੂਲ ਦੀ ਮਦਦ ਨਾਲ ਆਨਲਾਈਨ ਅਰਜ਼ੀ ਪ੍ਰਕਿਰਿਆ ਨੂੰ ਪੂਰਾ ਕਰ ਸਕਦੇ ਹਨ। 9ਵੀਂ ਜਮਾਤ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ 300 ਰੁਪਏ ਫੀਸ ਜਮ੍ਹਾਂ ਕਰਵਾਉਣੀ ਪਵੇਗੀ ਅਤੇ 11ਵੀਂ ਜਮਾਤ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਲਈ 600 ਰੁਪਏ ਫੀਸ ਜਮ੍ਹਾਂ ਕਰਵਾਉਣੀ ਪਵੇਗੀ। ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 16 ਅਕਤੂਬਰ 2024 ਰੱਖੀ ਗਈ ਹੈ।
ਬੋਰਡ ਅਧਿਕਾਰੀਆਂ ਨੇ ਕਿਹਾ ਕਿ ਨੌਵੀਂ ਤੇ 11ਵੀਂ ਦੇ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਫਾਰਮ ਜਮ੍ਹਾ ਕਰਨ ਦੀ ਆਖਰੀ ਤਰੀਕ 16 ਅਕਤੂਬਰ ਹੈ। ਇਸਦੇ ਬਾਅਦ ਲੇਟ ਫੀਸ ਲੱਗੇਗੀ। ਸਿਰਫ਼ ਉਨ੍ਹਾਂ ਵਿਦਿਆਰਥੀਆਂ ਨੂੰ ਵਿੱਦਿਅਕ ਸੈਸ਼ਨ 2025-26 ’ਚ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ’ਚ ਬੈਠਣ ਦੀ ਇਜਾਜ਼ਤ ਦਿੱਤੀ ਜਾਏਗੀ, ਜਿਨ੍ਹਾਂ ਦੇ ਨਾਂ ਤੇ ਵੇਰਵਾ ਸਬੰਧਤ ਸਕੂਲਾਂ ਵਲੋਂ ਜਮ੍ਹਾ ਕੀਤਾ ਜਾਵੇਗਾ।