ਪੰਜਾਬ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਸੀਐੱਮ ਰਿਹਾਇਸ਼ ‘ਤੇ ਹੋਵੇਗੀ। ਇਹ ਮੀਟਿੰਗ ਮਨਰੇਗਾ ‘ਤੇ ਹੋਣ ਵਾਲੇ ਸਪੈਸ਼ਲ ਸੈਸ਼ਨ ਤੋਂ ਠੀਕ ਪਹਿਲਾਂ ਬੁਲਾਈ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਸਿਹਤ ਬੀਮਾ ਯੋਜਨਾ ਨੂੰ ਤੇ ਵੱਖ-ਵੱਖ ਵਿਭਾਗਾਂ ਵਿਚ ਭਰਤੀ ਸਬੰਧੀ ਕਈ ਮੁੱਦਿਆਂ ‘ਤੇ ਫੈਸਲਾ ਹੋ ਸਕਦਾ ਹੈ।
ਇਹ ਮੀਟਿੰਗ ਇਸ ਲਈ ਵੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਇਸ ਵਿਚ ਆਉਣ ਵਾਲੇ ਸਾਲ 2026 ਲਈ ਸਰਕਾਰ ਦੀਆਂ ਤਰਜੀਹਾਂ ਅਤੇ ਨਵੀਂਆਂ ਰਣਨੀਤੀਆਂ ‘ਤੇ ਵੀ ਚਰਚਾ ਹੋ ਸਕਦੀ ਹੈ। ਸਾਲ ਦੇ ਅਖੀਰ ਵਿਚ ਹੋਣ ਵਾਲੀ ਇਸ ਮੀਟਿੰਗ ਵਿਚ ਸੂਬੇ ਦੇ ਵਿਕਾਸ ਕਾਰਜਾਂ, ਮੁਲਾਜ਼ਮਾਂ ਦੇ ਮਸਲਿਆਂ ਅਤੇ ਹੋਰ ਕਈ ਅਹਿਮ ਜਨਤਕ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।
