
ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੱਜ ਪ੍ਰਾਚੀਨ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਅਮਨ ਸ਼ਾਂਤੀ, ਭਾਈਚਾਰਕ ਸਾਂਝ ਦੀ ਮਜ਼ਬੂਤੀ ਅਤੇ ਅੰਮ੍ਰਿਤਸਰ ਦੀ ਤਰੱਕੀ ਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੂੰ ਮੰਦਰ ਦੇ ਪੁਜਾਰੀ ਵੱਲੋਂ ਸਨਮਾਨਿਤ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨਾਲ ਗੁਰਪ੍ਰਤਾਪ ਸਿੰਘ ਟਿੱਕਾ, ਅਜੈਪਾਲ ਬੀਰ ਸਿੰਘ ਰੰਧਾਵਾ ਅਤੇ ਪ੍ਰੋ. ਸਰਚਾਂਦ ਸਿੰਘ ਵੀ ਮੌਜੂਦ ਸਨ। ਇਸ ਮੌਕੇ ਤਰਨਜੀਤ ਸਿੰਘ ਸੰਧੂ ਦਾ ਮੰਦਰ ਵਿਚ ਪਹੁੰਚਣ ’ਤੇ ਪ੍ਰਬੰਧਕਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।
ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਲ ਨਾਮਜ਼ਦਗੀ ਕਾਗ਼ਜ਼ ਦਾਖਲ ਕਰਾਉਣ ਸਮੇਂ ਕੱਢੇ ਗਏ ਰੋਡ ਸ਼ੋਅ ਦੌਰਾਨ ਭਾਜਪਾ ਪਰਿਵਾਰ ਅਤੇ ਸਥਾਨਕ ਲੋਕਾਂ ਵੱਲੋਂ ਦਿੱਤੇ ਗਏ ਸਹਿਯੋਗ ਅਤੇ ਸਾਥ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ । ਉਹ ਗੁਰੂ ਨਗਰੀ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ ਅਤੇ ਵੀ ਐਫ ਐਸ ਨੇ ਤਾਜ ਨਾਲ ਮਿਲ ਕੇ ਅੰਮ੍ਰਿਤਸਰ ਵਿਖੇ ਟ੍ਰੇਨਿੰਗ ਸੈਂਟਰ ਖੋਲ੍ਹਣ ਦਾ ਮਨ ਬਣਾ ਲਿਆ ਹੈ। ਜਿਸ ਦਾ ਨੌਜਵਾਨਾਂ ਨੂੰ ਬਹੁਤ ਲਾਭ ਮਿਲੇਗਾ ਜਿਸ ਦੇ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਵਿਚ ਮੌਕੇ ਮਿਲਣਗੇ ਅਤੇ ਅੰਮ੍ਰਿਤਸਰ ਵਿਖੇ ਮਲਟੀਪਲ ਵੀਜ਼ਾ ਅਪਲਾਈ ਸੈਂਟਰ ’ਵੀ ਐਫ ਐਸ ਗਲੋਬਲ ਸੈਂਟਰ’ ਨੂੰ ਸਥਾਪਿਤ ਕੀਤਾ ਜਾਵੇਗਾ, ਜਿੱਥੇ ਲੋਕਾਂ ਲਈ ਬਾਇਓ ਮੈਟਰਿਕ ਉਪਕਰਨ ਵੀ ਉਪਲਬਧ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ’ਚ ਨੌਜਵਾਨਾਂ ਅਤੇ ਔਰਤਾਂ ਦੇ ਸਵੈ ਰੁਜ਼ਗਾਰ ਅਤੇ ਸਟਾਰਟਅੱਪ ਸ਼ੁਰੂ ਕਰਨ ਲਈ ਅਮਰੀਕਨ ਐਨ ਆਰ ਆਈ ਭਰਾਵਾਂ ਵੱਲੋਂ ‘ਵਿਕਸਿਤ ਅੰਮ੍ਰਿਤਸਰ ਇਨਵੈਸਟਮੈਂਟ’ ਸਕੀਮ ਤਹਿਤ ਇਕ ਸੌ ਮਿਲੀਅਨ ਡਾਲਰ ਭਾਵ ਕਿ 830 ਕਰੋੜ ਤੋਂ ਵੱਧ ਦੀ ਰਕਮ ਜੁਟਾਈ ਗਈ ਹੈ ਅਤੇ ਰੁਜ਼ਗਾਰ ਲਈ ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਵੀਲਾਗੂ ਕਰਾਉਣ ’ਚ ਤੇਜ਼ੀ ਲਿਆਂਦੀ ਜਾਵੇਗੀ।ਸੰਧੂ ਸਮੁੰਦਰੀ ਨੇ ਕਿਹਾ ਕਿ ਸ਼ਹਿਰ ਦੇ ਨੌਜਵਾਨਾਂ ’ਚ ਸਮਰੱਥਾ ਦੀ ਕੋਈ ਕਮੀ ਨਹੀਂ ਹੈ। ਕੇਵਲ ਉਨ੍ਹਾਂ ਨੂੰ ਸਹੀ ਅਗਵਾਈ ਅਤੇ ਮਾਰਗ ਦਰਸ਼ਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਅਨੇਕਾਂ ਵਿਦੇਸ਼ਾਂ ਕੰਪਨੀਆਂ ਅੰਮ੍ਰਿਤਸਰ ਵਿਚ ਪੂੰਜੀ ਨਿਵੇਸ਼ ਲਈ ਤਿਆਰ ਹਨ। ਜਿਸ ਦੁਆਰਾ ਬੇਰੁਜ਼ਗਾਰ ਨੌਜਵਾਨਾਂ ਨੂੰ ਟਰੇਨਿੰਗ ਦੇ ਕੇ ਉਨ੍ਹਾਂ ਨੂੰ ਰੁਜ਼ਗਾਰ ਅਤੇ ਨੌਕਰੀਆਂ ਦੇ ਕਾਬਲ ਬਣਾਏ ਜਾ ਸਕਦੇ ਹਨ। ਉਨ੍ਹਾਂ ਪੰਜਾਬ ਅਤੇ ਅੰਮ੍ਰਿਤਸਰ ਦੀ ਮੌਜੂਦਾ ਹਾਲਾਤ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸਰਹੱਦੀ ਸੂਬਾ ਪੰਜਾਬ ਵਿਚ ਅਰਾਜਕਤਾ ਪੈਦਾ ਕਰਨ ਲਈ ਦੁਸ਼ਮਣ ਤਾਕਤਾਂ ਹਮੇਸ਼ਾਂ ਤਾਕ ਵਿਚ ਰਹੀਆਂ ਹਨ। ਸੂਬੇ ਦੀ ਮੌਜੂਦਾ ਸਥਿਤੀ ਪੰਜਾਬੀ ਭਾਈਚਾਰੇ ਲਈ ਵੱਡਾ ਖ਼ਤਰਾ ਬਣੇ ਇਸ ਤੋਂ ਪਹਿਲਾਂ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਪੰਜਾਬ ਗੈਂਗਸਟਰਾਂ ਦੀ ਭਰਮਾਰ, ਨਸ਼ਾ ਅਤੇ ਅਮਨ ਕਾਨੂੰਨ ਵਿਵਸਥਾ ਦੇ ਕਾਰਨ ਵੱਡੀ ਉਲਝਣ ਦਾ ਸ਼ਿਕਾਰ ਹੈ। ਪੰਜਾਬ ’ਚ ਵਿਗੜੀ ਹੋਈ ਕਾਨੂੰਨ ਵਿਵਸਥਾ ਲਈ ਆਮ ਆਦਮੀ ਪਾਰਟੀ ਦੀ ਨਾਕਾਬਲ ਲੀਡਰਸ਼ਿਪ ਅਤੇ ਸੰਸਦ ਮੈਂਬਰ ਜ਼ਿੰਮੇਵਾਰ ਹਨ ਜੋ ਲੋਕਾਂ ਦੇ ਹਿਤਾਂ ਨੂੰ ਵਿਸਾਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਅੰਮ੍ਰਿਤਸਰ ਨੂੰ ਪੂੰਜੀ ਨਿਵੇਸ਼ ਲਈ ਅਨੁਕੂਲ ਬਣਾਇਆ ਜਾਵੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨ ਨਸ਼ਿਆਂ ’ਚ ਬਰਬਾਦ ਹੋ ਰਹੇ ਹਨ, ਅਤੇ ਬਹੁਤਿਆਂ ਦਾ ਵਿਦੇਸ਼ਾਂ ਨੂੰ ਪਲਾਇਨ ਕਰ ਜਾਣਾ ਪੰਜਾਬ ਦੇ ਭਵਿੱਖ ਲਈ ਕਿਸੇ ਤਰਾਂ ਵੀ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਦ੍ਰਿੜ੍ਹ ਸਿਆਸੀ ਇੱਛਾ ਸ਼ਕਤੀ ਤੋਂ ਬਿਨਾ ਪੰਜਾਬ ਨੂੰ ਮੁੜ ਇਸ ਦੇ ਵਾਸਤਵ ਰੂਪ ਵਿਚ ਨਹੀਂ ਲਿਆਂਦਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਬਹੁਪੱਖੀ ਉਲਝਣ ਨੂੰ ਸੁਲਝਾਉਣ ਦੀ ਸਮਰੱਥਾ ਕੇਵਲ ਭਾਜਪਾ ਕੋਲ ਹੈ। ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਯੁੱਧਿਆ ਵਿਚ ਰਾਮ ਮੰਦਰ ਬਣਾਉਣ ਨਾਲ ਰਾਮ ਮੰਦਰ ਬਣਾਉਣ ਦਾ 500 ਸਾਲ ਪੁਰਾਣਾ ਸੰਕਲਪ ਪੂਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਵਿਸ਼ਵਾਸ ਦੀਆਂ ਪ੍ਰਾਚੀਨ ਵਿਰਾਸਤਾਂ ਨੂੰ ਮੁੜ ਸੁਰਜੀਤ ਕਰਨ ਲਈ ਸ਼੍ਰੀ ਕਾਸ਼ੀ ਵਿਸ਼ਵਾਨਾਥ ਮੰਦਰ, ਸ੍ਰੀ ਉਜੈਨ ਮਹਾਂਕਾਲ ਮੰਦਰ ਅਤੇ ਸ੍ਰੀ ਕੇਦਾਰਨਾਥ ਮੰਦਰ ਦਾ ਨਵੀਨੀਕਰਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਵਿਦੇਸ਼ ਸ਼ੇਵਾ ਦੇ ਦੌਰਾਨ ਉਨ੍ਹਾਂ ਦਾ ਮਨ ਹਮੇਸ਼ਾਂ ਅੰਮ੍ਰਿਤਸਰ ਵਿਚ ਹੀ ਰਿਹਾ। ਹੁਣ ਮੈਂ ਅੰਮ੍ਰਿਤਸਰ ਦੇ ਵਿਕਾਸ ਲਈ ਉਹ ਕੁਝ ਕਰਾਂ ਜੋ ਮੈਂ ਭਾਰਤੀ ਵਿਦੇਸ਼ ਸੇਵਾ ਦੌਰਾਨ ਸੋਚਿਆ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਾਥ ਮਿਲਿਆ ਤਾਂ ਉਹ ਅੰਮ੍ਰਿਤਸਰ ਲਈ ਬਹੁਤ ਕੁਝ ਕਰਨਾ ਚਾਹੇਗਾ।
ਧੰਨਵਾਦ