ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ‘ਚ ਕੁਰਲਾ ਕਰਨ ਵਾਲੇ ਨੌਜਵਾਨ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ 14 ਦਿਨ ਲਈ ਭੇਜਿਆ ਜੇਲ੍ਹ !

ਸੁਬਹਾਨ ਰੰਗਰੀਜ਼ ਨੌਜਵਾਨ ਪਿਛਲੇ 3 ਦਿਨਾਂ ਤੋਂ ਪੁਲਿਸ ਰਿਮਾਂਡ ‘ਤੇ ਚੱਲ ਰਿਹਾ ਸੀ । ਜਿਸ ਨੂੰ ਅੰਮ੍ਰਿਤਸਰ ਪੁਲਿਸ ਨੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਸਰੋਵਰ ‘ਚ ਕੁਰਲਾ ਕਰਕੇ ਰੀਲਾਂ ਬਣਾਉਣ ਵਾਲੇ ਨੌਜਵਾਨ ਨੂੰ ਅਦਾਲਤ ਨੇ ਸ਼ਨਿੱਚਰਵਾਰ ਨੂੰ ਜੇਲ੍ਹ ਭੇਜ ਦਿੱਤਾ ਹੈ। ਸੁਬਹਾਨ ਰੰਗਰੀਜ਼ ਨੌਜਵਾਨ ਪਿਛਲੇ 3 ਦਿਨਾਂ ਤੋਂ ਪੁਲਿਸ ਰਿਮਾਂਡ ‘ਤੇ ਚੱਲ ਰਿਹਾ ਸੀ । ਜਿਸ ਨੂੰ ਅੰਮ੍ਰਿਤਸਰ ਪੁਲਿਸ ਨੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਸੁਬਹਾਨ ਵਿਰੁੱਧ ਸ਼੍ਰੋਮਣੀ ਕਮੇਟੀ ਨੇ ਪਰਚਾ ਦਰਜ ਕਰਵਾਇਆ ਸੀ, ਜਿਸ ਤੋਂ ਬਾਅਦ ਪੁਲਿਸ ਉਸ ਨੂੰ ਗਾਜੀਆਬਾਦ ਤੋਂ ਲੈ ਕੇ ਆਈ ਸੀ, ਜਿੱਥੇ ਪਹਿਲਾਂ ਹੀ ਸਥਾਨਕ ਪੁਲਿਸ ਨੇ ਇੱਕ ਸ਼ਿਕਾਇਤ ਉਪਰ ਉਸ ਨੂੰ ਹਿਰਾਸਤ ਵਿਚ ਲਿਆ ਸੀ। 13 ਜਨਵਰੀ ਨੂੰ ਸ਼ੁਭਾਨ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ, ਜਿਸ ਤੋਂ ਬਾਅਦ 15 ਜਨਵਰੀ ਨੂੰ ਆਪਣੇ ਸੋਸ਼ਲ ਮੀਡੀਆ ‘ਤੇ ਵੀਡੀਓ ਅਪਲੋਡ ਕੀਤੀ ਸੀ। ਜਿਸ ਤੋਂ ਬਾਅਦ ਉਸ ਦੇ ਵਿਰੁੱਧ ਕਾਰਵਾਈ ਦੀ ਮੰਗ ਉੱਠੀ ਸੀ।

Leave a Reply

Your email address will not be published. Required fields are marked *