
ਈਡੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ 21 ਮਾਰਚ ਨੂੰ ਸੀਐਮ ਹਾਊਸ ਤੋਂ ਗ੍ਰਿਫ਼ਤਾਰ ਕੀਤਾ ਸੀ। ਈਡੀ ਦੀ ਟੀਮ ਉਸ ਨੂੰ 10ਵੀਂ ਵਾਰ ਸੰਮਨ ਦੇਣ ਆਈ ਸੀ। ਗ੍ਰਿਫਤਾਰੀ ਤੋਂ ਬਾਅਦ ਈਡੀ ਕੇਜਰੀਵਾਲ ਨੂੰ ਆਪਣੇ ਦਫਤਰ ਲੈ ਗਈ। ਇਸ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਣੇ ਕਈ ਕੈਬਨਿਟ ਮੰਤਰੀ ਦਿੱਲੀ ਪੁੱਜੇ ਹਨ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ‘ਆਪ’ ਵਰਕਰ ਅਤੇ ਕਾਂਗਰਸੀ ਆਗੂ ਇਸ ਦਾ ਵਿਰੋਧ ਕਰ ਰਹੇ ਹਨ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਪ੍ਰਦਰਸ਼ਨ ਕਰਨ ਲਈ ਦਿੱਲੀ ਪੁੱਜੇ।ਇਸ ਦੌਰਾਨ ਪੁਲਿਸ ਵੱਲੋਂ ਵੱਡੀ ਗਿਣਤੀ ਆਪ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੰਜਾਬ ਸਰਕਾਰ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ, ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ਮੰਤਰੀ ਅਮਨ ਅਰੋੜਾ ਦਿੱਲੀ ਪਹੁੰਚੇ ਹਨ, ਜਿਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।ਸ਼ਰਾਬ ਘੁਟਾਲੇ ‘ਚ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ ਆਮ ਆਦਮੀ ਪਾਰਟੀ ਸੜਕਾਂ ‘ਤੇ ਉਤਰ ਆਈ ਹੈ। ਪ੍ਰਦਰਸ਼ਨ ਕਰ ਰਹੇ ਪਾਰਟੀ ਦੇ ਸੀਨੀਅਰ ਨੇਤਾਵਾਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਨੇ ਉਸ ਨੂੰ ਇੱਕ ਬੱਸ ਵਿੱਚ ਹਿਰਾਸਤ ਵਿੱਚ ਲੈ ਲਿਆ। ਪਾਰਟੀ ਵਰਕਰ ਆਈਟੀਓ ਵਿਖੇ ਹੜਤਾਲ ’ਤੇ ਬੈਠੇ ਹਨ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਪੁਲਿਸ ਖਿੱਚ ਕੇ ਲੈ ਗਈ ਹੈ।ਗੌਰਤਲਬ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਅੱਜ ਦਿਲੀ ਆਏ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਲਈ ਰਵਾਨਾ ਹੋ ਗਏ ਹਨ। ਉਹ ਅਰਵਿੰਦ ਕੇਜਰੀਵਾਲ ਦੇ ਪਰਿਵਾਰ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਸਮੁੱਚੀ ਪਾਰਟੀ ਕੇਜਰੀਵਾਲ ਨਾਲ ਚੱਟਾਨ ਵਾਂਗ ਖੜ੍ਹੀ ਹੈ।
Content By :- Riya Puri
ਇਹੋ ਜਿਹੀਆਂ ਹੋਰ ਖਬਰਾਂ ਲਈ ਜੁੜੇ ਰਹੋ ਸਾਡੀ Website www.amritsarawaaz.com ਦੇ ਨਾਲ
ਧੰਨਵਾਦ