Search for:
  • Home/
  • Politics/
  • ਪੰਜਾਬ ਕੈਬਨਿਟ ‘ਚ ਵੱਡੇ ਫੇਰਬਦਲ ਦੀ ਤਿਆਰੀ, ਨਵੇਂ ਚਿਹਰਿਆਂ ਨੂੰ ਮਿਲ ਸਕਦੈ ਮੌਕਾ

ਪੰਜਾਬ ਕੈਬਨਿਟ ‘ਚ ਵੱਡੇ ਫੇਰਬਦਲ ਦੀ ਤਿਆਰੀ, ਨਵੇਂ ਚਿਹਰਿਆਂ ਨੂੰ ਮਿਲ ਸਕਦੈ ਮੌਕਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਦੇ ਚਾਰ ਕੈਬਨਿਟ ਵਜ਼ੀਰਾਂ ਦੀ ਛੁੱਟੀ ਕਰਨ ਦਾ ਫੈਸਲਾ ਕੀਤਾ ਹੈ,

ਜਦੋਂ ਕਿ ਕੈਬਨਿਟ ਵਿਚ ਪੰਜ ਨਵੇਂ ਮੰਤਰੀ ਸ਼ਾਮਲ ਕੀਤੇ ਜਾ ਰਹੇ ਹਨ। ਸੂਤਰਾਂ ਦੇ ਹਵਾਲੇ ਨਾਲ ਇਹ ਖਬਰ ਸਾਹਮਣੇ ਆ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਦੇ ਨਵੇਂ ਵਜ਼ੀਰਾਂ ਨੂੰ ਸੋਮਵਾਰ ਨੂੰ ਰਾਜ ਭਵਨ ਵਿਚ ਸਹੁੰ ਚੁਕਾਏ ਜਾਣ ਦੀ ਸੰਭਾਵਨਾ ਹੈ।

ਅਹਿਮ ਸੂਤਰਾਂ ਅਨੁਸਾਰ ਚੇਤਨ ਸਿੰਘ ਜੌੜਾਮਾਜਰਾ, ਬ੍ਰਹ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ ਦੀ ਕੈਬਨਿਟ ’ਚੋਂ ਛੁੱਟੀ ਹੋ ਸਕਦੀ ਹੈ।

ਦੂਜੇ ਪਾਸੇ ਬਰਿੰਦਰ ਕੁਮਾਰ ਗੋਇਲ, ਡਾ. ਰਵੀਜੋਤ, ਤਰਨਪ੍ਰੀਤ ਸਿੰਘ ਸੌਂਦ, ਮਹਿੰਦਰ ਭਗਤ ਅਤੇ ਹਰਦੀਪ ਸਿੰਘ ਮੁੰਡੀਆਂ ਨੂੰ ਕੈਬਨਿਟ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ।

Leave A Comment

All fields marked with an asterisk (*) are required