Site icon Amritsar Awaaz

ਨਵੇਂ ਸਾਲ ਨੂੰ ਲੈ ਕੇ ਵਧਾਈ ਗਈ ਸੁਰੱਖਿਆ, ਪੰਜਾਬ ਪੁਲਿਸ ਤੇ BSF ਨੇ ਸਰਹੱਦ ‘ਤੇ ਚਲਾਇਆ ਸਰਚ ਆਪ੍ਰੇਸ਼ਨ:

ਪਠਾਨਕੋਟ ਇੱਕ ਅਤਿ ਸੰਵੇਦਨਸ਼ੀਲ ਜ਼ਿਲ੍ਹਾ ਹੈ, ਜਿਸ ਦੇ ਇੱਕ ਪਾਸੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਅਤੇ ਦੂਜੇ ਪਾਸੇ ਜੰਮੂ-ਕਸ਼ਮੀਰ ਦੀ ਸਰਹੱਦ ਲੱਗਦੀ ਹੈ। ਇਸੇ ਕਰਕੇ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਸੀਮਾ ਸੁਰੱਖਿਆ ਬਲ (ਬੀਐੱਸਐਫ) ਨਾਲ ਮਿਲ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਿਸ ਵੱਲੋਂ ਲੋਕਾਂ ਤੋਂ ਪੁੱਛ-ਪੜਤਾਲ ਕੀਤੀ ਗਈ।
ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਬਮਿਆਲ ਸੈਕਟਰ ਵਿੱਚ ਪੁਲਿਸ ਅਤੇ ਬੀਐੱਸਐਫ ਵੱਲੋਂ ਮਿਲ ਕੇ ਵੱਖ-ਵੱਖ ਥਾਵਾਂ ’ਤੇ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਗੁੱਜਰਾਂ ਦੇ ਡੇਰਿਆਂ ਦੀ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ ਸਰਹੱਦੀ ਇਲਾਕਿਆਂ ਵਿੱਚ ਸਥਿਤ ਗੁੱਜਰਾਂ ਦੇ ਡੇਰਿਆਂ ਦੀ ਵੀ ਤਲਾਸ਼ੀ ਲਈ ਗਈ, ਤਾਂ ਜੋ ਕਿਸੇ ਵੀ ਤਰ੍ਹਾਂ ਦਾ ਸ਼ਰਾਰਤੀ ਅਨਸਰ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਇਹਨਾਂ ਡੇਰਿਆਂ ਵਿੱਚ ਲੁਕਿਆ ਨਾ ਹੋਵੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਬੀਐੱਸਐਫ ਦੇ ਸਹਿਯੋਗ ਨਾਲ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਗੁੱਜਰਾਂ ਦੇ ਡੇਰੇ ਖੰਗਾਲੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦਾ ਸ਼ਰਾਰਤੀ ਅਨਸਰ ਇੱਥੇ ਲੁਕਿਆ ਨਾ ਹੋਵੇ ਅਤੇ ਦੇਸ਼ ਦੀ ਸੁਰੱਖਿਆ ਨੂੰ ਕੋਈ ਖਤਰਾ ਪੈਦਾ ਨਾ ਹੋਵੇ।

Exit mobile version