Honey Sethi arrested : ਸੋਸ਼ਲ ਮੀਡੀਆ ਇਨਫਲੂਐਂਸਰ ਤੇ ਜੁੱਤਾ ਕਾਰੋਬਾਰੀ ਹਨੀ ਸੇਠੀ ਗ੍ਰਿਫ਼ਤਾਰ ,ਨਸ਼ਾ ਕਰਨ ਦਾ ਆਰੋਪ :

Honey Sethi arrested News : ਲੁਧਿਆਣਾ ਦੇ ਕਸਬਾ ਖੰਨਾ ‘ਚ ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਜੁੱਤਾ ਕਾਰੋਬਾਰੀ ਹਨੀ ਸੇਠੀ ਨੂੰ ਪੁਲਿਸ ਨੇ ਨਸ਼ਾ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਉਸ ‘ਤੇ ਨਸ਼ਾ ਕਰਨ ਦਾ ਆਰੋਪ ਹੈ, ਜਿਸਦੀ ਪੁਸ਼ਟੀ ਡੋਪ ਟੈਸਟ ਵਿੱਚ ਹੋਈ ਹੈ। ਪੁਲਿਸ ਨੇ ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਖੰਨਾ ਦੇ ਨੇੜੇ ਦੋਰਾਹਾ ਥਾਣਾ ਖੇਤਰ ਵਿੱਚ ਕੀਤੀ ਗਈ ਹੈ

ਲੁਧਿਆਣਾ ਦੇ ਕਸਬਾ ਖੰਨਾ ‘ਚ ਚਰਚਿਤ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਜੁੱਤਾ ਕਾਰੋਬਾਰੀ ਹਨੀ ਸੇਠੀ ਨੂੰ ਪੁਲਿਸ ਨੇ ਨਸ਼ਾ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ ਹੈ। ਉਸ ‘ਤੇ ਨਸ਼ਾ ਕਰਨ ਦਾ ਆਰੋਪ ਹੈ, ਜਿਸਦੀ ਪੁਸ਼ਟੀ ਡੋਪ ਟੈਸਟ ਵਿੱਚ ਹੋਈ ਹੈ। ਪੁਲਿਸ ਨੇ ਉਸ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਹ ਕਾਰਵਾਈ ਖੰਨਾ ਦੇ ਨੇੜੇ ਦੋਰਾਹਾ ਥਾਣਾ ਖੇਤਰ ਵਿੱਚ ਕੀਤੀ ਗਈ ਹੈ। 

ਮਿਲੀ ਜਾਣਕਾਰੀ ਅਨੁਸਾਰ ਦੋਰਾਹਾ ‘ਚ ਨਾਕੇ ‘ਤੇ ਪੁਲਿਸ ਨੇ ਹਨੀ ਸੇਠੀ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ ਸੀ। ਜਿਸ ਤੋਂ ਬਾਅਦ ਦੋਰਾਹਾ ਦੇ ਸਰਕਾਰੀ ਹਸਪਤਾਲ ਚ ਹਨੀ ਸੇਠੀ ਦਾ ਡੋਪ ਟੈਸਟ ਕਰਵਾਇਆ ਗਿਆ ,ਜੋ ਕਿ ਪੌਜੇਟਿਵ ਆਇਆ ਹੈ। ਜਿਸ ਵਿੱਚ ਨਸ਼ੀਲੇ ਪਦਾਰਥਾਂ ਦੇ ਸੇਵਨ ਦੀ ਪੁਸ਼ਟੀ ਹੋਈ ਹੈ। ਪੁਲਿਸ ਨੂੰ ਪਹਿਲਾਂ ਵੀ ਹਨੀ ਸੇਠੀ ਦੀਆਂ ਗਤੀਵਿਧੀਆਂ ਬਾਰੇ ਸ਼ਿਕਾਇਤਾਂ ਮਿਲੀਆਂ ਸਨ।  

ਦੋਰਾਹਾ ਪੁਲਿਸ ਸਟੇਸ਼ਨ ਦੇ ਐਸਐਚਓ ਆਕਾਸ਼ ਦੱਤ ਨੇ ਦੱਸਿਆ ਕਿ ਪੁਲਿਸ ਨੇ ਜਾਣਕਾਰੀ ਅਤੇ ਸ਼ੱਕ ਦੇ ਆਧਾਰ ‘ਤੇ ਕਾਰਵਾਈ ਕੀਤੀ ਹੈ। ਮੈਡੀਕਲ ਰਿਪੋਰਟ ‘ਚ ਨਸ਼ਾ ਕਰਨ ਦੀ ਪੁਸ਼ਟੀ ਹੋਣ ਤੋਂ ਬਾਅਦ ਹਨੀ ਸੇਠੀ ਨੂੰ ਕਾਨੂੰਨੀ ਪ੍ਰਕਿਰਿਆਵਾਂ ਅਨੁਸਾਰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ਜਾਰੀ ਰਹੇਗੀ।

 ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਰਹਿੰਦਾ ਹੈ ਹਨੀ ਸੇਠੀ

ਹਨੀ ਸੇਠੀ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਬਿਆਨਾਂ ਅਤੇ ਗਤੀਵਿਧੀਆਂ ਕਾਰਨ ਵਿਵਾਦਾਂ ਵਿੱਚ ਘਿਰਿਆ ਰਹਿੰਦਾ ਹੈ। ਉਸਦੀ ਗ੍ਰਿਫ਼ਤਾਰੀ ਤੋਂ ਬਾਅਦ ਇਹ ਮਾਮਲਾ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਸਖ਼ਤ ਮੁਹਿੰਮ ਜਾਰੀ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਨਰਮੀ ਨਹੀਂ ਦਿਖਾਈ ਜਾਵੇਗੀ। 

Leave a Reply

Your email address will not be published. Required fields are marked *