Site icon Amritsar Awaaz

ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਸੂਬੇ ਭਰ ‘ਚ Toll ਪਲਾਜ਼ਿਆ ‘ਤੇ ਦਿੱਤੇ ਜਾਣਗੇ ਧਰਨੇ, ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਪ੍ਰਦਰਸ਼ਨ :

ਪੰਜਾਬ ਵਿਚ ਅੱਜ ਚਾਰ ਘੰਟੇ ਲਈ ਟੋਲ ਪਲਾਜ਼ਾ ਫ੍ਰੀ ਰਹਿਣਗੇ। ਕੌਮੀ ਇਨਸਾਫ ਮੋਰਚਾ ਨੇ ਸਿੱਖ ਬੰਦੀਆਂ ਦੀ ਰਿਹਾਈ ਲਈ ਸੂਬੇ ਦੇ ਸਾਰੇ ਟੋਲ ਪਲਾਜ਼ਾ ‘ਤੇ ਧਰਨਾ ਦੇਣ ਤੇ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਟੋਲ ਫ੍ਰੀ ਕਰਨ ਦਾ ਫੈਸਲਾ ਕੀਤਾ ਹੈ। ਕੌਮੀ ਇਨਸਾਫ ਮੋਰਚਾ ਨੇ ਹੋਰ ਸਹਿਯੋਗੀ ਸੰਗਠਨਾਂ ਤੋਂ ਵੀ ਇਸ ਵਿਚ ਸਹਿਯੋਗ ਦੀ ਮੰਗ ਕੀਤੀ ਹੈ।

ਕੌਮੀ ਇਨਸਾਫ ਮੋਰਚਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕਰ ਰਹੀ ਹੈ। ਇਸੇ ਕਰਕੇ ਸੂਬੇ ਭਰ ਵਿਚ ਟੋਲ ਪਲਾਜ਼ਾ ਫ੍ਰੀ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਘਰਸ਼ ਦੇ ਕਈ ਕਿਸਾਨ ਸੰਗਠਨ ਸਹਿਯੋਗ ਕਰ ਰਹੇ ਹਨ।

ਕੌਮੀ ਇਨਸਾਫ ਮੋਰਚਾ ਦੀ ਅਪੀਲ ‘ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਨੇ ਲੁਧਿਆਣਾ ਵਿਚ ਲਾਡੋਵਾਲ ਟੋਲ ਪਲਾਜ਼ਾ ਤੇ ਸਮਾਰਾ ਨੇੜੇ ਨੀਲੋ ਟੋਲ ਪਲਾਜ਼ਾ ਨੂੰ 4 ਘੰਟਿਆਂ ਲਈ ਫ੍ਰੀ ਕਰਵਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ ਮੋਰਚਾ ਦੇ ਨਾਲ ਉਨ੍ਹਾਂ ਦੇ ਸੰਗਠਨ ਦੇ ਲੋਕ ਹਰ ਟੋਲ ਪਲਾਜ਼ਾ ‘ਤੇ ਮੌਜੂਦ ਰਹਿਣਗੇ।

ਦੱਸ ਦੇਈਏ ਕਿ ਕੌਮੀ ਇਨਸਾਫ ਮੋਰਚਾ ਸਿੱਖ ਬੰਦੀਆਂ ਦੀ ਰਿਹਾਈ, 2015 ਦੀਆਂ ਬੇਅਦਬੀ ਘਟਨਾਵਾਂ ਤੇ ਬਹਿਲ ਕਲਾਂ ਗੋਲੀਕਾਂਡ ਦੇ ਮਾਮਲਿਆਂ ਵਿਚ ਲਗਾਤਾਰ ਸੰਘਰਸ਼ ਕਰਦਾ ਰਿਹਾ ਹੈ। ਮੋਰਚਾ ਨੇ ਜਨਵਰੀ 2023 ਤੋਂ ਮੋਹਾਲੀ ਵਿਚ ਪੱਕਾ ਮੋਰਚਾ ਲਗਾਇਆ ਹੋਇਆ ਹੈ।

Exit mobile version