Site icon Amritsar Awaaz

DIG ਡਾ. ਨਾਨਕ ਸਿੰਘ ਨੇ ਘਟਨਾ ਦਾ ਲਿਆ ਜਾਇਜ਼ਾ, ਕਿਹਾ- ਬਹੁਤ ਛੋਟਾ ਧਮਾਕਾ ਹੋਇਆ ਤੇ ਸਭ ਕੁਝ ਸੁਰੱਖਿਅਤ, ਪੁਲਿਸ ਪੂਰੀ ਤਰਾਂ ਮੁਸਤੈਦ !

ਇਸ ਮੌਕੇ ਉਨ੍ਹਾਂ ਘਟਨਾ ਸਬੰਧੀ ਜਾਣਕਾਰੀ ਹਾਸਲ ਕਰਨ ਉਪਰੰਤ ਪੱਤਰਕਾਰਾਂ ਨਾਲ ਜਾਣਕਾਰੀ ਸਾ਼ਝੀ ਕਰਦਿਆਂ ਦੱਸਿਆ ਕਿ ਬੀਤੀ ਰਾਤ ਲਗਪਗ 10 ਵਜੇ ਰੇਲਵੇ ਟਰੈਕ ‘ਤੇ ਧਮਾਕਾ ਹੋਣ ਦੀ ਸੂਚਨਾ ਮਿਲੀ ਸੀ। ਜਿਸ ਉਪਰੰਤ ਪੁਲਿਸ ਟੀਮਾਂ ਘਟਨਾ ਵਾਲੇ ਸਥਾਨ ‘ਤੇ ਪੁੱਜ ਕੇ ਜਾਂਚ ਪੜਤਾਲ ਵਿੱਚ ਲੱਗੀਆਂ ਹੋਈਆਂ ਹਨ।

ਬੀਤੀ ਰ‍ਾਤ ਸਰਹਿੰਦ -ਫਤਹਿਗੜ੍ਹ ਸਾਹਿਬ ਰੇਲਵੇ ਟਰੈਕ ‘ਤੇ ਖਾਨਪੁਰ ਫਾਟਕਾਂ ਕੋਲ ਰੇਲਵੇ ਟਰੈਕ ‘ਤੇ ਹੋਏ ਧਮਾਕੇ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਰੋਪੜ ਰੇਂਜ ਦੇ ਡੀਆਈਜੀ ਡਾ. ਨਾਨਕ ਸਿੰਘ ਮੌਕੇ ‘ਤੇ ਪੁੱਜੇ ਤੇ ਰੇਲਵੇ ਤੇ ਪੁਲਿਸ ਅਧਿਕਾਰੀਆਂ ਤੋਂ ਘਟਨਾ ਸਬੰਧੀ ਵੇਰਵੇ ਹਾਸਲ ਕੀਤੇ। ਇਸ ਮੌਕੇ ਉਨ੍ਹਾਂ ਘਟਨਾ ਸਬੰਧੀ ਜਾਣਕਾਰੀ ਹਾਸਲ ਕਰਨ ਉਪਰੰਤ ਪੱਤਰਕਾਰਾਂ ਨਾਲ ਜਾਣਕਾਰੀ ਸਾ਼ਝੀ ਕਰਦਿਆਂ ਦੱਸਿਆ ਕਿ ਬੀਤੀ ਰਾਤ ਲਗਪਗ 10 ਵਜੇ ਰੇਲਵੇ ਟਰੈਕ ‘ਤੇ ਧਮਾਕਾ ਹੋਣ ਦੀ ਸੂਚਨਾ ਮਿਲੀ ਸੀ। ਜਿਸ ਉਪਰੰਤ ਪੁਲਿਸ ਟੀਮਾਂ ਘਟਨਾ ਵਾਲੇ ਸਥਾਨ ‘ਤੇ ਪੁੱਜ ਕੇ ਜਾਂਚ ਪੜਤਾਲ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਮਾਮਲੀ ਧਮਾਕਾ ਸੀ ਤੇ ਰੇਲ ਗੱਡੀ ਦਾ ਇੰਜਣ ਤੇ ਉਸਦਾ ਚਾਲਕ ਸੁਰੱਖਿਅਤ ਹਨ ਅਤੇ ਪੁਲਿਸ ਬਰੀਕੀ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਇਸਨੂੰ ਅੱਤਵਾਦੀ ਅਟੈਕ ਨਹੀ ਕਿਹਾ ਜਾ ਸਕਦਾ ਸਗੋਂ ਕਿਸੇ ਸ਼ਰਾਰਤੀ ਅਨਸਰ ਵੱਲੋਂ ਕੀਤੀ ਕਾਰਵਾਈ ਹੈ। ਡੀਆਈਜੀ ਨੇ ਆਖਿਆ ਕਿ ਜਲਦ ਹੀ ਸੱਚ ਸਾਹਮਣੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ 26 ਜਨਵਰੀ ਸਬੰਧੀ ਪੁਲਿਸ ਪੂਰੀ ਤਰਾਂ ਮੁਸਤੈਦ ਹੈ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਮਾਜ ਵਿਰੋਧੀ ਗਤੀਵਿਧੀ ਨਹੀਂ ਕਰਨ ਦਿੱਤੀ ਜਾਵੇਗੀ ।

Exit mobile version