Site icon Amritsar Awaaz

ਪੰਜਾਬ ”ਚ ਠੰਡ ਦਾ DOUBLE ATTACK, 15 ਜਨਵਰੀ ਤੱਕ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, ਰਹੋ ਸਾਵਧਾਨ !

ਚੰਡੀਗੜ੍ਹ : ਪੰਜਾਬ ‘ਚ ਇਸ ਵੇਲੇ ਸੀਤ ਲਹਿਰ ਅਤੇ ਸੰਘਣੀ ਧੁੰਦ ਦੇ ਕਾਰਨ ਪੂਰੇ ਸੂਬੇ ‘ਚ ਠੰਡ ਦਾ ਡਬਲ ਅਟੈਕ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਵਲੋਂ 11 ਤੋਂ 15 ਜਨਵਰੀ ਤੱਕ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ ਇਨ੍ਹਾਂ ਦਿਨਾਂ ਦੌਰਾਨ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮੋਹਾਲੀ, ਸੰਗਰੂਰ ਆਦਿ ਜ਼ਿਲ੍ਹਿਆਂ ‘ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ਅਤੇ ਮੌਸਮ ਖ਼ੁਸ਼ਕ ਬਣਿਆ ਰਹੇਗਾ ਅਤੇ ਘੱਟੋ-ਘੱਟ ਤਾਪਮਾਨ ‘ਚ ਜ਼ਿਆਦਾ ਫ਼ਰਕ ਨਹੀਂ ਆਵੇਗਾ।

ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਆਪਣਾ ਖ਼ਿਆਲ ਰੱਖਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸਵੇਰ ਦੇ ਸਮੇਂ ਗੱਡੀਆਂ ਚਲਾਉਂਦੇ ਹੋਏ ਖ਼ਾਸ ਸਾਵਧਾਨੀ ਵਰਤਣ, ਹੌਲੀ ਰਫ਼ਤਾਰ ਰੱਖਣ ਅਤੇ ਲੋੜ ਬਿਨਾਂ ਯਾਤਰਾ ਤੋਂ ਬਚਣ ਲਈ ਕਿਹਾ ਹੈ।

ਕਿਸਾਨਾਂ ਨੂੰ ਵੀ ਮੌਸਮ ਦੇ ਹਾਲਾਤਾਂ ਨੂੰ ਧਿਆਨ ‘ਚ ਰੱਖ ਕੇ ਖੇਤੀਬਾੜੀ ਸਬੰਧੀ ਫ਼ੈਸਲੇ ਕਰਨ ਦੀ ਅਪੀਲ ਕੀਤੀ ਗਈ ਹੈ। ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸੰਘਣੀ ਧੁੰਦ ਅਤੇ ਠੰਡੀਆਂ ਹਵਾਵਾਂ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਦਿਨ ‘ਚ ਧੁੱਪ ਨਿਕਲਣ ਨਾਲ ਭਾਵੇਂ ਹਲਕੀ ਰਾਹਤ ਮਿਲ ਰਹੀ ਹੈ ਪਰ ਸਵੇਰ ਅਤੇ ਰਾਤ ਨੂੰ ਠੰਡ ਦਾ ਅਸਰ ਹਾਲੇ ਬਣਿਆ ਰਹੇਗਾ।

Exit mobile version