Site icon Amritsar Awaaz

Bathinda News : ਸਹਿਕਾਰੀ ਸਭਾ ਦੇ ਇੰਸਪੈਕਟਰ ਨੇ ਖੁਦ ਨੂੰ ਗੋਲੀ ਮਾਰ ਕੇ ਜੀਵਨਲੀਲ੍ਹਾ ਕੀਤੀ ਸਮਾਪਤ, ਪੱਤਰ ‘ਚ ਲਿਖਿਆ ਕਾਰਨ !

Bathinda News : ਮ੍ਰਿਤਕ ਦੀ ਪਛਾਣ ਦਲਵੀਰ ਸਿੰਘ (31) ਵਜੋਂ ਹੋਈ ਹੈ, ਜੋ ਕਿ ਵਿਰਾਟ ਗ੍ਰੀਨ ਕਲੋਨੀ ਦਾ ਰਹਿਣ ਵਾਲਾ ਸੀ, ਜੋ ਕਿ ਇੱਕ ਸਹਿਕਾਰੀ ਸਭਾ (Bathinda Cooperative Society) ਵਿੱਚ ਇੰਸਪੈਕਟਰ ਵਜੋਂ ਤਾਇਨਾਤ ਸੀ।

ਬਠਿੰਡਾ ਸ਼ਹਿਰ ਦੇ ਰਿੰਗ ਰੋਡ ਦੇ ਨੇੜੇ ਸਥਿਤ ਪੈਰਿਸ ਸਿਟੀ ਕਲੋਨੀ ਨੇੜੇ ਇੱਕ ਨੌਜਵਾਨ ਨੇ ਆਪਣੀ ਜੀਵਨਲੀਲ੍ਹਾ ਸਮਾਪਤ ਕਰ ਲਈ ਹੈ। ਨੌਜਵਾਨ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਆਪਣੇ-ਆਪ ਨੂੰ ਗੋਲੀ ਮਾਰ ਲਈ। ਮ੍ਰਿਤਕ ਦੀ ਪਛਾਣ ਦਲਵੀਰ ਸਿੰਘ (31) ਵਜੋਂ ਹੋਈ ਹੈ, ਜੋ ਕਿ ਵਿਰਾਟ ਗ੍ਰੀਨ ਕਲੋਨੀ ਦਾ ਰਹਿਣ ਵਾਲਾ ਸੀ, ਜੋ ਕਿ ਇੱਕ ਸਹਿਕਾਰੀ ਸਭਾ (Bathinda Cooperative Society) ਵਿੱਚ ਇੰਸਪੈਕਟਰ ਵਜੋਂ ਤਾਇਨਾਤ ਸੀ।

ਘਟਨਾ ਦੀ ਜਾਣਕਾਰੀ ਮਿਲਣ ‘ਤੇ ਥਾਣਾ ਕੈਨਾਲ ਕਾਲੋਨੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਕੋਲੋਂ ਇੱਕ ਪੱਤਰ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਉਸਨੇ ਆਪਣੀ ਜੀਵਨਲੀਲ੍ਹਾ ਸਮਾਪਤ ਦਾ ਕਾਰਨ ਮਾਨਸਿਕ ਪ੍ਰੇਸ਼ਾਨੀ ਦੱਸਿਆ ਹੈ।

ਉਧਰ, ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪਰਿਵਾਰ ਨੇ ਵੀ ਦੱਸਿਆ ਕਿ ਦਲਵੀਰ ਸਿੰਘ ਕੁਝ ਸਮੇਂ ਤੋਂ ਮਾਨਸਿਕ ਬਿਮਾਰੀ ਤੋਂ ਪੀੜਤ ਸੀ ਅਤੇ ਉਸਦਾ ਇਲਾਜ ਚੱਲ ਰਿਹਾ ਸੀ। ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਆਈਪੀਸੀ ਦੀ ਧਾਰਾ 194 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਸੁਪਰਡੈਂਟ (ਸ਼ਹਿਰ) ਨਰਿੰਦਰ ਸਿੰਘ ਨੇ ਕਿਹਾ ਕਿ ਥਾਣਾ ਕੈਨਾਲ ਕਾਲੋਨੀ ਪੁਲਿਸ ਸਟੇਸ਼ਨ ਨੂੰ ਸੂਚਨਾ ਮਿਲੀ ਸੀ ਕਿ ਪੈਰਿਸ ਸਿਟੀ ਕਲੋਨੀ ਦੇ ਨੇੜੇ ਖੜ੍ਹੀ ਇੱਕ ਕਾਰ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਜਦੋਂ ਪੁਲਿਸ ਮੌਕੇ ‘ਤੇ ਪਹੁੰਚੀ ਤਾਂ ਜਾਂਚ ਵਿੱਚ ਪਤਾ ਲੱਗਾ ਕਿ ਨੌਜਵਾਨ ਨੇ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨਲੀਲ੍ਹਾ ਸਮਾਪਤ ਕਰ ਲਈ ਹੈ। ਸੁਸਾਈਡ ਨੋਟ ਵਿੱਚ ਮਾਨਸਿਕ ਬਿਮਾਰੀ ਦਾ ਵੀ ਜ਼ਿਕਰ ਹੈ।

ਪੁਲਿਸ ਇਸ ਸਮੇਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ।

Exit mobile version