Winter Vacation 2025 In Punjab : ਪੰਜਾਬ ਦੇ ਸਕੂਲਾਂ ’ਚ ਛੁੱਟੀਆਂ ਦਾ ਐਲਾਨ, ਜਾਣੋਂ ਕਦੋਂ ਤੱਕ ਰਹਿਣਗੇ ਸਕੂਲ ਬੰਦ

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰਹਿਣਗੇ। ਠੰਢ ਦੇ ਚੱਲਦੇ ਇਹ ਫੈਸਲਾ ਲਿਆ ਗਿਆ ਹੈ।

Winter Vacation 2025 In Punjab :  ਸਰਦੀਆਂ ਦੇ ਮੱਦੇਨਜ਼ਰ ਪੰਜਾਬ ਭਰ ਦੇ ਸਾਰੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਦਿਆਂ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲ 24 ਦਸੰਬਰ ਤੋਂ 31 ਦਸੰਬਰ ਤੱਕ ਬੰਦ ਰਹਿਣਗੇ। ਠੰਢ ਦੇ ਚੱਲਦੇ ਇਹ ਫੈਸਲਾ ਲਿਆ ਗਿਆ ਹੈ।  

ਉੱਤੇ ਹੀ ਜੇਕਰ ਪੰਜਾਬ ਦੇ ਮੌਸਮ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਵੱਲੋਂ ਸੂਬੇ ਦੇ 13 ਜ਼ਿਲ੍ਹਿਆਂ ’ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਮੁਹਾਲੀ ਤੇ ਪੰਚਕੂਲਾ ਦੇ ਤਾਪਮਾਨ ’ਚ ਗਿਰਾਵਟ ਦਰਜ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ’ਚ ਆਉਣ ਵਾਲੇ 2 ਦਿਨ ਹੋਰ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। 

ਵਧਦੀ ਠੰਢ ਬੇਸ਼ੱਕ ਆਮ ਲੋਕਾਂ ਅਤੇ ਰਾਹਗੀਰਾਂ ਦੇ ਲਈ ਮੁਸ਼ਕਿਲਾਂ ਖੜੀ ਕਰੇਗੀ ਪਰ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਕਣਕ ਅਤੇ ਸਰੋਂ ਦੀ ਫਸਲ ਅਤੇ ਸਬਜ਼ੀਆਂ ਦੇ ਲਈ ਲਾਹੇਵੰਦ ਸਾਬਿਤ ਹੋਵੇਗੀ। 

Leave a Reply

Your email address will not be published. Required fields are marked *