Site icon Amritsar Awaaz

ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 3 ਸ਼ਿਫਟਾਂ ਚ ਖੁੱਲ੍ਹਣਗੇ ਸਕੂਲ, ਜਾਣੋ ਪੂਰੀ ਖਬਰ

ਚੰਡੀਗੜ੍ਹ ਸਿੱਖਿਆ ਵਿਭਾਗ ਨਵੇਂ ਸੈਕਸ਼ਨ ਦੀ ਸ਼ੁਰੂਆਤ ਤੋਂ ਸਕੂਲ ਖੁੱਲ੍ਹਣ ਦੇ ਸਮੇਂ ਚ ਬਦਲਾਅ ਕਰਨ ਜਾ ਰਿਹਾ ਹੈ। ਵਿਭਾਗ ਨੇ ਸਰਦੀਆਂ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ। 1 ਅਪ੍ਰੈਲ ਤੋਂ 31 ਅਕਤੂਬਰ ਤੱਕ ਸਮੇਂ ਚ ਬਦਲਾਅ ਕੀਤਾ ਗਿਆ ਹੈ।ਸਿੰਗਲ ਸ਼ਿਫਟ ਸਕੂਲਾਂ ਚ ਸਟਾਫ਼ ਦਾ ਸਮਾਂ ਸਵੇਰੇ 7.50 ਵਜੇ ਤੋਂ ਦੁਪਹਿਰ 2:10 ਵਜੇ ਤੱਕ ਹੋਵੇਗਾ। ਇਸ ਦੇ ਨਾਲ ਹੀ ਬੱਚੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਹਿਣਗੇ। ਡਬਲ ਸ਼ਿਫਟ ਵਾਲੇ ਸਕੂਲਾਂ ਚ ਪਹਿਲੀ ਸ਼ਿਫਟ 7.15 ਵਜੇ ਸ਼ੁਰੂ ਹੋਵੇਗੀ ਤੇ 1.35 ਤੱਕ ਚੱਲੇਗੀ, ਤੇ ਦੂਜੀ ਸ਼ਿਫਟ ਸਵੇਰੇ 11.10 ਵਜੇ ਤੋਂ ਸ਼ਾਮ 5.30 ਵਜੇ ਤੱਕ ਜਾਰੀ ਰਹੇਗੀ।ਵਿਭਾਗ ਵਲੋਂ ਗਰਮੀਆਂ ਦੀਆਂ ਛੁੱਟੀਆਂ ਦਾ schedule ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਵਾਰ 23 ਮਈ ਤੋਂ 30 ਜੂਨ ਤੱਕ 39 ਦਿਨਾਂ ਦੀਆਂ ਛੁੱਟੀਆਂ ਹੋਣਗੀਆਂ। ਅਧਿਆਪਕਾਂ ਤੇ ਸਟਾਫ਼ ਨੂੰ 28 ਤੇ 29 ਜੂਨ ਨੂੰ ਹਾਜ਼ਰ ਰਹਿਣਾ ਹੋਵੇਗਾ।

By:- Riya Puri

ਇਹੋ ਜਿਹੀਆਂ ਹੋਰ ਖਬਰਾਂ ਲਈ ਜੁੜੇ ਰਹੋ ਸਾਡੀ Website www.amritsarawaaz.com ਦੇ ਨਾਲ

ਧੰਨਵਾਦ

Exit mobile version