- admin
- Politics
ਸੁਨੀਲ ਦੱਤੀ ਨੇ ਗੁਰਜੀਤ ਔਜਲਾ ਦੇ ਹੱਕ ਵਿੱਚ ਦੱਸ ਬੂਥਾਂ ਦੇ ਵਰਕਰਾਂ ਦੀ ਮੀਟਿੰਗ ਕਰਵਾਈ।

ਸਾਬਕਾ ਐਮਐਲਏ ਸ੍ਰੀ ਸੁਨੀਲ ਦੱਤੀ ਹਲਕਾ ਉੱਤਰੀ ਦੇ ਸਹਿਯੋਗ ਅਤੇ ਅਸ਼ੋਕ ਕੁਮਾਰ ਮੁਸਤਫਾਬਾਦ ਦੀ ਅਗਵਾਈ ਵਿੱਚ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸ੍ਰੀ ਗੁਰਜੀਤ ਔਜਲਾ ਦੇ ਹੱਕ ਵਿੱਚ ਇੱਕ ਮੀਟਿੰਗ ਕਰਵਾਈ ਗਈ। ਇਸ ਸਮੇਂ ਬੋਲਦਿਆਂ ਸ੍ਰੀ ਸੁਨੀਲ ਦੱਤੀ ਅਤੇ ਅਸ਼ੋਕ ਕੁਮਾਰ ਨੇ ਸ੍ਰੀ ਔਜਲਾ ਨੂੰ ਇਹ ਯਕੀਨ ਦਵਾਇਆ ਕਿ ਉਹ ਉਹਨਾਂ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਵੱਡੀ ਲੀਡ ਨਾਲ ਜਤਾਉਣਗੇ। ਕਾਫੀ ਵੱਡੀ ਗਿਣਤੀ ਵਿੱਚ ਪਹੁੰਚੇ ਕਾਂਗਰਸੀ ਵਰਕਰਾਂ ਵਿੱਚ ਔਜਲਾ ਦੇ ਪੱਖ ਵਿੱਚ ਕਾਫੀ ਉਤਸਾਹ ਵੇਖਣ ਨੂੰ ਮਿਲਿਆ। ਆਖਰ ਤੇ ਸ੍ਰੀ ਗੁਰਜੀਤ ਔਜਲਾ ਨੇ ਮੋਦੀ ਸਰਕਾਰ ਦੀਆਂ ਲੋਕ ਮਾਰੂ, ਮੁਲਾਜਮ ਮਾਰੂ, ਮਜ਼ਦੂਰ ਅਤੇ ਕਿਸਾਨ ਮਾਰੂ ਨੀਤੀਆਂ ਤੇ ਖੁੱਲ ਕੇ ਚਾਨਣਾ ਪਾਇਆ। ਉਨਾਂ ਕਿਹਾ ਕਿ ਇਸ ਵਾਰੀ ਸਮੁੱਚੇ ਦੇਸ਼ ਵਿੱਚ ਕਾਂਗਰਸ ਦੇ ਪੱਖ ਵਿੱਚ ਹਵਾ ਚੱਲ ਰਹੀ ਹੈ ਸਮੇਂ ਦੀ ਨਜਾਕਤ ਨੂੰ ਸਮਝਦਿਆਂ ਹੋਇਆਂ ਸਾਰੇ ਕਾਂਗਰਸੀ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ। ਉਨਾਂ ਸ੍ਰੀ ਸੁਨੀਲ ਦੱਤੀ, ਅਸ਼ੋਕ ਕੁਮਾਰ ਅਤੇ ਸਮੁੱਚੇ ਪਹੁੰਚੇ ਹੋਏ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਅਤੇ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਕਾਂਗਰਸ ਨੂੰ ਜਿਤਾਉਣ ਦੀ ਗੱਲ ਆਖੀ। ਇਸ ਸਮੇਂ ਸੋਨੂੰ ਦੱਤੀ ਸਾਬਕਾ ਕੌਂਸਲਰ, ਵੀਰੂ ਪ੍ਰਧਾਨ ਚੇਅਰਮੈਨ ਵਿਜੇ ਸਿੰਘ, ਯੂਥ ਪ੍ਰਧਾਨ ਰਾਹੁਲ ਕੁਮਾਰ , ਰਵੀ ਮਿਸ਼ਰਾ ਆਦੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਸ਼ਾਮਿਲ ਸਨ।
ਇਹੋ ਜਿਹੀਆਂ ਹੋਰ ਖਬਰਾਂ ਲਈ ਜੁੜੇ ਰਹੋ ਸਾਡੀ Website www.amritsarawaaz.com ਦੇ ਨਾਲ
ਧੰਨਵਾਦ