Site icon Amritsar Awaaz

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ.ਕੁਲਤਾਰ ਸਿੰਘ ਸੰਧਵਾਂ ਚੀਫ਼ ਖ਼ਾਲਸਾ ਦੀਵਾਨ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸੁਆਗਤੀ ਕਮੇਟੀ ਦੇ ਚੇਅਰਮੈਨ ਵਜੋ ਸੇਵਾ ਨਿਭਾਉਣਗੇ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ.ਕੁਲਤਾਰ ਸਿੰਘ ਸੰਧਵਾਂ ਚੀਫ਼ ਖ਼ਾਲਸਾ ਦੀਵਾਨ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸੁਆਗਤੀ ਕਮੇਟੀ ਦੇ ਚੇਅਰਮੈਨ ਵਜੋ ਸੇਵਾ ਨਿਭਾਉਣਗੇ
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੰਜਰ, ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ ਅਤੇ ਐਡੀ.ਆਨਰੇਰੀ ਸਕੱਤਰ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ ਪੰਜਾਬ ਵਿਧਾਨ ਸਭਾ ਦੇ ਦਫ਼ਤਰ ਵਿਖੇ ਪੁੱਜੇ ਜਿਥੇ ਉਹਨਾਂ ਪੰਜਾਬ ਵਿਧਾਨ ਸਭਾ ਸਪੀਕਰ ਮਾਨਯੋਗ ਸ੍ਰ.ਕੁਲਤਾਰ ਸਿੰਘ ਸੰਧਵਾਂ ਨੂੰ ਚੀਫ਼ ਖ਼ਾਲਸਾ ਦੀਵਾਨ ਵੱਲੋਂ ਮਿਤੀ 21, 22, 23 ਨਵੰਬਰ 2024 ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਿਤ ਐਸ.ਜੀ.ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਚ ਕਰਵਾਈ ਜਾ ਰਹੀ 68ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫਰੰਸ ਦੀ ਸੁਆਗਤੀ ਕਮੇਟੀ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਣ ਲਈ ਪੇਸ਼ਕਸ਼ ਕੀਤੀ।

ਇਸ ਮੋਕੇ ਡਾ.ਇੰਦਰਬੀਰ ਸਿੰਘ ਨਿੱਜਰ ਵੱਲੋਂ ਸਿੱਖੀ—ਸਿੱਖਿਆ ਨੂੰ ਸਮਰਪਿਤ 122 ਸਾਲ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਮੌਢੀਆ, ਇਸ ਦੇ ਸ਼ਾਨਦਾਰ ਪੁਰਾਤਨ ਇਤਿਹਾਸ, ਸੰਸਥਾ ਦੇ ਨਿਸ਼ਕਾਮ ਮਨੋਰਥਾਂ ਅਤੇ ਦੀਵਾਨ ਅਧੀਨ ਸਫਲਤਾਪੂਰਵਕ ਚੱਲ ਰਹੇ 50 ਸਕੂਲਾਂ, 3 ਕਾਲਜਾਂ, ਸੈਂਟਰਲ ਖ਼ਾਲਸਾ ਯਤੀਮਖਾਨਾ, ਬਿਰਧ ਘਰ, ਹਸਪਤਾਲਾਂ ਅਤੇ ਹੋਰਨਾਂ ਲੋਕ ਭਲਾਈ ਕਾਰਜਾਂ ਬਾਬਤ ਜਾਣਕਾਰੀ ਸਾਂਝੀ ਕੀਤੀ। ਉਹਨਾਂ ਪੰਜਾਬੀ ਭਾਸ਼ਾ ਨੂੰ ਸਮਰਪਿਤ 68ਵੀਂ ਵਿਸ਼ਵ ਵਿਦਿਅਕ ਕਾਨਫਰੰਸ ਦੇ ਪ੍ਰੋਗਰਾਮਾਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਕਾਨਫਰੰਸ ਦਾ ਉਦੇਸ਼ ਸਿੱਖ ਪਰੰਪਰਾ ਅਤੇ ਗੁਰੂ ਸਾਹਿਬਾਨ ਦੇ ਜੀਵਨ, ਫਲਸਫੇ ਅਤੇ ਬਾਣੀ ਦੇ ਪ੍ਰਚਾਰ ਕਰਨ ਦੇ ਨਾਲ—ਨਾਲ ਸਿੱਖਾਂ ਦੀਆਂ ਸਮਾਜਿਕ, ਆਰਥਿਕ, ਸਭਿਆਚਾਰਕ ਅਤੇ ਵਿਦਿਅਕ ਸਮੱਸਿਆਵਾਂ ਦਾ ਮੁਲਾਂਕਣ ਕਰਨਾ ਹੈ।
ਸ੍ਰ.ਕੁਲਤਾਰ ਸਿੰਘ ਸੰਧਵਾਂ ਨੇ ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਮਾਜਿਕ, ਧਾਰਮਿਕ ਅਤੇ ਵਿਦਿਅਕ ਖੇਤਰ ਵਿਚ ਦਿੱਤੇ ਗਏ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਚੀਫ਼ ਖ਼ਾਲਸਾ ਦੀਵਾਨ 68ਵੀਂ ਵਿਸ਼ਵ ਵਿਦਿਅਕ ਕਾਨਫਰੰਸ ਦੀ ਸੁਆਗਤੀ ਕਮੇਟੀ ਦਾ ਚੇਅਰਮੈਨ ਵਜੋਂ ਸੇਵਾ ਨਿਭਾਉਣ ਦੀ ਸਹਿਮਤੀ ਪ੍ਰਗਟਾਈ। ਦੀਵਾਨ ਦੇ ਪ੍ਰਧਾਨ ਡਾ.ਇੰਦਰਬੀਰ ਸਿੰਘ ਨਿੱਜਰ, ਮੀਤ ਪ੍ਰਧਾਨ ਸ੍ਰ.ਜਗਜੀਤ ਸਿੰਘ, ਐਡੀ.ਆਨਰੇਰੀ ਸਕੱਤਰ ਸ੍ਰ.ਸੁਖਜਿੰਦਰ ਸਿੰਘ ਪ੍ਰਿੰਸ ਨੇ ਪੰਜਾਬ ਵਿਧਾਨ ਸਭਾ ਸਪੀਕਰ ਸ੍ਰ.ਸੰਧਵਾਂ ਦਾ ਬਹੁਤ ਸਨਮਾਨ ਨਾਲ ਪੇਸ਼ਕਸ਼ ਪ੍ਰਵਾਨ ਕਰਕੇ ਕਾਨਫਰੰਸ ਦਾ ਮਾਣ ਵਧਾਉਣ ਲਈ ਧੰਨਵਾਦ ਪ੍ਰਗਟ ਕੀਤਾ।

Exit mobile version