Site icon Amritsar Awaaz

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ, ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਮਾਮਲੇ ‘ਚ ਬਰੀ

ਜ਼ਿਕਰਯੋਗ ਹੈ ਕਿ ਸੀਬੀਆਈ ਕੋਰਟ ਨੇ ਰਾਮ ਰਹੀਮ ਨੂੰ ਇਸ ਕਤਲ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਪੰਜਾਬ ਤੇ ਹਰਿਆਣਾ ਕੋਰਟ ਨੇ ਰੱਦ ਕਰ ਦਿੱਤਾ ਹੈ।ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵੱਡੀ ਰਾਹਤ ਦਿੰਦਿਆਂ ਡੇਰਾ ਪ੍ਰਬੰਧਕ ਰਣਜੀਤ ਸਿੰਘ ਕਤਲ ਮਾਮਲੇ ‘ਚ ਬਰੀ ਕਰ ਦਿੱਤਾ ਹੈ ਪਰ ਅਜੇ ਉਨ੍ਹਾਂ ਨੂੰ ਜੇਲ੍ਹ ਵਿਚ ਹੀ ਰਹਿਣਾ ਪਵੇਗਾ ਕਿਉੰਕਿ ਉਹ ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਅਤੇ ਸਾਧਵੀ ਜਬਰ ਜਨਾਹ ਕੇਸ ਵਿੱਚ ਸਜ਼ਾ ਯਾਫ਼ਤਾ ਹਨ ।ਜ਼ਿਕਰਯੋਗ ਹੈ ਕਿ ਸੀਬੀਆਈ ਕੋਰਟ ਨੇ ਰਾਮ ਰਹੀਮ ਨੂੰ ਇਸ ਕਤਲ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ, ਜਿਸ ਨੂੰ ਪੰਜਾਬ ਤੇ ਹਰਿਆਣਾ ਕੋਰਟ ਨੇ ਰੱਦ ਕਰ ਦਿੱਤਾ ਹੈ। ਅਦਾਲਤ ਨੇ ਇਸ ਮਾਮਲੇ ਵਿਚ ਰਾਮ ਰਹੀਮ ਸਣੇ ਪੰਜ ਮੁਲਜ਼ਮਾਂ ਨੂੰ ਬਰੀ ਕੀਤਾ ਹੈ ।ਜਾਣਕਾਰੀ ਮੁਤਾਬਕ ਇਹ 22 ਸਾਲ ਪੁਰਾਣਾ ਮਾਮਲਾ ਹੈ, ਜਿਸ ‘ਚ ਸੀਬੀਆਈ ਕੋਰਟ ਨੇ 19 ਸਾਲ ਬਾਅਦ ਡੇਰਾ ਮੁਖੀ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੱਤਾ ਸੀ। ਰਾਮ ਰਹੀਮ ਇਸ ਸਮੇਂ ਸੁਨਾਰੀਆ ਜੇਲ੍ਹ ਵਿੱਚ ਹੈ ਅਤੇ ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਅਤੇ ਸਾਧਵੀ ਜਬਰ ਜਨਾਹ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ।ਦਰਅਸਲ ਇਹ ਮਾਮਲਾ 10 ਜੁਲਾਈ 2002 ਦਾ ਹੈ। ਡੇਰਾ ਸਿਰਸਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਣਜੀਤ ਸਿੰਘ ਕੁਰੂਕਸ਼ੇਤਰ ਦਾ ਰਹਿਣ ਵਾਲਾ ਸੀ।ਡੇਰਾ ਪ੍ਰਬੰਧਕ ਨੂੰ ਸ਼ੱਕ ਸੀ ਕਿ ਰਣਜੀਤ ਸਿੰਘ ਨੇ ਆਪਣੀ ਭੈਣ ਨੂੰ ਸਾਧਵੀ ਦੇ ਜਿਨਸੀ ਸ਼ੋਸ਼ਣ ਦੀ ਗੁਮਨਾਮ ਚਿੱਠੀ ਲਿਖਵਾਈ ਸੀ। ਪੁਲਿਸ ਜਾਂਚ ਤੋਂ ਅਸੰਤੁਸ਼ਟ ਰਣਜੀਤ ਸਿੰਘ ਪੁੱਤਰ ਜਗਸੀਰ ਸਿੰਘ ਨੇ ਜਨਵਰੀ 2003 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਉਸ ਤੋਂ ਬਾਅਦ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਗਿਆ ਸੀ ।

ਇਹੋ ਜਿਹੀਆਂ ਹੋਰ ਖਬਰਾਂ ਲਈ ਜੁੜੇ ਰਹੋ ਸਾਡੀ Website www.amritsarawaaz.com ਦੇ ਨਾਲ

ਧੰਨਵਾਦ

Exit mobile version