Site icon Amritsar Awaaz

Arvind Khanna Joins Akali Dal : BJP ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ !

Arvind Khanna Joins Akali Dal : ਸ਼੍ਰੋਮਣੀ ਅਕਾਲੀ ਦਲ ਨੂੰ ਸੰਗਰੂਰ ‘ਚ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਭਾਜਪਾ ਦੇ ਸੀਨੀਅਰ ਲੀਡਰ ਤੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਨੇ ਅਕਾਲੀ ਦਲ ਵਿੱਚ ਸਾਥੀਆਂ ਸਮੇਤ ਸ਼ਮੂਲੀਅਤ ਕਰ ਲਈ।

ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਸੰਗਰੂਰ ‘ਚ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਭਾਜਪਾ (BJP) ਦੇ ਸੀਨੀਅਰ ਲੀਡਰ ਤੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਨੇ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ। ਅਰਵਿੰਦ ਖੰਨਾ ਦੇ ਨਾਲ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁੱਲਟ, ਸਾਬਕਾ ਕੌਂਸਲ ਪ੍ਰਧਾਨ ਹਰਬੰਸ ਸਿੰਘ ਗਰਚਾ ਤੇ ਬਲਾਕ ਪ੍ਰਧਾਨ ਸਮੇਤ ਵਰਕਰਾਂ ਨੇ ਵੀ ਅਕਾਲੀ ਦਲ ਦਾ ਪੱਲਾ ਫੜਿਆ।

ਜਾਣਕਾਰੀ ਅਨੁਸਾਰ, ਇਹ ਸ਼ਮੂਲੀਅਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ‘ਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਰੱਖੀ ਗਈ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕਰਵਾਈ ਗਈ। ਸੁਖਬੀਰ ਸਿੰਘ ਬਾਦਲ ਨੇ ਅਰਵਿੰਦ ਖੰਨਾ ਤੇ ਉਨ੍ਹਾਂ ਦੇ ਸਾਥੀਆਂ ਨੂੰ ‘ਜੀ ਆਇਆਂ’ ਕਹਿੰਦਿਆਂ ਸਿਰੋਪਾਓ ਦਿੱਤਾ ਅਤੇ ਅਕਾਲੀ ਦਲ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦੀ ਗੱਲ ਕਹੀ।

ਕੌਣ ਹਨ ਅਰਵਿੰਦ ਖੰਨਾ ? 

ਸੁਖਬੀਰ ਸਿੰਘ ਬਾਦਲ, ਖੰਨਾ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਨਿੱਜੀ ਤੌਰ ‘ਤੇ ਧੂਰੀ ਆਏ ਸਨ। ਦੱਸ ਦਈਏ ਕਿ ਅਰਵਿੰਦ ਖੰਨਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸਾਥੀ ਸਨ। ਅਰਵਿੰਦ ਖੰਨਾ ਨੂੰ ਇਸ ਖੇਤਰ ਵਿੱਚ ਇੱਕ ਪ੍ਰਮੁੱਖ ਉਦਯੋਗਪਤੀ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਉਮੀਦ ਫਾਊਂਡੇਸ਼ਨ ਰਾਹੀਂ ਕਈ ਸਾਲਾਂ ਤੱਕ ਸੰਗਰੂਰ ਹਲਕੇ ਦੇ ਲੋਕਾਂ ਦੀ ਸੇਵਾ ਕਰਨ ਲਈ ਨਾਮਣਾ ਖੱਟਿਆ।

ਕਾਂਗਰਸ ਦੀ ਟਿਕਟ ‘ਤੇ ਹਾਸਲ ਕੀਤੀ ਸੀ ਪਹਿਲੀ ਜਿੱਤ

ਉਹ ਪਹਿਲੀ ਵਾਰ 2002 ਵਿੱਚ ਕਾਂਗਰਸ ਦੀ ਟਿਕਟ ‘ਤੇ ਸੰਗਰੂਰ ਵਿਧਾਨ ਸਭਾ ਹਲਕਾ ਜਿੱਤ ਕੇ ਵਿਧਾਇਕ ਬਣੇ ਸਨ। ਉਹ 2004 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰ ਸਨ, ਸੁਖਦੇਵ ਸਿੰਘ ਢੀਂਡਸਾ ਤੋਂ ਹਾਰ ਗਏ ਸਨ। ਫਿਰ ਉਨ੍ਹਾਂ ਨੇ 2012 ਵਿੱਚ ਧੂਰੀ ਹਲਕੇ ਤੋਂ ਚੋਣ ਲੜੀ ਸੀ। ਇਸ ਭਾਰੀ ਜਿੱਤ ਨੇ ਉਨ੍ਹਾਂ ਨੂੰ ਇੱਕ ਵੱਡੇ ਨੇਤਾ ਵਜੋਂ ਸਥਾਪਿਤ ਕੀਤਾ। ਹਾਲਾਂਕਿ, ਜਦੋਂ ਉਸ ਸਮੇਂ ਕਾਂਗਰਸ ਸਰਕਾਰ ਨਹੀਂ ਬਣ ਸਕੀ, ਤਾਂ ਉਨ੍ਹਾਂ ਨੇ ਦੋ ਸਾਲ ਬਾਅਦ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਅਤੇ ਰਾਜਨੀਤੀ ਤੋਂ ਸੰਨਿਆਸ ਲੈ ਲਿਆ ਸੀ।

Exit mobile version