- admin
- Politics
ਕਾਂਗਰਸ ਨੇ ਕੀਤਾ ਵਿਧਾਨ ਸਭਾ ਦੇ ਵਿੱਚ ਹੰਗਾਮਾ ‘ਸਪੀਕਰ ਨੇਕੀਤਾ ਕਾਰਵਾਈ ਤੋਂ ਕੀਤਾ ਬਾਹਰ’

ਕਾਂਗਰਸ ਵੱਲੋਂ ਇੱਕ ਵਾਰ ਫਿਰ ਵਿਧਾਨ ਸਭਾ ਵਿੱਚ ਹੰਗਾਮਾ ਕੀਤਾ ਗਿਆ। ਪੰਜਾਬ ਵਿਧਾਨ ਸਭਾ ਵਿੱਚ ਹੰਗਾਮੇ ਕਾਰਨ ਸਪੀਕਰ ਨੇ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ 9 ਕਾਂਗਰਸੀ ਵਿਧਾਇਕਾਂ ਨੂੰ ਅੱਜ ਦੀ ਕਾਰਵਾਈ ਵਿੱਚੋਂ ਬਾਹਰ ਕਰ ਦਿੱਤਾ। ਹੰਗਾਮੇ ਕਾਰਨ ਵਿਧਾਨ ਸਭਾ ਦੇ ਸਪੀਕਰ ਨੇ ਮਾਰਸ਼ਲਾਂ ਨੂੰ ਬੁਲਾਇਆ ਅਤੇ ਮਾਰਸ਼ਲਾਂ ਨੇ ਕਾਂਗਰਸੀ ਵਿਧਾਇਕਾਂ ਨੂੰ ਸਦਨ ਤੋਂ ਬਾਹਰ ਕੱਢ ਦਿੱਤਾ। ਦੱਸ ਦੇਈਏ ਕਿ ਸੰਦੀਪ ਜਾਖੜ ਨੂੰ ਛੱਡ ਕੇ ਬਾਕੀ ਸਾਰੇ ਵਿਧਾਇਕਾਂ ਖਿਲਾਫ ਕਾਰਵਾਈ ਕੀਤੀ ਗਈ ਸੀ। ਇਸ ਮਾਮਲੇ ਸਬੰਧੀ ਕਾਂਗਰਸ ਦੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਾਨੂੰ ਬਿਨਾਂ ਕਿਸੇ ਕਾਰਨ ਦੇ ਬਾਹਰ ਕੱਢ ਦਿੱਤਾ ਗਿਆ। ਜਦੋਂ ਅਸੀਂ ਸੱਚ ਬੋਲਿਆ ਤਾਂ ਸਾਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚੋਂ ਬਾਹਰ ਕੱਢ ਦਿੱਤਾ ਗਿਆ। ਅਸੀਂ ਉਨ੍ਹਾਂ ਦਾ ਬਜਟ ਸੁਣਿਆ ਪਰ ਜਦੋਂ ਅਸੀਂ ਆਪਣੀ ਪ੍ਰਤੀਨਿਧਤਾ ਕਰਨੀ ਸ਼ੁਰੂ ਕੀਤੀ ਤਾਂ ਸਾਨੂੰ ਜ਼ਲੀਲ ਕਰ ਕੇ ਬਾਹਰ ਸੁੱਟ ਦਿੱਤਾ ਗਿਆ।