Congress ਨੇ Navjot Kaur Sidhu ਖਿਲਾਫ ਲਿਆ ਵੱਡਾ Action, ਮੁਢੱਲੀ ਮੈਂਬਰਸ਼ਿਪ ਤੋਂ ਕੀਤਾ suspend

Congress ਨੇ Navjot Kaur Sidhu ਖਿਲਾਫ ਲਿਆ ਵੱਡਾ Action, ਮੁਢੱਲੀ ਮੈਂਬਰਸ਼ਿਪ ਤੋਂ ਕੀਤਾ suspendਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਾਂਗਰਸ ਵੱਲੋਂ ਨਵਜੋਤ ਕੌਰ ਸਿੱਧੂ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ।

ਪਾਰਟੀ ਨੇ ਨਵਜੋਤ ਕੌਰ ਸਿੱਧੂ ਨੂੰ ਸਸਪੈਂਡ ਕੀਤਾ ਹੈ।ਦੱਸ ਦੇਈਏ ਕਿ ਬੀਤੇ ਦਿਨੀ CM ਚਿਹਰੇ ਨੂੰ ਲੈ ਕੇ ਉਨ੍ਹਾਂ ਵੱਲੋਂ ਟਿੱਪਣੀ ਕੀਤੀ ਸੀ ਜਿਸ ਤਹਿਤ ਪਾਰਟੀ ਪ੍ਰਧਾਨ ਰਾਜਾ ਵੜਿੰਗ ਨੇ ਨਵਜੋਤ ਕੌਰ ਸਿੱਧੂ ਖਿਲਾਫ ਐਕਸ਼ਨ ਲਿਆ ਹੈ। ਉਨ੍ਹਾਂ ਨੂੰ ਮੁਢੱਲੀ ਮੈਂਬਰਸ਼ਿਪ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ।ਹਾਲਾਂਕਿ ਬੀਤੇ ਦਿਨੀਂ ਚੰਡੀਗੜ੍ਹ ਵਿਚ ਡਾ.ਨਵਜੋਤ ਕੌਰ ਸਿੱਧੂ ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਵੀ ਕੀਤੀ ਗਈ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵਜੋਤ ਕੌਰ ਸਿੱਧੂ ਨੇ CM ਚਿਹਰੇ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ ਜਿਸ ਨੂੰ ਲੈ ਕੇ ਸਿਆਸਤ ਵਿਚ ਭੂਚਾਲ ਮਚ ਗਿਆ ਸੀ। ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ 500 ਕਰੋੜ ਹੋਣਾ ਚਾਹੀਦਾ ਹੈ।

ਉਨ੍ਹਾਂ ਕੋਲ ਇਹ ਪੈਸੇ ਨਹੀਂ ਹਨ। ਇਸ ਤੋਂ ਇਲਾਵਾ ਵੀ ਕਈ ਹੋਰ ਵਿਵਾਦਿਤ ਟਿੱਪਣੀਆਂ ਡਾ. ਨਵਜੋਤ ਕੌਰ ਸਿੱਧੂ ਵੱਲੋਂ CM ਚਿਹਰੇ ਨੂੰ ਲੈ ਕੇ ਕੀਤੀਆਂ ਗਈਆਂ ਸਨ

Leave a Reply

Your email address will not be published. Required fields are marked *