ਇਸ ਹਮਲੇ ਦੌਰਾਨ 27 ਸਾਲਾ ਅਮਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਡੈਹਰੀ ਜ਼ਿਲ੍ਹਾ ਅੰਬਾਲਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਨਿੱਜੀ ਹਸਪਤਾਲ ਅੰਬਾਲਾ ਵਿਖੇ ਮੌਤ ਹੋ ਗਈ। ਪੁਲਿਸ ਨੇ ਗਗਨਦੀਪ ਸਿੰਘ ਦੇ ਬਿਆਨ ’ਤੇ ਕਾਤਲਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਘਟਨਾ ਮੌਕੇ ਅੱਧੀ ਦਰਜਨ ਤੋਂ ਵੱਧ ਨੌਜਵਾਨ ਜਨਮ ਦਿਨ ਦੀ ਪਾਰਟੀ ’ਚ ਸ਼ਾਮਲ ਦੱਸੇ ਜਾ ਰਹੇ ਹਨ।
ਬੀਤੀ ਦੇਰ ਰਾਤ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਪਿੰਡ ਸਰਸੀਣੀ ਨੇੜੇ ਇਕ ਹੋਟਲ ਦੇ ਬਾਹਰ ਜਨਮ ਦਿਨ ਮਨਾਉਣ ਲਈ ਪੁੱਜੇ ਕੁਝ ਨੌਜਵਾਨਾਂ ’ਚ ਸ਼ਰਾਬ ਦੇ ਨਸ਼ੇ ਵਿਚ ਆਪਸੀ ਬਹਿਸਬਾਜ਼ੀ ਹੋ ਗਈ, ਜਿਸ ਦੌਰਾਨ ਝਗੜਾ ਕਾਫ਼ੀ ਵਧ ਗਿਆ ਤੇ ਨੌਜਵਾਨਾਂ ਨੇ ਕਥਿਤ ਤੌਰ ’ਤੇ ਇਕ-ਦੂਜੇ ’ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ’ਚ ਇਕ 27 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਜ਼ਖ਼ਮੀ ਹੋ ਗਿਆ, ਜੋ ਜ਼ੇਰੇ ਇਲਾਜ ਹੈ। ਬਾਕੀ ਨੌਜਵਾਨ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਗਗਨਦੀਪ ਸਿੰਘ ਦੇ ਬਿਆਨ ’ਤੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁੱਖੀ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ’ਤੇ ਸਥਿਤ ਕ੍ਰਿਸ਼ਟਲ ਹੋਟਲ ’ਚ ਬੀਤੀ ਦੇਰ ਰਾਤ ਅੰਬਾਲਾ ਜ਼ਿਲ੍ਹੇ ਦੇ ਕੁਝ ਨੌਜਵਾਨ ਜਨਮ ਦਿਨ ਦੀ ਪਾਰਟੀ ਮਨਾਉਣ ਲਈ ਪੁੱਜੇ ਸਨ, ਜਿਨ੍ਹਾਂ ’ਚ ਕਿਸੇ ਗੱਲ ਨੂੰ ਲੈ ਕੇ ਆਪਸੀ ਤਕਰਾਰ ਹੋ ਗਿਆ ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ 27 ਸਾਲਾ ਅਮਨਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਡੈਹਰੀ ਜ਼ਿਲ੍ਹਾ ਅੰਬਾਲਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਦੀ ਨਿੱਜੀ ਹਸਪਤਾਲ ਅੰਬਾਲਾ ਵਿਖੇ ਮੌਤ ਹੋ ਗਈ। ਪੁਲਿਸ ਨੇ ਗਗਨਦੀਪ ਸਿੰਘ ਦੇ ਬਿਆਨ ’ਤੇ ਕਾਤਲਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਘਟਨਾ ਮੌਕੇ ਅੱਧੀ ਦਰਜਨ ਤੋਂ ਵੱਧ ਨੌਜਵਾਨ ਜਨਮ ਦਿਨ ਦੀ ਪਾਰਟੀ ’ਚ ਸ਼ਾਮਲ ਦੱਸੇ ਜਾ ਰਹੇ ਹਨ। ਮਾਮਲੇ ਦੀ ਜਾਂਚ ਐੱਸਐੱਚਓ ਇੰਸਪੈਕਟਰ ਰਣਬੀਰ ਸਿੰਘ ਕਰ ਰਹੇ ਹਨ, ਪਰ ਅਜੇ ਤੱਕ ਕਿਸੇ ਵਿਅਕਤੀ ਦੀ ਗ੍ਰਿਫ਼ਤਾਰੀ ਨਹੀਂ ਹੋਈ। ਪੁਲਿਸ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਪੁਲਿਸ ਨੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ।

