ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, ਸੁਪਰੀਮ ਕੋਰਟ ਨੇ 4 ਹਫ਼ਤਿਆਂ ‘ਚ ਮੰਗਿਆ ਜਵਾਬ!

ਬਿਕਰਮ ਸਿੰਘ ਮਜੀਠੀਆ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੁਪਰੀਮ ਕੋਰਟ ਵੱਲੋਂ ਮਜੀਠੀਆ ਦੀ ਜ਼ਮਾਨਤ Petition ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਤੇਤ ਪੰਜਾਬ ਸਰਕਾਰ ਤੋਂ 4 ਹਫਤਿਆਂ ਵਿਚ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 19 ਜਨਵਰੀ ਨੂੰ ਹੋਵੇਗੀ।।

ਦੱਸ ਦੇਈਏ ਕਿ ਹਾਈਕੋਰਟ ਨੇ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ ਜਿਸਤੋਂ ਬਾਅਦ ਮਜੀਠੀਆ ਵੱਲੋਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਸੀ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿਚ ਬੰਦ ਹਨ ਤੇ ਇਸ ਤੋਂ ਇਲਾਵਾ ਉਨ੍ਹਾਂ ਖਿਲਾਫ ਸਰਕਾਰੀ ਡਿਊਟੀ ਵਿਚ ਵਿਘਨ ਪੈਣ ਦੀ FIR ਵੀ ਦਰਜ ਹੈ।

ਜ਼ਿਕਰਯੋਗ ਹੈ ਕਿ ਹਾਈਕੋਰਟ ਵੱਲੋਂ ਰਾਹਤ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਸੁਪਰੀਮ ਕੋਰਟ ਵਿਚ ਜ਼ਮਾਨਤ ਅਰਜ਼ੀ ‘ਤੇ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਤੋਂ ਪਹਿਲਾਂ ਹਾਈਕੋਰਟ ਨੇ 5 ਦਸੰਬਰ ਨੂੰ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ ਤੇ ਕਿਹਾ ਸੀ ਕਿ ਜਾਚ ਦੌਰਾਨ ਸਾਹਮਣੇ ਆਏ ਵਿੱਤੀ ਲੈਣ-ਦੇਣ ਜਿਸ ਵਿਚ ਕੰਪਨੀਆਂ ਦਾ ਇਕ ਗੁੰਝਲਦਾਰ ਨੈਟਵਰਕ ਤੇ ਵਿਦੇਸ਼ੀ ਸਰੋਤਾਂ ਤੋਂ ਸ਼ੱਕੀ ਫੰਡ ਸ਼ਾਮਲ ਹਨ, ਨੇ ਗੰਭੀਰ ਆਰਥਿਕ ਅਪਰਾਧਿਕ ਵੱਲ ਇਸ਼ਾਰਾ ਕੀਤਾ। ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਰਾਹਤ ਦੇਣ ਦੇ ਬਾਅਦ ਮਜੀਠੀਆ ਵੱਲੋਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਗਿਆ ਸੀ।

Leave a Reply

Your email address will not be published. Required fields are marked *