- admin
- Politics
ਭਾਰਤ ਬੰਦ ਦੇ ਸੱਦੇ ਨੂੰ ਅੰਮ੍ਰਿਤਸਰ ਚ ਮਿਲਿਆ ਭਰਵਾਂ ਹੁੰਗਾਰਾ, ਲੋਕਾਂ ਵੱਲੋਂ ਦਿੱਤੇ ਗਏ ਕਿਸਾਨਾ ਦੇ ਹੱਕ ਚ ਸੁਨੇਹੇ
ਕਿਸਾਨਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ 16 ਫਰਵਰੀ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਇਸ ਦੇ ਚੱਲਦੇ ਲੋਕਾਂ ਨੂੰ ਸਮਰਥਨ ਦੀ ਅਪੀਲ ਕਰਦਿਆਂ ਕਿਸਾਨਾਂ ਵਲੋਂ ਅੰਮ੍ਰਿਤਸਰ ‘ਚ ਵੱਡਾ ਮਾਰਚ ਕੱਢਿਆ ਗਿਆ।
ਅੱਜ ਕਿਸਾਨ ਜਥੇਬੰਦੀਆਂ ਦੀ ਭਾਰਤ ਬੰਦ ਕਾਲ ਨੂੰ ਲੈ ਕੇ ਜਿੱਥੇ ਵਪਾਰਿਕ ਟਰਾਂਸਪੋਰਟ ਤੇ ਦੁਕਾਨਦਾਰ ਤੇ ਹੋਰ ਸਕੂਲ ਕਾਲਜਾਂ ਵੱਲੋਂ ਵੀ ਜਥੇਬੰਦੀਆਂ ਦਾ ਸਮਰਥਨ ਕੀਤਾ ਗਿਆ ਹੈ । ਜਿਸਦੇ ਚਲਦੇ ਕੱਲ ਕਿਸਾਨਾਂ ਵੱਲੋਂ ਰੇਲ ਰੋਕਣ ਦਾ ਚੱਕਾ ਜਾਮ ਕੀਤਾ ਗਿਆ ਸੀ ।ਉੱਥੇ ਹੀ ਅੱਜ ਭਾਰਤ ਬੰਦ ਦੀ ਕਾਲ ਨੂੰ ਲੈ ਕੇ ਪੂਰਾ AMRITSAR ਬੰਦ ਨਜ਼ਰ ਆ ਰਿਹਾ ਹੈ ਅੰਮ੍ਰਿਤਸਰ: ਪੰਜਾਬ ‘ਚ ਕਿਸਾਨਾਂ ਵਲੋਂ ਅੱਜ 16 ਫਰਵਰੀ ਨੂੰ ਭਾਰਤ ਬੰਦ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਕਿਸਾਨ ਮੋਰਚੇ ਦੇ ਨਾਲ ਠੇਕੇ ‘ਤੇ ਕੰਮ ਕਰਦੇ ਕੱਚੇ ਕਰਮਚਾਰੀ ਅਤੇ ਵਪਾਰੀ ਵਰਗ ਵੀ ਜੁੜ ਗਿਆ ਹੈ, ਜਿਸ ਨਾਲ ਕਿਸਾਨਾਂ ਦੀ ਤਾਕਤ ਦੁੱਗਣੀ ਹੋ ਗਈ ਹੈ। ਇਸ ਮੌਕੇ ਪੂਰੇ ਭਾਰਤ ਦੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਭਾਰਤ ਬੰਦ ਵਾਲੇ ਦਿਨ ਦੁਕਾਨਾਂ ਨਾ ਖੋਲ੍ਹੀਆਂ ਜਾਣ ਤੇ ਇਸਦੇ ਚੱਲਦੇ ਸੰਯੁਕਤ ਕਿਸਾਨ ਮੋਰਚੇ ਦੇ ਨਾਲ ਸੰਬੰਧਿਤ ਵੱਖ-ਵੱ ਖ ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਭੰਡਾਰੀ ਪੁੱਲ ਤੋਂ ਹਾਲ ਗੇਟ ਦੇ ਅੰਦਰ ਤੇ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਇੱਕ ਵੱਡਾ ਮਾਰਚ ਕੀਤਾ ਗਿਆ।

ਇਹਦੇ ਚਲਦਾ ਅੱਜ Hall Bazar, Hathi Gate, Bus Stand, Batala Road, Majitha Road, Queen’s Road, Lawrence Road ਅਤੇ ਹੋਰ ਵੀ ਬਹੁਤ ਸਾਰੇ ਜਗਹ ਬੰਦ ਹੈ।
ਇਹੋ ਜਿਹੀਆਂ ਹੋਰ ਖਬਰਾਂ ਲਈ ਜੁੜੇ ਰਹੋ ਸਾਡੀ Website www.amritsarawaaz.com ਦੇ ਨਾਲ
Team AmritsarAwaaz
ਧੰਨਵਾਦ