ਕੇਂਦਰ ਸਰਕਾਰ ਨੂੰ ਨਿਊਜ਼ੀਲੈਂਡ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਹੋ ਸਕਣ। ਐਂਟੀ ਇਮੀਗ੍ਰੇਸ਼ਨ ਪੂਰੀ ਦੁਨੀਆ ਵਿਚ ਚਲਿਆ ਹੋਇਆ ਹੈ। ਸਾਡੀ ਕੌਮ ਸਰਬਤ ਦਾ ਭਲਾ ਮੰਗਣ ਵਾਲੀ ਕੌਮ ਹੈ। ਸੀਐੱਮ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਰਾਜਦੂਤ ਨੂੰ ਬੁਲਾ ਕੇ ਇਸ ‘ਤੇ ਸਖਤ ਇਤਰਾਜ਼ ਜਤਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਸਾਡੇ ਨਾਗਰਿਕ ਸ਼ਾਂਤੀ ਪਸੰਦ ਹਨ। ਉਨ੍ਹਾਂ ਦਾ ਨਿਊਜ਼ੀਲੈਂਡ ਦੇ ਵਿਕਾਸ ਵਿਚ ਬਹੁਤ ਯੋਗਦਾਨ ਹੈ।
ਸਾਡੀ ਕੌਮ ਸਰਬਤ ਦਾ ਭਲਾ ਮੰਗਣ ਵਾਲੀ ਕੌਮ ਹੈ’-ਨਿਊਜ਼ੀਲੈਂਡ ‘ਚ ਨਗਰ ਕੀਰਤਨ ਰੋਕਣ ‘ਤੇ CM ਮਾਨ ਦਾ ਬਿਆਨ !
