Site icon Amritsar Awaaz

Bathinda ’ਚ ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ; ਤੜਕਸਾਰ ਪੁਲਿਸ ਨੇ ਕਈ ਕਿਸਾਨਾਂ ਦੇ ਘਰਾਂ ’ਚ ਕੀਤੀ ਛਾਪੇਮਾਰੀ !

ਦੱਸ ਦਈਏ ਕਿ ਗਿੱਦੜਬਾਹਾ ਦੇ ਪਿੰਡ ਮੱਲਣ ’ਚ ਕਿਸਾਨ ਆਗੂ ਬਿੱਟੂ ਮੱਲਣ ਦੇ ਘਰ ’ਚ ਛਾਪੇਮਾਰੀ ਹੋਈ ਹੈ। ਪਰ ਉਸ ਸਮੇਂ ਉਹ ਘਰ ’ਚ ਮੌਜੂਦ ਨਹੀਂ ਸੀ।

ਬਠਿੰਡਾ ’ਚ ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਤੜਕਸਾਰ ਹੀ ਪੁਲਿਲ ਨੇ ਕਈ ਕਿਸਾਨ ਆਗੂਆਂ ਦੇ ਘਰਾਂ ’ਚ ਛਾਪੇਮਾਰੀ ਕੀਤੀ ਹੈ। ਇਨ੍ਹਾਂ ਹੀ ਨਹੀਂ ਕਈ ਕਿਸਾਨ ਆਗੂਆਂ ਨੂੰ ਘਰਾਂ ’ਚ ਹੀ ਨਜ਼ਰਬੰਦ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ ਹੈ। 

ਦੱਸ ਦਈਏ ਕਿ ਗਿੱਦੜਬਾਹਾ ਦੇ ਪਿੰਡ ਮੱਲਣ ’ਚ ਕਿਸਾਨ ਆਗੂ ਬਿੱਟੂ ਮੱਲਣ ਦੇ ਘਰ ’ਚ ਛਾਪੇਮਾਰੀ ਹੋਈ ਹੈ। ਪਰ ਉਸ ਸਮੇਂ ਉਹ ਘਰ ’ਚ ਮੌਜੂਦ ਨਹੀਂ ਸੀ। 

ਮਿਲੀ ਜਾਣਕਾਰੀ ਮੁਤਾਬਿਕ ਬੀਕੇਯੂ ਉਗਰਾਹਾਂ ਵੱਲੋਂ ਬਠਿੰਡਾ ਡੀਸੀ ਦਫਤਰ ਅੱਗੇ ਧਰਨਾ ਦਿੱਤਾ ਜਾਣਾ ਹੈ ਜਿਸ ਦੇ ਚੱਲਦੇ ਪਹਿਲਾਂ ਹੀ 1500 ਤੋਂ ਵੱਧ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਬਠਿੰਡਾ ਸ਼ਹਿਰ ਨੂੰ ਆਉਣ ਵਾਲੇ ਰਸਤਿਆਂ ’ਚ ਵੀ ਵੱਡੀ ਗਿਣਤੀ ’ਚ ਪੁਲਿਸ ਦੀ ਟੀਮ ਤੈਨਾਤ ਕੀਤੀ ਗਈ ਹੈ।   ਕਿਸਾਨ ਸਾਥੀਆਂ ਦੀ ਰਿਹਾਈ ਲਈ ਧਰਨੇ ਦੀ ਇਹ ਕਾਲ ਦਿੱਤੀ ਗਈ ਹੈ।

ਦੂਜੇ ਪਾਸੇ  ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਬਲਾਕ ਨਾਭਾ ਦੇ ਸਕੱਤਰ ਚਮਕੌਰ ਸਿੰਘ ਘਨੂੜਕੀ ਦੇ ਘਰ ਸਵੇਰੇ ਲਗਭਗ ਸਾਢੇ ਚਾਰ ਵਜੇ ਪੁਲਿਸ ਦੇ ਲਗਭਗ ਛੇ ਮੁਲਾਜ਼ਮ ਉਸ ਨੂੰ ਡਿਟੇਨ ਕਰਨ ਲਈ ਪਹੁੰਚੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਪਹੁੰਚ ਗਏ। ਕਿਸਾਨਾਂ ਨੇ 6 ਪੁਲਿਸ ਮੁਲਾਜ਼ਮਾਂ ਨੂੰ ਘਰ ਦੇ ਵਿੱਚ ਹੀ ਘੇਰ ਕੇ ਬਿਠਾ ਲਿਆ ਜਿਸ ਤੋਂ ਬਾਅਦ ਐਸਐਚਓ ਨਾਭਾ ਅਤੇ ਚੌਂਕੀ ਇੰਚਾਰਜ ਨਾਭਾ ਪਹੁੰਚੇ ਅਤੇ ਉਹਨਾਂ ਨੇ ਡੀਐਸਪੀ ਨਾਭਾ ਨਾਲ ਗੱਲ ਕਰਵਾਈ ਜਿਸ ਤੋਂ ਬਾਅਦ ਕਿਸਾਨਾਂ ਅਤੇ ਪੁਲਿਸ ਵਿਚਕਾਰ ਕੁਝ ਗੱਲਾਂ ਨੂੰ ਲੈ ਕੇ ਸਹਿਮਤੀ ਬਣ ਗਈ। 

Exit mobile version