Holiday Announcement : ਪੰਜਾਬ ਦੇ ਇਸ ਜ਼ਿਲ੍ਹੇ ‘ਚ 31 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ !

ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ 1 ਫਰਵਰੀ 2026 ਨੂੰ ਮਨਾਏ ਜਾਣ ਰਹੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਜਨਮ ਦਿਹਾੜੇ ਮੌਕੇ 31 ਜਨਵਰੀ 2026 ਨੂੰ ਜ਼ਿਲ੍ਹੇ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸ੍ਰੀ ਗੁਰੂ ਰਵਿਦਾਸ ਮੰਦਰ ਪ੍ਰਬੰਧਕ ਕਮੇਟੀ (ਰਜਿ.) ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਇਕ ਦਰਖ਼ਾਸਤ ਦੇ ਕੇ ਛੁੱਟੀ ਕਰਨ ਦੀ ਅਪੀਲ ਕੀਤੀ ਗਈ ਸੀ।

ਹੁਕਮਾਂ ਅਨੁਸਾਰ 31 ਜਨਵਰੀ ਨੂੰ ਬਾਅਦ ਦੁਪਹਿਰ ਜ਼ਿਲ੍ਹੇ ਦੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਰਹੇਗੀ ਤਾਂ ਜੋ ਜ਼ਿਲ੍ਹੇ ਵਿੱਚ ਇਸ ਦਿਨ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਵਿੱਚ ਲੋਕ ਸ਼ਾਮਲ ਹੋ ਸਕਣ।

Leave a Reply

Your email address will not be published. Required fields are marked *