ਜਾਣਕਾਰੀ ਅਨੁਸਾਰ ਪਿੰਡ ਮਹਿੰਦਵਾਣੀ ਗੁਜਰਾਂ ਦੀ 62 ਸਾਲਾ ਔਰਤ ਰਚਨਾ ਦੇਵੀ ਪਤਨੀ ਸ਼ਾਮ ਲਾਲ ਵਾਸੀ ਮਹਿੰਦਵਾਣੀ ਗੁਜਰਾਂ ਸਵੇਰੇ 6 ਵਜੇ ਕਿਸੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਗਲੀ ਵਿੱਚ ਜਾ ਰਹੀ ਸੀ ਤਾਂ ਇੱਕ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਅਚਾਨਕ ਉਸ ਦੇ ਗੋਲੀਆਂ ਮਾਰ ਦਿੱਤੀਆਂ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ।
ਗੜਸ਼ੰਕਰ ਦੇ ਬੀਤ ਖੇਤਰ ਦੇ ਪਿੰਡ ਮਹਿੰਦਵਾਣੀ ਗੁਜਰਾਂ ਵਿੱਚ ਸ਼ਨਿੱਚਰਵਾਰ ਸਵੇਰੇ ਕਰੀਬ 6 ਵਜੇ ਇੱਕ ਔਰਤ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਮਹਿੰਦਵਾਣੀ ਗੁਜਰਾਂ ਦੀ 62 ਸਾਲਾ ਔਰਤ ਰਚਨਾ ਦੇਵੀ ਪਤਨੀ ਸ਼ਾਮ ਲਾਲ ਵਾਸੀ ਮਹਿੰਦਵਾਣੀ ਗੁਜਰਾਂ ਸਵੇਰੇ 6 ਵਜੇ ਕਿਸੇ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਗਲੀ ਵਿੱਚ ਜਾ ਰਹੀ ਸੀ ਤਾਂ ਇੱਕ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਅਚਾਨਕ ਉਸ ਦੇ ਗੋਲੀਆਂ ਮਾਰ ਦਿੱਤੀਆਂ। ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਰਚਨਾ ਦੇਵੀ ਨੂੰ ਸਰਕਾਰੀ ਹਸਪਤਾਲ ਲਿਜਾਂਦਿਆਂ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
