ਮ੍ਰਿਤਕ ਲੜਕੀ ਦੀ ਪਛਾਣ ਸੰਦੀਪ ਕੌਰ ਵਜੋਂ ਹੋਈ ਹੈ, ਜੋ ਪਿੰਡ ਨੌਸ਼ਹਿਰਾ ਪੰਨੂਆਂ ਦੀ ਰਹਿਣ ਵਾਲੀ ਸੀ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਦੀ ਪਛਾਣ ਪ੍ਰਿੰਸਰਾਜ ਸਿੰਘ ਵਜੋਂ ਹੋਈ ਹੈ, ਜੋ ਪਿੰਡ ਮਲੀਆਂ ਦਾ ਨਿਵਾਸੀ ਸੀ। ਮੁੱਢਲੀ ਜਾਂਚ ਵਿੱਚ ਇਹ ਮਾਮਲਾ ਇਕਤਰਫ਼ਾ ਪਿਆਰ ਦਾ ਲੱਗ ਰਿਹਾ ਹੈ, ਜਿਸ ਕਾਰਨ ਨੌਜਵਾਨ ਨੇ ਪਹਿਲਾਂ ਲੜਕੀ ਨੂੰ ਗੋਲੀ ਮਾਰੀ ਅਤੇ ਫਿਰ ਖ਼ੁਦ ਨੂੰ ਵੀ ਗੋਲੀ ਮਾਰ ਕੇ ਜੀਵਨ ਲੀਲਾ ਖ਼ਤਮ ਕਰ ਲਈ।
ਜ਼ਿਲ੍ਹੇ ਦੇ ਪਿੰਡ ਉਸਮਾ ਵਿੱਚ ਸਥਿਤ ਇੱਕ ਨਿੱਜੀ ਲਾਅ ਕਾਲਜ ਵਿੱਚ ਸੋਮਵਾਰ ਨੂੰ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਇੱਕ ਨੌਜਵਾਨ ਨੇ ਕਾਲਜ ਕੈਂਪਸ ਦੇ ਅੰਦਰ ਵੜ ਕੇ ਇੱਕ ਵਿਦਿਆਰਥਣ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਖ਼ੁਦਕੁਸ਼ੀ ਕਰ ਲਈ।
ਮ੍ਰਿਤਕ ਲੜਕੀ ਦੀ ਪਛਾਣ ਸੰਦੀਪ ਕੌਰ ਵਜੋਂ ਹੋਈ ਹੈ, ਜੋ ਪਿੰਡ ਨੌਸ਼ਹਿਰਾ ਪੰਨੂਆਂ ਦੀ ਰਹਿਣ ਵਾਲੀ ਸੀ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਦੀ ਪਛਾਣ ਪ੍ਰਿੰਸਰਾਜ ਸਿੰਘ ਵਜੋਂ ਹੋਈ ਹੈ, ਜੋ ਪਿੰਡ ਮਲੀਆਂ ਦਾ ਨਿਵਾਸੀ ਸੀ। ਮੁੱਢਲੀ ਜਾਂਚ ਵਿੱਚ ਇਹ ਮਾਮਲਾ ਇਕਤਰਫ਼ਾ ਪਿਆਰ ਦਾ ਲੱਗ ਰਿਹਾ ਹੈ, ਜਿਸ ਕਾਰਨ ਨੌਜਵਾਨ ਨੇ ਪਹਿਲਾਂ ਲੜਕੀ ਨੂੰ ਗੋਲੀ ਮਾਰੀ ਅਤੇ ਫਿਰ ਖ਼ੁਦ ਨੂੰ ਵੀ ਗੋਲੀ ਮਾਰ ਕੇ ਜੀਵਨ ਲੀਲਾ ਖ਼ਤਮ ਕਰ ਲਈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਤੋਂ ਬਾਅਦ ਪੂਰੇ ਕਾਲਜ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਤਾਂ ਜੋ ਸੁਰੱਖਿਆ ਅਤੇ ਜਾਂਚ ਕਾਰਜ ਸਹੀ ਢੰਗ ਨਾਲ ਚੱਲ ਸਕਣ।