Search for:
  • Home/
  • Politics/
  • ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਮਾਤਾ ਚਵਿੰਡਾ ਦੇਵੀ ਮੰਦਰ ਵਿਖੇ ਮੱਥਾ ਟੇਕਿਆ।  

ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਮਾਤਾ ਚਵਿੰਡਾ ਦੇਵੀ ਮੰਦਰ ਵਿਖੇ ਮੱਥਾ ਟੇਕਿਆ।  

ਤਰਨਜੀਤ ਸਿੰਘ ਸੰਧੂ  ਵਲੋ ਪ੍ਰਧਾਨ ਮੰਤਰੀ ਮੋਦੀ ਦੀ ਪ੍ਰਸ਼ੰਸਾ ਕਰਦੇ ਕਿਹਾ ਗਿਆ ਕੀ ਓਨ੍ਹਾ ਨੇ ਅਯੁੱਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਕਰਵਾ ਕੇ ਸਭ ਦਾ ਦਿਲ ਜਿੱਤ ਲਿਆ ਹੈ। ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੱਜ ਪ੍ਰਾਚੀਨ ਅਤੇ ਇਤਿਹਾਸਕ ਮਾਤਾ ਚਵਿੰਡਾ ਦੇਵੀ ਮੰਦਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਅਮਨ ਸ਼ਾਂਤੀ, ਭਾਈਚਾਰਕ ਸਾਂਝ ਦੀ ਮਜ਼ਬੂਤੀ,ਅੰਮ੍ਰਿਤਸਰ ਦੀ ਤਰੱਕੀ ਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੂੰ ਮੰਦਰ ਦੇ ਪੁਜਾਰੀ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਚੜ ਦੀ ਕਲਾ ਅਤੇ ਲੋਕ ਸਭਾ ’ਚ ਜਿੱਤ ਲਈ ਪ੍ਰਾਰਥਨਾ ਕੀਤੀ ਗਈ। ਇਸ ਮੌਕੇ ਸੰਧੂ ਨਾਲ ਹਲਕਾ ਮਜੀਠਾ ਦੇ ਇੰਚਾਰਜ ਪ੍ਰਦੀਪ ਸਿੰਘ ਭੁੱਲਰ, ਗੁਰਪ੍ਰਤਾਪ ਸਿੰਘ ਮਾਨ, ਭੁਪਿੰਦਰ ਸਿੰਘ ਰੰਧਾਵਾ, ਗੁਰਮੁਖ ਸਿੰਘ ਕਾਦਰਾਬਾਦ ਅਤੇ ਰਜੇਸ਼ ਹਨੀ ਵੀ ਮੌਜੂਦ ਸਨ।

ਇਸ ਮੌਕੇ ਸੰਗਤ ਨੇ ਤਰਨਜੀਤ ਸਿੰਘ ਸੰਧੂ ਦਾ ਮੰਦਰ ਵਿਚ ਪਹੁੰਚਣ ’ਤੇ ਜ਼ੋਰਦਾਰ ਸਵਾਗਤ ਕੀਤਾ। ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਧਾਰਮਿਕ ਅਸਥਾਨ  ਸਾਡੀ ਸ਼ਰਧਾ ਦਾ ਕੇਂਦਰ ਅਤੇ ਅਧਿਆਤਮਕ ਸ਼ਕਤੀ ਦਾ ਸੋਮਾ ਹਨ। ਇਹ ਸਾਨੂੰ ਸਾਡੀ ਸੰਸਕ੍ਰਿਤੀ ਤੇ ਮਹਾਂ ਸ਼ਕਤੀ ਨਾਲ ਜੋੜੀ ਰੱਖਣ ਤੋਂ ਇਲਾਵਾ ਸਮੂਹ ਭਾਈਚਾਰਿਆਂ ਲਈ ਸ਼ਾਂਤੀ ਤੇ ਏਕਤਾ ਬਣਾਈ ਰੱਖਣ ਦੀ ਪ੍ਰੇਰਣਾ ਦਿੰਦਾ ਹੈ। ਹਰ ਵਾਰ ਪਰਮ, ਸਰਵਉੱਚ ਸੱਤਾ ਨੂੰ ਨਿਮਨ ਕਰਕੇ ਅਪਾਰ ਸ਼ਕਤੀ ਤੇ ਸੰਤੁਸ਼ਟੀ ਪ੍ਰਾਪਤ ਹੁੰਦੀ ਹੈ। ਸਾਡੀਆਂ ਪਰੰਪਰਾਵਾਂ ਸਾਨੂੰ ਨਕਾਰਾਤਮਿਕ ਰੁਝਾਨਾਂ ਨੂੰ ਤਿਆਗ ਕੇ ਸਮਾਜ ਨੂੰ ਹੋਰ ਬਿਹਤਰ ਬਣਾਉਣ ਲਈ ਕੰਮ ਕਰਨ ’ਤੇ ਜ਼ੋਰ ਦਿੰਦੀਆਂ ਹਨ। ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅਯੁੱਧਿਆ ਵਿਚ ਰਾਮ ਮੰਦਰ ਬਣਾਉਣ ਨਾਲ ਰਾਮ ਮੰਦਰ ਬਣਾਉਣ ਦਾ 500 ਸਾਲ ਪੁਰਾਣਾ ਸੰਕਲਪ ਪੂਰਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਵਿਸ਼ਵਾਸ ਦੀਆਂ ਪ੍ਰਾਚੀਨ ਵਿਰਾਸਤਾਂ ਨੂੰ ਮੁੜ ਸੁਰਜੀਤ ਕਰਨ ਲਈ ਸ਼੍ਰੀ ਕਾਸ਼ੀ ਵਿਸ਼ਵਾਨਾਥ ਮੰਦਰ, ਸ੍ਰੀ ਉਜੈਨ ਮਹਾਂਕਾਲ ਮੰਦਰ ਅਤੇ ਸ੍ਰੀ ਕੇਦਾਰਨਾਥ ਮੰਦਰ ਦਾ ਨਵੀਨੀਕਰਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਵਿਦੇਸ਼ ਸ਼ੇਵਾ ਦੇ ਦੌਰਾਨ ਉਨ੍ਹਾਂ ਦਾ ਮਨ ਹਮੇਸ਼ਾਂ ਅੰਮ੍ਰਿਤਸਰ ਵਿਚ ਹੀ ਰਿਹਾ। ਹੁਣ ਮੈਂ ਅੰਮ੍ਰਿਤਸਰ ਦੇ ਵਿਕਾਸ ਲਈ ਉਹ ਕੁਝ ਕਰਾਂ ਜੋ ਮੈਂ ਭਾਰਤੀ ਵਿਦੇਸ਼ ਸ਼ੇਵਾ ਦੌਰਾਨ ਸੋਚਿਆ ਸੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਨੌਜਵਾਨਾਂ ’ਚ ਸਮਰੱਥਾ ਦੀ ਕੋਈ ਕਮੀ ਨਹੀਂ ਹੈ। ਕੇਵਲ ਉਨ੍ਹਾਂ ਨੂੰ ਸਹੀ ਅਗਵਾਈ ਅਤੇ ਮਾਰਗ ਦਰਸ਼ਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਅਨੇਕਾਂ ਵਿਦੇਸ਼ਾਂ ਕੰਪਨੀਆਂ ਅੰਮ੍ਰਿਤਸਰ ਵਿਚ ਪੂੰਜੀ ਨਿਵੇਸ਼ ਲਈ ਤਿਆਰ ਹਨ। ਜਿਸ ਦੁਆਰਾ ਬੇਰੁਜ਼ਗਾਰ ਨੌਜਵਾਨਾਂ ਨੂੰ ਟਰੇਨਿੰਗ ਦੇ ਕੇ ਉਨ੍ਹਾਂ ਨੂੰ ਰੁਜ਼ਗਾਰ ਅਤੇ ਨੌਕਰੀਆਂ ਦੇ ਕਾਬਲ ਬਣਾਏ ਜਾ ਸਕਦੇ ਹਨ। ਉਨ੍ਹਾਂ ਪੰਜਾਬ ਅਤੇ ਅੰਮ੍ਰਿਤਸਰ ਦੀ ਮੌਜੂਦਾ ਹਾਲਾਤ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸਰਹੱਦੀ ਸੂਬਾ ਪੰਜਾਬ ਵਿਚ ਅਰਾਜਕਤਾ ਪੈਦਾ ਕਰਨ ਲਈ ਦੁਸ਼ਮਣ ਤਾਕਤਾਂ ਹਮੇਸ਼ਾਂ ਤਾਕ ਵਿਚ ਰਹੀਆਂ ਹਨ। ਸੂਬੇ ਦੀ ਮੌਜੂਦਾ ਸਥਿਤੀ ਪੰਜਾਬੀ ਭਾਈਚਾਰੇ ਲਈ ਵੱਡਾ ਖ਼ਤਰਾ ਬਣੇ ਇਸ ਤੋਂ ਪਹਿਲਾਂ ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਪੰਜਾਬ ਗੈਂਗਸਟਰਾਂ ਦੀ ਭਰਮਾਰ, ਨਸ਼ਾ ਅਤੇ ਅਮਨ ਕਾਨੂੰਨ ਵਿਵਸਥਾ ਦੇ ਕਾਰਨ ਵੱਡੀ ਉਲਝਣ ਦਾ ਸ਼ਿਕਾਰ ਹੈ। ਪੰਜਾਬ ’ਚ ਵਿਗੜੀ ਹੋਈ ਕਾਨੂੰਨ ਵਿਵਸਥਾ ਲਈ ਆਮ ਆਦਮੀ ਪਾਰਟੀ ਦੀ ਨਾਕਾਬਲ ਲੀਡਰਸ਼ਿਪ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਅੰਮ੍ਰਿਤਸਰ ਨੂੰ ਪੂੰਜੀ ਨਿਵੇਸ਼ ਲਈ ਅਨੁਕੂਲ ਬਣਾਇਆ ਜਾਵੇਗਾ।  ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨ ਨਸ਼ਿਆਂ ’ਚ ਬਰਬਾਦ ਹੋ ਰਹੇ ਹਨ, ਅਤੇ ਬਹੁਤਿਆਂ ਦਾ ਵਿਦੇਸ਼ਾਂ ਨੂੰ ਪਲਾਇਨ ਕਰ ਜਾਣਾ ਪੰਜਾਬ ਦੇ ਭਵਿੱਖ ਲਈ ਕਿਸੇ ਤਰਾਂ ਵੀ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਦ੍ਰਿੜ੍ਹ ਸਿਆਸੀ ਇੱਛਾ ਸ਼ਕਤੀ ਤੋਂ ਬਿਨਾ ਪੰਜਾਬ ਨੂੰ ਮੁੜ ਇਸ ਦੇ ਵਾਸਤਵ ਰੂਪ ਵਿਚ ਨਹੀਂ ਲਿਆਂਦਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਬਹੁਪੱਖੀ ਉਲਝਣ ਨੂੰ ਸੁਲਝਾਉਣ ਦੀ ਸਮਰੱਥਾ ਕੇਵਲ ਭਾਜਪਾ ਕੋਲ ਹੈ। ਇਸ ਮੌਕੇ ਹਲਕਾ ਇੰਚਾਰਜ ਪ੍ਰਦੀਪ ਸਿੰਘ ਭੁੱਲਰ, ਗੁਰਪ੍ਰਤਾਪ ਸਿੰਘ ਮਾਨ, ਭੁਪਿੰਦਰ ਸਿੰਘ ਰੰਧਾਵਾ, ਗੁਰਮੁਖ ਸਿੰਘ ਕਾਦਰਾਬਾਦ ਅਤੇ ਰਜੇਸ਼ ਹਨੀ, ਰਜਿੰਦਰ ਸੋਢੀ ਜੈਂਤੀਪੁਰ, ਰਕੇਸ਼ ਕੁਮਾਰ ਪੱਪਾ, ਸੁਖਦੇਵ ਸਿੰਘ ਚਵਿੰਡਾ, ਸਤਪਾਲ ਸੋਨੂੰ, ਲਖਬੀਰ ਸਿਧਵਾਂ, ਡਾ. ਸੁਖਵਿੰਦਰ ਸਿੰਘ ਰਾਮਦਿਵਾਲੀ, ਪ੍ਰਗਟ ਸਿੰਘ ਚੰਨਣਕੇ, ਵਿਨੋਦ ਕੁਮਾਰ, ਜਸਬੀਰ ਸਿੰਘ ਨਾਗ, ਸਲਾਮਤ ਮਸੀਹ, ਸੋਨੂੰ ਸੋਹੀਆਂ, ਸਵਿੰਦਰ ਸਿੰਘ ਸਰਪੰਚ, ਸਵਿੰਦਰ ਲਾਲੀ, ਗੋਲਡੀ ਚੌਹਾਨ, ਕੁਲਵਿੰਦਰ ਸਿੰਘ ਮੰਡਲ ਪ੍ਰਧਾਨ, ਆਕਾਸ਼ਦੀਪ ਸਿੰਘ ਵੀਰਮ, ਜਸਪਾਲ ਸਿੰਘ ਸਰਪੰਚ ਕਰਨਾਲਾ, ਅਸ਼ਵਨੀ ਕੁਮਾਰ, ਨੀਰਜ ਕੱਥੂਨੰਗਲ, ਡਾ. ਬਿਕਰਮ ਅਠਵਾਲ, ਜੋਗਾ ਸਿੰਘ ਚੰਨਣਕੇ, ਡਿੰਪਾ ਅਠਵਾਲ, ਬਿੱਟੂ ਮੱਤੇਵਾਲ, ਗੁਰਮੁਖ ਸਿੰਘ ਗਦਰਜਾਦਾ, ਰਣਜੀਤ ਰੂਪੋਵਾਲੀ ਬਰਾਮਨਾਂ, ਲਖਵਿੰਦਰ ਸਿੰਘ, ਰਜਤ ਭੰਡਾਰੀ, ਸੰਨੀ ਬਾਵਾ, ਬੀਬੀ ਅਮਰਜੀਤ ਕੌਰ, ਸੋਨੂੰ ਰਾਮਦਿਵਾਲੀ, ਸਮਾ ਪਹਿਲਵਾਨ, ਬਲਜਿੰਦਰ ਅਲਕੜੇ, ਹਰਪਾਲ ਭੋਆ, ਸੁੱਖ ਤਲਵੰਡੀ, ਬਲਬੀਰ ਸਿਧਵਾਂ, ਸਿਵਪ੍ਰੀਤ ਉਦੋਕੇ, ਭੀਮ ਜੋਧਾ ਨਗਰੀ, ਰੇਸ਼ਮ ਭੋਆ, ਦਿਲਬਾਗ ਸਿੰਘ ਤਲਵੰਡੀ, ਕੁਲਜੀਤ , ਕਰਨਦੀਪ ਸਿੰਘ, ਅਕਾਸ਼ਦੀਪ ਤਲਵੰਡੀ ਤੇ ਨਿਰਮਲ ਸਿੰਘ ਵੀ ਮੌਜੂਦ ਸਨ।

ਇਹੋ ਜਿਹੀਆਂ ਹੋਰ ਖਬਰਾਂ ਲਈ ਜੁੜੇ ਰਹੋ ਸਾਡੀ Website www.amritsarawaaz.com ਦੇ ਨਾਲ

ਧੰਨਵਾਦ

Leave A Comment

All fields marked with an asterisk (*) are required