ਸਰਹੱਦੀ ਜਿਲ੍ਹਾ ਗੁਰਦਾਸਪੁਰ ਵਿੱਚ ਵੀਰਵਾਰ ਦੀ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਕਾਰਨ ਪਿਛਲੇ ਦਿਨਾਂ ਤੇ ਪੈ ਰਹੀ ਸੁੱਕੀ ਠੰਢ ਤੋਂ ਮਨੁੱਖੀ ਸਿਹਤ ਨੂੰ ਰਾਹਤ ਮਿਲਣ ਦੇ ਨਾਲ ਨਾਲ ਕਣਕ ਦੀ ਫ਼ਸਲ ਲਈ ਲਾਹੇਵੰਦ ਹੋਣ ਕਾਰਨ ਕਿਸਾਨਾਂ ਦੇ ਚਿਹਰੇ ਖੁਸ਼ ਦੀ ਦਿਖਾਈ ਦੇ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਤੀਬਾੜੀ ਅਫਸਰ ਡਾਕਟਰ ਠਾਕੁਰ ਰਣਧੀਰ ਸਿੰਘ ਨੇ ਦੱਸਿਆ ਕਿ ਰਾਤ ਤੋਂ ਸ਼ੁਰੂ ਹੋਈ ਬਾਰਿਸ਼ ਕਣਕ ਅਤੇ ਹੋਰ ਫਸਲਾਂ ਲਈ ਸੋਨੇ ਤੇ ਸੁਹਾਗਾ ਸਾਬਤ ਹੋਵੇਗੀ ਅਤੇ ਵਾਤਾਵਰਨ ਸਾਫ ਹੋਵੇਗਾ। ਉਹਨਾਂ ਕਿਹਾ ਕਿ ਅੱਜ ਸ਼ੁੱਕਰਵਾਰ ਨੂੰ ਸਾਰਾ ਦਿਨ ਬਾਰਸ਼ ਹੋਣ ਦਾ ਅਨੁਮਾਨ ਹੈ। ਉਹਨਾਂ ਦੱਸਿਆ ਕਿ ਜਿਲ੍ਹੇ ਵਿੱਚ ਇਕ ਲੱਖ 84 ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ ਦੀ ਖੇਤੀ ਕੀਤੀ ਹੋਈ ਹੈ ਅਤੇ ਮੀਂਹ ਦਾ ਪਾਣੀ ਕਣਕ ਦੀ ਫਸਲ ਲਈ ਵਰਦਾਨ ਸਾਬਿਤ ਹੋਵੇਗਾ।
ਇਸ ਮੌਕੇ ਤੇ ਕਿਸਾਨਾਂ ਨੇ ਦੱਸਿਆ ਕਿ ਬਾਰਸ ਦੇ ਨਾਲ ਨਾਲ ਤੇ ਹਵਾ ਵੀ ਚੱਲ ਰਹੀ ਹੈ ਅਤੇ ਰਾਤ ਭਰ ਬਾਰਿਸ਼ ਆਉਣ ਕਾਰਨ ਜਿੰਨਾ ਖੇਤਾਂ ਵਿੱਚ ਕਣਕ ਦੀ ਫਸਲ ਨੂੰ ਪਾਣੀ ਦਿੱਤਾ ਸੀ ਉਹਨਾਂ ਖੇਤਾਂ ਪਾਣੀ ਵੀ ਖੜ ਗਿਆ ਹੈ।
