ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਹਿਜਪ੍ਰੀਤ ਸਿੰਘ, ਅਮਨਪ੍ਰੀਤ ਸਿੰਘ ਉਰਫ਼ ਆਸ਼ੂ ਅਤੇ ਸਚਿਨ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਪਿਸਟਲ ਪੁਆਇੰਟ 32 ਬੋਰ ਸਮੇਤ 2 ਜਿੰਦਾ ਰੌਂਦ, ਇਕ ਪਿਸਟਲ ਪੁਆਇੰਟ 315 ਬੋਰ ਸਮੇਤ 2 ਜਿੰਦਾ ਰੌਂਦ, ਇਕ ਪਿਸਟਲ ਪੁਆਇੰਟ 12 ਬੋਰ ਸਮੇਤ 2 ਜਿੰਦਾ ਰੌਂਦ ਅਤੇ ਵਾਰਦਾਤ ਲਈ ਵਰਤੀ ਜਾਣ ਵਾਲੀ ਟਾਟਾ ਸਫਾਰੀ ਕਾਰ ਬਰਾਮਦ ਕੀਤੀ ਹੈ।
ਮੁਹਾਲੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਸੀਆਈਏ ਸਟਾਫ਼ ਦੀ ਟੀਮ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਨਾਜਾਇਜ਼ ਹਥਿਆਰਾਂ ਅਤੇ ਗੋਲ਼ੀ-ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਐੱਸਐੱਸਪੀ ਮੁਹਾਲੀ ਹਰਮਨਦੀਪ ਸਿੰਘ ਹਾਂਸ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਸ ਕਾਰਵਾਈ ਦਾ ਖ਼ੁਲਾਸਾ ਕੀਤਾ।
ਪੁਲਿਸ ਅਨੁਸਾਰ ਸੀਆਈਏ ਸਟਾਫ਼ ਦੀ ਟੀਮ ਪਿੰਡ ਖਾਨਪੁਰ ਨੇੜੇ ਮੌਜੂਦ ਸੀ, ਜਿੱਥੇ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਤਿੰਨ ਹਥਿਆਰਬੰਦ ਨੌਜਵਾਨ ਇਕ ਟਾਟਾ ਸਫਾਰੀ ਕਾਰ ਵਿਚ ਸਵਾਰ ਹੋ ਕੇ ਖਰੜ-ਕੁਰਾਲੀ ਰੋਡ ‘ਤੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਘੁੰਮ ਰਹੇ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਅਮਾਇਰਾ ਗ੍ਰੀਨਜ਼ ਸੁਸਾਇਟੀ ਖਰੜ ਨੇੜਿਓਂ ਘੇਰਾਬੰਦੀ ਕਰਕੇ ਤਿੰਨਾਂ ਨੂੰ ਕਾਬੂ ਕਰ ਲਿਆ।
ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਹਿਜਪ੍ਰੀਤ ਸਿੰਘ, ਅਮਨਪ੍ਰੀਤ ਸਿੰਘ ਉਰਫ਼ ਆਸ਼ੂ ਅਤੇ ਸਚਿਨ ਸਿੰਘ ਵਜੋਂ ਹੋਈ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋਂ ਇਕ ਪਿਸਟਲ ਪੁਆਇੰਟ 32 ਬੋਰ ਸਮੇਤ 2 ਜਿੰਦਾ ਰੌਂਦ, ਇਕ ਪਿਸਟਲ ਪੁਆਇੰਟ 315 ਬੋਰ ਸਮੇਤ 2 ਜਿੰਦਾ ਰੌਂਦ, ਇਕ ਪਿਸਟਲ ਪੁਆਇੰਟ 12 ਬੋਰ ਸਮੇਤ 2 ਜਿੰਦਾ ਰੌਂਦ ਅਤੇ ਵਾਰਦਾਤ ਲਈ ਵਰਤੀ ਜਾਣ ਵਾਲੀ ਟਾਟਾ ਸਫਾਰੀ ਕਾਰ ਬਰਾਮਦ ਕੀਤੀ ਹੈ।
ਯੂਪੀ ਤੋਂ ਲਿਆਂਦੇ ਗਏ ਸਨ ਹਥਿਆਰ
ਪੁੱਛਗਿੱਛ ਦੌਰਾਨ ਖ਼ੁਲਾਸਾ ਹੋਇਆ ਹੈ ਕਿ ਤਿੰਨੋਂ ਮੁਲਜ਼ਮ ਰਿਆਤ ਐਂਡ ਬਾਹਰਾ ਕਾਲਜ ਵਿਚ ਪੜ੍ਹਦੇ ਸਨ ਅਤੇ ਪੁਰਾਣੀ ਰੰਜਿਸ਼ ਕਾਰਨ ਉਨ੍ਹਾਂ ਨੇ ਅਗਸਤ ਮਹੀਨੇ ਵਿਚ ਰਾਮਪੁਰ (ਯੂਪੀ) ਤੋਂ ਇਹ ਹਥਿਆਰ ਖ਼ਰੀਦੇ ਸਨ। ਫਿਲਹਾਲ ਤਿੰਨੋਂ ਮੁਲਜ਼ਮ ਪੁਲਿਸ ਰਿਮਾਂਡ ਅਧੀਨ ਹਨ ਅਤੇ ਆਉਣ ਵਾਲੇ ਦਿਨਾ ਵਿਚ ਹੋਰ ਵੀ ਵੱਡੇ ਖ਼ੁਲਾਸੇ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ।

