Site icon Amritsar Awaaz

ਕਮਲ ਕੌਰ ਭਾਬੀ ਦੇ ਕ.ਤ/ਲ ਦਾ ਮਾਮਲਾ : ਹਾਈਕੋਰਟ ਵੱਲੋਂ ਮੁਲਜ਼ਮ ਰਣਜੀਤ ਸਿੰਘ ਦੀ ਅਗਾਊਂ ਜ਼ਮਾਨਤ ਖਾਰਿਜ !

ਕਮਲ ਕੌਰ ਭਾਬੀ ਦੇ ਕਤਲ ਮਾਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਾਈਕੋਰਟ ਵੱਲੋਂ ਕਮਲ ਕੌਰ ਭਾਬੀ ਕਤਲ ਕੇਸ ਦੇ ਮੁਲਜ਼ਮ ਰਣਜੀਤ ਸਿੰਘ ਦੀ ਅਗਾਊਂ ਜ਼ਮਾਨਤ ਖਾਰਿਜ ਕਰ ਦਿੱਤੀ ਗਈ ਹੈ। ਮੁਲਜ਼ਮ ਰਣਜੀਤ ਸਿੰਘ ਫਿਲਹਾਲ ਪੁਲਿਸ ਗ੍ਰਿਫ਼ਤ ਤੋਂ ਫਰਾਰ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਹੁਣ ਤੱਕ 2 ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।

ਦੱਸ ਦੇਈਏ ਕਿ 11 ਜੂਨ ਨੂੰ, ਕੰਚਨ ਕੌਰ ਭਾਬੀ ਦੀ ਲਾਸ਼ ਬਠਿੰਡਾ ਦੇ ਭੁੱਚੋ ਮੰਡੀ ਪਾਰਕਿੰਗ ਵਿੱਚ ਖੜੀ ਇੱਕ ਕਾਰ ਵਿੱਚੋਂ ਮਿਲੀ ਸੀ। ਪੁਲਿਸ ਨੇ ਇਸ ਮਾਮਲੇ ਦੇ ਸਬੰਧ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋ ਦੇ ਦੋ ਸਾਥੀਆਂ, ਜਸਪ੍ਰੀਤ ਅਤੇ ਨਿਰਮਲਜੀਤ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਪਾਲ ਸਿੰਘ ਮਹਿਰੋ ਉਦੋਂ ਤੋਂ ਭਾਰਤ ਛੱਡ ਕੇ ਯੂਏਈ ਵਿੱਚ ਹੈ।

ਰਣਜੀਤ ਸਿੰਘ, ਜਿਸਨੇ ਮਹਿਰੋ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੱਕ ਪਹੁੰਚਾਇਆ ਸੀ, ਫਿਲਹਾਲ ਪੁਲਿਸ ਹਿਰਾਸਤ ਤੋਂ ਬਾਹਰ ਹੈ। ਉਸਨੇ ਹਾਈ ਕੋਰਟ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਜਿਸਨੂੰ ਰੱਦ ਕਰ ਦਿੱਤਾ ਗਿਆ ਹੈ। ਰਣਜੀਤ ਸਿੰਘ ਕੋਲ ਹੁਣ ਸਿਰਫ਼ ਦੋ ਵਿਕਲਪ ਹਨ, ਜਾਂ ਤਾਂ ਉਹ ਸੁਪਰੀਮ ਕੋਰਟ ਵਿੱਚ ਜਾ ਸਕਦਾ ਹੈ ਜਾਂ ਪੁਲਿਸ ਸਾਹਮਣੇ ਮੁਕੱਦਮੇ ਦਾ ਸਾਹਮਣਾ ਕਰ ਸਕਦਾ ਹੈ। ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋ ਅਤੇ ਰਣਜੀਤ ਸਿੰਘ ਦੀ ਗ੍ਰਿਫ਼ਤਾਰੀ ਲੰਬਿਤ ਹੈ।

Exit mobile version